Thursday, 16 May 2024

 

 

ਖ਼ਾਸ ਖਬਰਾਂ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ

 

ਨਵਿਆਉਣਯੋਗ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ : ਅਮਨ ਅਰੋੜਾ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੰਡੀਗੜ , 20 Jul 2022

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਲਈ ਸਾਫ-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਾਸਤੇ ਕੁਦਰਤੀ ਸੌਰ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਹੋਰ ਉਤਸ਼ਾਹਿਤ ਕਰੇਗੀ। 

ਇੱਥੇ ਪੇਡਾ ਭਵਨ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਉਹ ਖੇਤੀਬਾੜੀ ਪੰਪਾਂ ਦੇ ਸੂਰਜੀ ਊਰਜਾਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਕਿਉਂਕਿ ਬਹੁਤ ਸਾਰੇ ਕਿਸਾਨ ਅਜੇ ਵੀ ਸਿੰਜਾਈ ਲਈ ਡੀਜਲ ਪੰਪਾਂ ਦੀ ਵਰਤੋਂ ਕਰਦੇ ਹਨ ਜਿਸ ਨਾਲ ਇਕ ਪਾਸੇ ਖੇਤੀ ‘ਤੇ ਲਾਗਤ ਵਧਦੀ ਹੈ ਅਤੇ ਦੂਜੇ ਪਾਸੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ ਪਰ ਸਾਡੀ ਸਰਕਾਰ ਖੇਤੀ ਉੱਤੇ ਲਾਗਤ ਘਟਾ ਕੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਕੁੱਲ 15525 ਪੰਪ ਲਗਾਏ ਜਾ ਚੁੱਕੇ ਹਨ ਅਤੇ ਵਿੱਤੀ ਸਾਲ 2022-23 ਲਈ ਭਾਰਤ ਸਰਕਾਰ ਤੋਂ 9000 ਪੰਪਾਂ ਦੇ ਸੂਰਜੀ ਊਰਜਾਕਰਨ ਸਬੰਧੀ ਟੀਚੇ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਫਸਲਾਂ ਦੀ ਸਿੰਜਾਈ ਲਈ ਲਗਭਗ 13.88 ਲੱਖ ਬਿਜਲੀ ਨਾਲ ਚੱਲਣ ਵਾਲੇ ਟਿਊਬਵੈੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ ਸਾਲਾਨਾ 6988 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਅਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਵਿਖੇ ਫਲੋਟਿੰਗ ਸੋਲਰ ਪੀ.ਵੀ. ਪ੍ਰੋਜੈਕਟਾਂ ਸਬੰਧੀ ਸੰਭਾਵਨਾਵਾਂ ਤਲਾਸ਼ਣ ਦੇ ਨਾਲ ਨਾਲ ਸੂਬੇ ਵਿੱਚ ਹੋਰ ਕੈਨਾਲ ਟੌਪ ਸੋਲਰ ਪੀ.ਵੀ. ਪ੍ਰੋਜੈਕਟ ਲਗਾਉਣ ਸਬੰਧੀ ਅਧਿਐਨ ਕਰਨ ਲਈ ਵੀ ਕਿਹਾ। ਪੇਡਾ ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਨਹਿਰਾਂ ਉੱਤੇ ਲਗਭਗ 1750 ਮੈਗਾਵਾਟ ਸਮਰੱਥਾ ਵਾਲੇ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾ ਸਕਦੇ ਹਨ ਅਤੇ ਜਿਸ ਵਿੱਚੋਂ 20 ਮੈਗਾਵਾਟ ਦੇ ਪ੍ਰਾਜੈਕਟ ਲਗਾਏ ਜਾ ਚੁੱਕੇ ਹਨ।

ਮੀਟਿੰਗ ਦੌਰਾਨ ਵੇਅਰਹਾਊਸਾਂ/ਸ਼ੈੱਡਾਂ ਦੀਆਂ ਛੱਤਾਂ ਉੱਤੇ ਪੀ.ਵੀ ਪ੍ਰੋਜੈਕਟ ਲਗਾਉਣ ਬਾਰੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਪੇਂਡੂ ਆਰਥਿਕਤਾ ਨੂੰ ਹੋਰ ਮਜਬੂਤ ਕਰਨ ਅਤੇ ਫਸਲੀ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਵਾਸਤੇ ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟ ਲਗਾਉਣ ਦੀਆਂ ਸੰਭਾਵਨਾਵਾਂ ਤਲਾਸਣ ਦੇ ਨਿਰਦੇਸ਼ ਦਿੱਤੇ। ਉਹਨਾਂ ਅੱਗੇ ਕਿਹਾ ਕਿ ਸੂਰਜੀ ਊਰਜਾ, ਬਾਇਓਗੈਸ ਅਤੇ ਵਾਤਾਵਰਨ ਪੱਖੀ ਊਰਜਾ ਸਬੰਧੀ ਹੋਰ ਤਕਨੀਕਾਂ ਸੂਬੇ ਲਈ ਬੇਹੱਦ ਮਹੱਤਵਪੂਰਨ ਤੇ ਲਾਹੇਵੰਦ ਸਾਬਤ ਹੋਣਗੀਆਂ।

ਝੋਨੇ ਦੀ ਪਰਾਲੀ ਦੀ ਈਂਧਣ ਵਜੋਂ ਵਰਤੋਂ ਲਈ ਸੂਬੇ ਵਿੱਚ ਲਗਾਏ ਜਾ ਰਹੇ ਕੰਪਰੈਸਡ ਬਾਇਓਗੈਸ ਪ੍ਰਾਜੈਕਟਾਂ ਬਾਰੇ ਚਰਚਾ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਪੇਡਾ ਵੱਲੋਂ ਅਲਾਟ ਕੀਤੇ 492.58 ਟੀਪੀਡੀ ਸੀਬੀਜੀ ਦੇ ਉਤਪਾਦਨ ਲਈ ਲਗਾਏ ਜਾ ਰਹੇ 42 ਕੰਪਰੈੱਸਡ ਬਾਇਓਗੈਸ ਪ੍ਰੋਜੈਕਟਾਂ ਵਿੱਚ ਸਾਲਾਨਾ ਤਕਰੀਬਨ 1.8 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਣ ਦੀ ਸੰਭਾਵਨਾ ਹੈ। ਸੰਗਰੂਰ ਜ਼ਿਲੇ ਦੇ ਪਿੰਡ ਭੁਟਾਲ ਕਲਾਂ (ਤਹਿਸੀਲ ਲਹਿਰਾਗਾਗਾ) ਵਿਖੇ 33.23 ਟਨ ਸੀਬੀਜੀ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲਾ ਸਭ ਤੋਂ ਵੱਡਾ ਪ੍ਰੋਜੈਕਟ ਸੁਰੂ ਹੋ ਗਿਆ ਹੈ। 

ਇਸ ਦੇ ਨਾਲ ਹੀ 15 ਟੀਪੀਡੀ ਦੇ ਦੋ ਹੋਰ ਸੀਬੀਜੀ  ਪ੍ਰੋਜੈਕਟ ਪ੍ਰਕਿਰਿਆ ਅਧੀਨ ਹਨ। ਇਹਨਾਂ ਪ੍ਰੋਜੈਕਟ ਦੇ ਇਸ ਸਾਲ ਦੇ ਅੰਤ ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੱਜ ਮੀਟਿੰਗ ਵਿੱਚ ਵਿਚਾਰੇ ਗਏ ਇਨਾਂ ਪ੍ਰੋਜੈਕਟਾਂ ਬਾਰੇ ਵਿਸਾ ਆਧਾਰਿਤ ਵਿਸਥਾਰਪੂਰਵਕ ਨੋਟ ਤਿਆਰ ਕੀਤਾ ਜਾਵੇ ਤਾਂ ਜੋ ਇਨਾਂ ਉਤੇ ਸਰਕਾਰ ਵਿੱਚ ਉੱਚ ਪੱਧਰ ਉਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।

ਵਾਤਾਵਰਣ ਪ੍ਰਦੂਸਣ ਦੀ ਸਮੱਸਿਆ ਪ੍ਰਤੀ ਪਿਛਲੀਆਂ ਸਰਕਾਰਾਂ ਦੇ ਬੇਰੁਖੀ ਵਾਲੇ ਰਵੱਈਏ ‘ਤੇ ਨਾਰਾਜਗੀ ਜਾਹਿਰ ਕਰਦਿਆਂ ਕੈਬਨਿਟ ਮੰਤਰੀ ਨੇ ਇਹ ਵੀ ਨਿਰਦੇਸ ਦਿੱਤੇ ਕਿ ਊਰਜਾ ਦੀਆਂ ਵਧਦੀਆਂ ਕੀਮਤਾਂ ਅਤੇ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਨਵਿਆਉਣਯੋਗ ਅਤੇ ਵਾਤਾਵਰਣ ਪੱਖੀ ਊਰਜਾ ਵੱਲ ਵਿਸੇਸ ਧਿਆਨ ਦਿੱਤਾ ਜਾਵੇ। ਉਨਾਂ ਕਿਹਾ ਕਿ ਇਹ ਕਦਮ ਨਾ ਸਿਰਫ ਸਾਨੂੰ ਹਰੇ-ਭਰੇ ਅਤੇ ਸਾਫ-ਸੁਥਰੇ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕਾਰਬਨ ਦੀ ਨਿਕਾਸੀ ਘਟਾਉਣ ਵਿੱਚ ਮਦਦਗਾਰ ਹੋਵੇਗਾ, ਸਗੋਂ ਟਿਕਾਊ ਵਿਕਾਸ ਵੱਲ ਵੀ ਵੱਡੀ ਪੁਲਾਂਘ ਸਾਬਿਤ ਹੋਵੇਗਾ।    

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD