Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਰੋਪੜ ਰੇਂਜ ਦੀ ਪੁਲਿਸ ਫੋਰਸ ਵੱਲੋਂ ਡੀ.ਆਈ.ਜੀ. ਭੁੱਲਰ ਦੀ ਅਗਵਾਈ ਹੇਠ 15 ਅਗਸਤ ਤੋਂ ਪਹਿਲਾ ਮੋਹਾਲੀ ‘ਚ ਇੰਟਰਸਟੇਂਟ ਬੱਸਾਂ ਦਾ ਵੱਡਾ ਸਰਚ ਅਪਰੇਸ਼ਨ

ਸਪੈਸ਼ਲ ਨਾਰਕੋਟਿਕ ਟਰੇ੍ਡ ਡੋਗਜ਼ ਦੀ ਮਦਦ ਨਾਲ ਇੰਟਰਸਟੇਂਟ ਬੱਸਾਂ ਦੀ ਕੀਤੀ ਗਈ ਚੈਕਿੰਗ

Gurpreet Singh Bhullar, DIG, Director General of Police, Ropar Range Police Force

Web Admin

Web Admin

5 Dariya News

ਐਸ.ਏ.ਐਸ ਨਗਰ , 20 Jul 2022

Last updated on: Jul 20, 2022, 00:00 IST

ਸਮਾਜ ਵਿਰੋਧੀ ਅਨਸਰਾਂ 'ਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਅਤੇ ਰੋਪੜ ਰੇਂਜ ਡੀ.ਆਈ.ਜੀ. ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ ਇੰਟਰਸਟੇਂਟ ਬੱਸਾਂ ਨੂੰ ਕਾਰਡਨ ਆਫ ਕਰ ਸਰਚ ਆਪ੍ਰੇਸ਼ਨ ਚਲਾਏ ਗਏ। ਡੀ.ਆਈ.ਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਚਲਾਏ ਗਏ ਇਸ ਸਰਚ ਅਪਰੇਸ਼ਨ ਵਿੱਚ ਐਸ.ਐਸ.ਪੀ. ਮੋਹਾਲੀ ਸ੍ਰੀ ਵਿਵੇਕ ਸ਼ੀਲ ਸੋਨੀ ਤੋਂ ਇਲਾਵਾ ਉੱਚ ਪੁਲਿਸ ਅਧਿਕਾਰੀ ਅਤੇ ਜ਼ਿਲ੍ਹੇ ਦੀ ਪੁਲਿਸ ਫੋਰਸ ਵੀ ਸ਼ਾਮਿਲ ਸੀ। 

ਇਸ ਸਮੁੱਚੇ ਸਰਚ ਅਪਰੇਸ਼ਨ ਦੌਰਾਨ ਵੱਖ ਵੱਖ ਇੰਟਰ ਸਟੇਂਟ ਬੱਸਾਂ ਨੂੰ ਰਾਉਂਡਅੱਪ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਦੱਸਿਆ ਗਿਆ ਕਿ ਰੋਪੜ ਰੇਂਜ ਅਧੀਨ ਆਉਂਦੇ ਤਿੰਨੋ ਜ਼ਿਲ੍ਹੇ ਐਸ.ਏ.ਐਸ. ਨਗਰ , ਸ੍ਰੀ ਫਤਿਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਡਰੱਗ, ਗੈਗਸਟਰ ਅਤੇ ਕਰਾਇਮ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੀ ਪੁਲਿਸ ਫੋਰਸ ਨਾਲ ਇਹ ਸਪੈਸ਼ਲ ਸਰਚ ਓਪਰੇਸ਼ਨ ਪਲਾਨ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਖਾਸ ਤੌਰ ਤੇ ਇੰਟਰਸਟੇਂਟ ਬੱਸਾਂ ਨੂੰ ਚੈਕ ਕਰਨ ਲਈ ਸਪੈਸ਼ਲ ਨਾਰਕੋਟਿਕ ਟਰੇ੍ਡ ਡੋਗਜ਼ ਦੀ ਮਦਦ ਨਾਲ ਕਾਰਡਨ ਆਫ ਕਰਕੇ ਸਰਚ ਅਪਰੇਸ਼ਨ ਨੇਪਰੇ ਚਾੜੇ ਗਏ । ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਲੋਕਾਂ ਵਿੱਚ ਇਹ ਆਮ ਧਾਰਨਾ ਹੈ ਕਿ ਕਾਰਾਂ ਆਦਿ ਦੀ ਚੈਕਿੰਗ ਤਾਂ ਨਾਕਿਆਂ ‘ਤੇ ਆਮ ਤੌਰ ਤੇ ਹੁੰਦੀ ਰਹਿੰਦੀ ਪਰੰਤੂ ਬੱਸਾਂ ਦੀ ਚੈਕਿੰਗ ਬਹੁਤ ਘੱਟ ਹੁੰਦੀ ਹੈ ਇਸੇ ਮੱਦੇਨਜ਼ਰ ਇੰਟਰਸਟੇਂਟ ਬੱਸਾਂ ਦਾ ਸਪੈਸ਼ਲ ਸਰਚ ਅਪ੍ਰੇਸ਼ਨ ਚਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰੋਪੜ ਰੇਂਜ ਵੱਲੋਂ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਭੈਅ ਮੁਕਤ ਮਾਹੌਲ ਪੈਦਾ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਭਵਿੱਖ ਵਿੱਚ ਵੀ ਕੀਤੇ ਜਾਂਦੇ ਰਹਿਣਗੇ।

 

Tags: Gurpreet Singh Bhullar , DIG , Director General of Police , Ropar Range Police Force

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD