Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁੱਢਾ ਦਰਿਆ ਦੀ ਸਫਾਈ ਸਬੰਧੀ ਵਿਧਾਨ ਸਭਾ ਕਮੇਟੀ ਬਣਾਉਣ ਦਾ ਐਲਾਨ

ਪੀ.ਪੀ.ਸੀ.ਬੀ. ਨੂੰ ਇੱਕ ਮਹੀਨੇ ਦੇ ਅੰਦਰ ਬੁੱਢੇ ਨਾਲੇ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼, ਪੀਜੀਆਈ ਵੱਲੋਂ ਪਿੰਡ ਗੌਂਸਪੁਰ ਦੇ ਵਾਤਾਵਰਨ ਦਾ ਕੀਤਾ ਜਾਵੇਗਾ ਅਧਿਐਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, DC Ludhiana, Surabhi Malik, Ludhiana, Deputy Commissioner Ludhiana, Madan Lal Bagga, Gurpreet Singh Banawali, Birinder Goyal, Kulwant Singh Sidhu, Manpreet Singh Ayali, Sandeep Jakhar

Web Admin

Web Admin

5 Dariya News

ਲੁਧਿਆਣਾ , 20 Jul 2022

Last updated on: Jul 20, 2022, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿਚ ਤਬਦੀਲ ਕਰਨ ਲਈ ਵਿਧਾਨ ਸਭਾ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਨਾਲ ਹੀ ਪਾਣੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਬਣੀ ਸੱਤ ਮੈਂਬਰੀ ਕਮੇਟੀ ਘੱਗਰ ਦਰਿਆ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਏਗੀ। 

ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਬੀਰਇੰਦਰ ਗੋਇਲ, ਕੁਲਵੰਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਆਲੀ ਅਤੇ ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹੋਣਗੇ। ਵਲੀਪੁਰ, ਗੌਂਸਪੁਰ ਅਤੇ ਹੋਰ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਨਾਲ-ਨਾਲ ਵੱਖ-ਵੱਖ ਪੁਆਇੰਟਾਂ ਦਾ ਨਿਰੀਖਣ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪ੍ਰਦੂਸ਼ਣ ਕਿਸੇ ਵੀ ਰੂਪ ਵਿੱਚ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਵਾਤਾਵਰਨ ਦੀ ਸੰਭਾਲ ਪ੍ਰਮੁੱਖ ਹੈ। 

ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੇ ਨਾਲ-ਨਾਲ ਕੀਮਤੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆ ਦੇ ਨਾਲ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦੀ ਕਮੇਟੀ ਜਿੱਥੇ ਬੁੱਢੇ ਨਾਲੇ ਅਤੇ ਘੱਗਰ ਦਰਿਆ ਦੀ ਸਥਿਤੀ ਦਾ ਬਾਰੀਕੀ ਨਾਲ ਮੁਆਇਨਾ ਕਰੇਗੀ ਉੱਥੇ ਇਸ ਦੇ ਕੰਮਕਾਜ ਅਤੇ ਐਸਟੀਪੀਜ਼ ਦੀ ਸਥਾਪਨਾ ਅਤੇ ਹੋਰ ਪ੍ਰੋਜੈਕਟਾਂ ਦੀ ਸਮੀਖਿਆ ਕਰੇਗੀ ਅਤੇ ਦੋਵਾਂ ਜਲ ਸਰੋਤਾਂ ਨੂੰ ਮੁੜ ਸੁਰਜੀਤ ਕਰਨ ਲਈ ਆਪਣੀਆਂ ਸਿਫ਼ਾਰਸ਼ਾਂ ਸਮੇਤ ਵਿਸਤ੍ਰਿਤ ਰਿਪੋਰਟ ਸਰਕਾਰ ਨੂੰ ਸੌਪੇਗੀ। 

ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਗੰਧਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਸਜ਼ਾ ਵੀ ਯਕੀਨੀ ਬਣਾਈ ਜਾਵੇਗੀ। ਸ. ਸੰਧਵਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਅਤੇ ਇੱਕ ਮਹੀਨੇ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਗੌਂਸਪੁਰ ਪਿੰਡ ਵਿੱਚ ਪੀਜੀਆਈ ਦੁਆਰਾ ਲੋਕਾਂ, ਖੇਤੀਬਾੜੀ, ਪਸ਼ੂਆਂ ਅਤੇ ਹੋਰਾਂ ਦੀ ਸਿਹਤ 'ਤੇ ਦੂਸ਼ਿਤ ਪਾਣੀ ਦੇ ਪ੍ਰਭਾਵਾਂ ਬਾਰੇ ਵਾਤਾਵਰਣ ਅਧਿਐਨ ਕਰਨ ਦਾ ਵੀ ਐਲਾਨ ਕੀਤਾ।

ਸਪੀਕਰ ਨੇ ਬੁੱਢਾ ਦਰਿਆ ਅਤੇ ਘੱਗਰ ਦਰਿਆ ਦੇ ਕਾਇਆ ਕਲਪ ਨੂੰ ਇੱਕ ਲੋਕ ਲਹਿਰ ਬਣਾਉਣ ਦਾ ਵੀ ਸੱਦਾ ਦਿੱਤਾ ਅਤੇ ਕਿਹਾ ਕਿ ਦੋਵੇਂ ਜਲ ਸਰੋਤਾਂ ਦੀ ਸਫਾਈ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਮਿਲ ਰਹੇ ਸੁਝਾਵਾਂ ਦਾ ਧਿਆਨ ਨਾਲ ਅਧਿਐਨ ਕੀਤਾ ਜਾਵੇਗਾ। ਬਾਅਦ ਵਿੱਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਨਗਰ ਨਿਗਮ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ, ਨਰੋਆ ਪੰਜਾਬ ਦੇ ਮੁਖੀ ਸ. ਗੁਰਪ੍ਰੀਤ ਸਿੰਘ ਚੰਦਬਾਜਾ, ਇੰਜੀ: ਜਸਕੀਰਤ ਸਿੰਘ, ਸ੍ਰੀ ਕਪਿਲ ਅਰੋੜਾ ਅਤੇ ਹੋਰ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , DC Ludhiana , Surabhi Malik , Ludhiana , Deputy Commissioner Ludhiana , Madan Lal Bagga , Gurpreet Singh Banawali , Birinder Goyal , Kulwant Singh Sidhu , Manpreet Singh Ayali , Sandeep Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD