Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਜ਼ਿਲ੍ਹੇ ਦੇ ਸਾਰੇ ਗਣਿਤ ਤੇ ਵਿਗਿਆਨ ਅਧਿਆਪਕਾ ਦੀ ਦੋ ਰੋਜਾ ਹੋਈ ਟ੍ਰੇਨਿੰਗ

Education, Ropar, Roopnagar

Web Admin

Web Admin

5 Dariya News

ਰੂਪਨਗਰ , 21 Jul 2022

Last updated on: Jul 21, 2022, 00:00 IST

 ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਲ 2022-23 ਦੌਰਾਨ ਗਣਿਤ ਅਤੇ ਵਿਗਿਆਨ ਵਿਸ਼ੇ ਦੇ ਸਾਰੇ ਅਧਿਆਪਕਾਂ ਦੀ ਟ੍ਰੇਨਿੰਗ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ ਅਤੇ ਪ੍ਰਿੰਸੀਪਲ ਲਵਿਸ਼ ਚਾਵਲਾ ਦੀ ਅਗਵਾਈ ਵਿੱਚ ਜ਼ਿਲਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਦੇ ਵਿਗਿਆਨ ਅਤੇ ਗਣਿਤ ਦੇ ਅਧਿਆਪਕਾਂ ਦੀ ਦੋ ਰੋਜਾ ਟ੍ਰੇਨਿੰਗ ਕਰਵਾਈ ਗਈ।

ਜਸਵੀਰ ਸਿੰਘ ਡੀ.ਐਮ. ਗਣਿਤ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਗਣਿਤ ਅਤੇ ਵਿਗਿਆਨ ਵਿਸ਼ੇ ਨੂੰ ਹੋਰ ਵਧੇਰੇ ਰੋਚਕ ਬਣਾਉਣ ਲਈ ਅਤੇ ਵਿਦਿਆਰਥੀਆਂ ਵਿੱਚ ਵਿਸ਼ੇ ਪ੍ਰਤੀ ਪਰਿਪੱਕਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲਿਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਵਿਸ਼ਾ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਅਨੰਦਪੁਰ ਸਾਹਿਬ, ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ, ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਲੜਕੇ, ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਲੜਕੀਆਂ ਅਤੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ, ਮਕੜੌਨਾ ਵਿਖੇ  ਪ੍ਰਿੰਸੀਪਲ ਸਾਹਿਬਾਨ ਦੀ ਦੇਖ ਰੇਖ ਵਿੱਚ ਕਰਵਾਈ ਗਈ ਜਿਸ ਵਿੱਚ ਸਮੂਹ ਵਿਸ਼ਾ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।

ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਵੱਖ-ਵੱਖ ਐਕਟਿਵਟੀਜ਼ ਰਾਹੀਂ ਆਸਾਨ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਗਣਿਤ ਅਤੇ ਵਿਗਿਆਨ ਦੇ ਸੰਕਲਪ ਸਮਝਾਉਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਨੂੰ ਪੰਜਾਬ ਐਜੂਕੇਅਰ ਐਪ, ਜ਼ਿਓਜ਼ਬਰਾ, ਖਾਨ-ਅਕੈਡਮੀ ਪਲੇਟਫਾਰਮ ਅਤੇ ਕੈਨਵਾਐਪ ਦੀ ਸੁਯੋਗ ਵਰਤੋਂ ਸਬੰਧੀ ਦੱਸਿਆ ਗਿਆ। ਸੈਮੀਨਾਰ ਦੌਰਾਨ ਅਧਿਆਪਕਾਂ ਦੁਆਰਾ ਤਿਆਰ ਕੀਤੀਆਂ ਐਕਟਿਵਟੀਜ਼  ਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।

ਟੀਮ ਗਣਿਤ ਦੇ ਨਵਜੋਤ ਸਿੰਘ, ਓਂਕਾਰ ਸਿੰਘ, ਪਰਮਜੀਤ ਕੌਰ, ਸੋਹਣ ਸਿੰਘ, ਵਿਪਨ ਕਟਾਰੀਆ, ਰੋਹਿਤ, ਅਜੇ ਅਰੋੜਾ, ਕੰਵਲਜੀਤ ਸਿੰਘ, ਦਰਸ਼ਨ ਸਿੰਘ ਅਤੇ ਸੁਮਿਤ ਆਹੂਜਾ ਨੇ ਬਤੌਰ ਰਿਸੋਰਸ ਪਰਸਨ ਭਾਗ ਲਿਆ। ਟੀਮ ਵਿਗਿਆਨ ਦੇ ਸਤਨਾਮ ਸਿੰਘ, ਸੁਖਵੰਤ ਸਿੰਘ, ਤੇਜਿੰਦਰ ਸਿੰਘ,  ਪ੍ਰਦੀਪ ਸ਼ਰਮਾ, ਹਰਸਿਮਰਨ ਸਿੰਘ, ਸੁਖਦੇਵ ਸਿੰਘ ਨਰਿੰਦਰ ਸਿੰਘ ਅਤੇ ਸੁਨੀਲ ਕੁਮਾਰ ਨੇ ਬਤੌਰ ਰਿਸੋਰਸ ਪਰਸਨ ਭਾਗ ਲਿਆ।

 

Tags: Education , Ropar , Roopnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD