Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਵੱਲੋਂ ਰੇਰਾ ਨੂੰ ਜਾਇਦਾਦ ਖ਼ਰੀਦਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਸੁਚਾਰੂ ਜਾਇਦਾਦ ਝਗੜਾ ਨਿਵਾਰਣ ਵਿਧੀ ਯਕੀਨੀ ਬਣਾਉਣ ਦੇ ਨਿਰਦੇਸ਼

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ), ਪੰਜਾਬ ਦੇ ਕੰਮਕਾਜ ਦੀ ਸਮੀਖਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Real Estate Regulatory Authority, RERA, Navreet Singh Kang

Web Admin

Web Admin

5 Dariya News

ਚੰਡੀਗੜ੍ਹ , 21 Jul 2022

Last updated on: Jul 21, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਦ੍ਰਿੜ੍ਹ ਵਚਨਬੱਧਤਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਇਦਾਦ ਝਗੜਾ ਨਿਵਾਰਣ ਵਿਧੀ ਨੂੰ ਹੋਰ ਸੁਚਾਰੂ ਬਣਾਉਣ ਤਾਂ ਜੋ ਇਸ ਸਬੰਧੀ ਮਸਲਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ।

ਇੱਥੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ, ਪੰਜਾਬ ਦੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੇਰਾ ਨੂੰ ਰੀਅਲ ਅਸਟੇਟ (ਰੈਗੂਲੇਸ਼ਨ ਐਂਡ ਡਿਵੈੱਲਪਮੈਂਟ) ਐਕਟ, 2016 ਦੇ ਮੁੱਖ ਉਦੇਸ਼ ਦੀ ਪ੍ਰਾਪਤੀ ਵਾਸਤੇ ਜ਼ੋਰਦਾਰ ਢੰਗ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਜਾਇਦਾਦ ਦੀ ਵਿਕਰੀ ਵਿੱਚ ਹੋਰ ਪਾਰਦਰਸ਼ਤਾ ਲਿਆ ਕੇ ਖਰੀਦਦਾਰਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ।

ਕੈਬਨਿਟ ਮੰਤਰੀ ਨੇ ਦੇਖਿਆ ਕਿ ਸਾਰੇ ਰਜਿਸਟਰਡ ਰੀਅਲ ਅਸਟੇਟ ਪ੍ਰਾਜੈਕਟਾਂ ਅਤੇ ਏਜੰਟਾਂ ਦਾ ਡਾਟਾਬੇਸ ਅਥਾਰਟੀ ਦੀ ਵੈੱਬਸਾਈਟ 'ਤੇ ਉਪਲਬਧ ਹੈ ਅਤੇ ਉਨ੍ਹਾਂ ਨੇ ਰੇਰਾ ਨੂੰ ਪ੍ਰਮੋਟਰਾਂ, ਅਲਾਟੀਆਂ ਅਤੇ ਰੀਅਲ ਅਸਟੇਟ ਏਜੰਟਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਰੇਰਾ, ਪੰਜਾਬ ਦੇ ਚੇਅਰਪਰਸਨ ਸ੍ਰੀ ਨਵਰੀਤ ਸਿੰਘ ਕੰਗ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ 11 ਜੁਲਾਈ, 2022 ਤੱਕ ਰੇਰਾ ਕੋਲ 1162 ਪ੍ਰਾਜੈਕਟ ਰਜਿਸਟਰਡ ਹੋਏ ਹਨ ਅਤੇ ਸਾਰੇ ਰਜਿਸਟਰਡ ਪ੍ਰਾਜੈਕਟਾਂ ਬਾਰੇ ਅਥਾਰਟੀ ਦੀ ਵੈੱਬਸਾਈਟ 'ਤੇ ਤਿਮਾਹੀ ਅਪਡੇਟ ਅਤੇ ਖਾਤਿਆਂ ਦੀ ਸਾਲਾਨਾ ਸਟੇਟਮੈਂਟ ਜਮ੍ਹਾਂ ਕਰਾਉਣੀ ਲਾਜ਼ਮੀ ਹੈ। 

ਇਸ ਦੇ ਨਾਲ ਹੀ, 2706 ਰੀਅਲ ਅਸਟੇਟ ਏਜੰਟਾਂ ਨੇ ਆਪਣੇ ਆਪ ਨੂੰ ਰੇਰਾ ਕੋਲ ਰਜਿਸਟਰ ਕਰਵਾਇਆ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਰੇਰਾ ਰਜਿਸਟ੍ਰੇਸ਼ਨ ਨੰਬਰ ਦਿੱਤੇ ਗਏ ਸਨ। ਸ੍ਰੀ ਕੰਗ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਕਰਨ ਅਤੇ ਰੇਰਾ ਰਜਿਸਟ੍ਰੇਸ਼ਨ ਨੰਬਰ ਜਾਰੀ ਕਰਨ ਦੀ ਮੁਕੰਮਲ ਪ੍ਰਕਿਰਿਆ ਆਨਲਾਈਨ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਅੱਗੇ ਦੱਸਿਆ ਕਿ ਸਾਰੇ ਰਜਿਸਟਰਡ ਏਜੰਟਾਂ ਲਈ ਇਸ਼ਤਿਹਾਰ ਸਮੱਗਰੀ ਵਿੱਚ ਆਪਣਾ ਰਜਿਸਟ੍ਰੇਸ਼ਨ ਨੰਬਰ ਪ੍ਰਮੁੱਖਤਾ ਨਾਲ ਦਿਖਾਉਣਾ ਲਾਜ਼ਮੀ ਕੀਤਾ ਗਿਆ ਹੈ।

ਅਮਨ ਅਰੋੜਾ ਨੂੰ ਦੱਸਿਆ ਗਿਆ ਕਿ 11 ਜੁਲਾਈ, 2022 ਤੱਕ 2548 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਅਥਾਰਟੀ ਵੱਲੋਂ ਸਾਰੀਆਂ ਅਰਜ਼ੀਆਂ ਦੀ ਆਨਲਾਈਨ ਪ੍ਰਕਿਰਿਆ ਅਧੀਨ ਵਿਚਾਰੀਆਂ ਜਾ ਰਹੀਆਂ ਹਨ ਅਤੇ ਬਿਨੈਕਾਰ ਆਪਣੀਆਂ ਅਰਜ਼ੀਆਂ ਦੀ ਸਥਿਤੀ ਵੀ ਦੇਖ ਸਕਦੇ ਹਨ। ਲੋਕ ਅਥਾਰਟੀ ਦੀ ਵੈੱਬਸਾਈਟ https://www.rera.punjab.gov.in 'ਤੇ ਸਾਰੇ ਮਨਜ਼ੂਰਸ਼ੁਦਾ ਪ੍ਰਾਜੈਕਟਾਂ ਦੇ ਵੇਰਵੇ ਦੇਖ ਸਕਦੇ ਹਨ। ਮੀਟਿੰਗ ਵਿੱਚ ਰੇਰਾ ਪੰਜਾਬ ਦੇ ਮੈਂਬਰ ਅਜੈ ਪਾਲ ਸਿੰਘ, ਐਡਜੁਡੀਕੇਟਿੰਗ ਅਫ਼ਸਰ ਬਲਬੀਰ ਸਿੰਘ, ਸਕੱਤਰ ਰੇਰਾ ਸੀ.ਐਸ.ਮਾਨ ਅਤੇ ਰੇਰਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Real Estate Regulatory Authority , RERA , Navreet Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD