Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਟੀ.ਬੀ. ਟੈਸਟ ਵੈਨ ਕੀਤੀ ਰਵਾਨਾ

ਟੀਬੀ ਹੋਣ ਜਾਂ ਨਾ ਹੋਣ ਬਾਰੇ ਸਿਰਫ਼ ਦੋ ਘੰਟਿਆਂ ਅੰਦਰ ਲੱਗੇਗਾ ਪਤਾ

Health, Civil Surgeon, Dr Adarshpal Kaur, SAS Nagar Mohali

Web Admin

Web Admin

5 Dariya News

ਮੋਹਾਲੀ , 22 Jul 2022

Last updated on: Jul 22, 2022, 00:00 IST

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹਾ ਹਸਪਤਾਲ ਤੋਂ ਟੀਬੀ ਕੰਟਰੋਲ ਮੋਬਾਈਲ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਵੈਨ ਹਫ਼ਤਾ ਭਰ ਪੂਰੇ ਜ਼ਿਲ੍ਹੇ ਵਿਚ ਘੁੰਮੇਗੀ ਅਤੇ ਲੋਕਾਂ ਨੂੰ ਮੁਫ਼ਤ ਸੇਵਾਵਾਂ ਦੇਵੇਗੀ। ਵੈਨ ਦੀ ਖ਼ਾਸੀਅਤ ਇਹ ਹੈ ਕਿ ਇਸ ਵਿਚ ਟੀਬੀ-ਨੈਟ ਮਸ਼ੀਨ ਲੱਗੀ ਹੋਈ ਹੈ ਜੋ ਟੀਬੀ ਜਾਂ ਤਪਦਿਕ ਰੋਗ ਦੇ ਸ਼ੱਕੀ ਮਰੀਜ਼ਾਂ ਦਾ ਪਤਾ ਲਾਏਗੀ। ਟੀਬੀ ਦੇ ਸ਼ੱਕੀ ਮਰੀਜ਼ਾਂ ਦੀ ਬਲਗਮ ਦੀ ਜਾਂਚ ਕੀਤੀ ਜਾਵੇਗੀ ਜਿਸ ਦਾ ਨਤੀਜਾ ਦੋ ਘੰਟਿਆਂ ਅੰਦਰ ਆ ਜਾਵੇਗਾ ਯਾਨੀ ਦੋ ਘੰਟਿਆਂ ਵਿਚ ਪਤਾ ਚੱਲ ਜਾਵੇਗਾ ਕਿ ਵਿਅਕਤੀ ਨੂੰ ਟੀਬੀ ਹੈ ਜਾਂ ਨਹੀਂ ਜਾਂ ਕਿਹੜੇ ਪੜਾਅ ’ਤੇ ਹੈ। 

ਸਿਵਲ ਸਰਜਨ ਨੇ ਦਸਿਆ ਕਿ ਵੈਨ ਮੁੱਖ ਤੌਰ ’ਤੇ ਉਨ੍ਹਾਂ ਇਲਾਕਿਆਂ ਵਿਚ ਜਾਏਗੀ ਜਿਥੇ ਟੀਬੀ ਦੇ ਜ਼ਿਆਦਾ ਕੇਸ ਹੋਣ ਦੀ ਸੰਭਾਵਨਾ ਹੈ। ਜਿਹੜੇ ਮਰੀਜ਼ ਨੂੰ ਟੀਬੀ ਹੋਵੇਗੀ, ਉਸ ਦਾ ਤੁਰੰਤ ਇਲਾਜ ਸ਼ੁਰੂ ਕੀਤਾ ਜਾਵੇਗਾ। ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਟੀਬੀ ਮੁਕਤ ਭਾਰਤ ਲਈ ਇਹ ਚੰਗਾ ਉਪਰਾਲਾ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰ ਅੱਗੇ ਹੀ ਟੀਬੀ ਜਾਂਚ ਸੇਵਾਵਾਂ ਮਿਲਣਗੀਆਂ। 

ਉਨ੍ਹਾਂ ਦਸਿਆ ਕਿ ਆਮ ਤੌਰ ’ਤੇ ਬਾਜ਼ਾਰ ਵਿਚ ਸੀਬੀ ਨੈਟ ਮਸ਼ੀਨ ਦਾ ਇਕ ਟੈਸਟ ਕਾਫ਼ੀ ਮਹਿੰਗਾ ਹੁੰਦਾ ਹੈ ਜਦਕਿ ਸਿਹਤ ਵਿਭਾਗ ਲੋਕਾਂ ਨੂੰ ਮੁਫ਼ਤ ਸੇਵਾਵਾਂ ਦੇ ਰਿਹਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ  ਕਿ ਜੇ ਉਨ੍ਹਾਂ ਦੇ ਘਰ, ਆਂਢ-ਗੁਆਂਢ ਜਾਂ ਰਿਸ਼ਤੇਦਾਰੀ ’ਚ ਟੀਬੀ ਦੇ ਲੱਛਣਾਂ ਵਾਲਾ ਕੋਈ ਵਿਅਕਤੀ ਹੈ ਤਾਂ ਤੁਰੰਤ ਉਸ ਦੀ ਬਲਗਮ ਦੀ ਜਾਂਚ ਇਸ ਮੋਬਾਈਲ ਵੈਨ ਵਿਚ ਕਰਵਾਈ ਜਾਵੇ। 

ਉਨ੍ਹਾਂ ਕਿਹਾ ਕਿ ਟੀਬੀ ਦਾ ਪੱਕਾ ਇਲਾਜ ਮੌਜੂਦ ਹੈ ਅਤੇ ਇਹ ਬੀਮਾਰੀ ਹੋਣ ’ਤੇ ਘਬਰਾਉਣ ਦੀ ਲੋੜ ਨਹੀਂ। ਹਰ ਸਰਕਾਰੀ ਸਿਹਤ ਸੰਸਥਾ ਵਿਚ ਡਾਟਸ ਪ੍ਰਣਾਲੀ ਰਾਹੀਂ ਇਸ ਦਾ ਬਿਲਕੁਲ ਮੁਫ਼ਤ ਇਲਾਜ ਹੁੰਦਾ ਹੈ। ਟੀਬੀ ਦੇ ਲੱਛਣਾਂ ਬਾਰੇ ਉਨ੍ਹਾਂ ਦਸਿਆ ਕਿ ਦੋ ਹਫ਼ਤਿਆਂ ਤੋਂ ਖੰਘ, ਵਜ਼ਨ ਘਟਣਾ, ਭੁੱਖ ਘੱਟ ਲੱਗਣੀ, ਬਲਗਮ ਵਿਚ ਖ਼ੂਨ ਆਉਣਾ, ਸ਼ਾਮ ਸਮੇਂ ਬੁਖ਼ਾਰ, ਥਕਾਵਟ ਮਹਿਸੂਸ ਹੋਣੀ, ਵਾਰ ਵਾਰ ਪਸੀਨਾ ਆਉਣਾ ਟੀਬੀ ਦੇ ਸੰਕੇਤ ਅਤੇ ਲੱਛਣ ਹੋ ਸਕਦੇ ਹਨ। 

ਫੇਫੜਿਆਂ ਦੀ ਟੀਬੀ ਤੋਂ ਇਲਾਵਾ ਇਹ ਬੀਮਾਰੀ ਸਰੀਰ ਦੇ ਕਿਸੇ ਵੀ ਹਿੱਸੇ ਵਿਚ ਹੋ ਸਕਦੀ ਹੈ। ਜਦ ਸਾਡੇ ਸਰੀਰ ਅੰਦਰ ਰੋਗਾਂ ਨਾਲ  ਲੜਨ ਦੀ ਸ਼ਕਤੀ ਖ਼ਤਮ ਹੋ ਜਾਂਦੀ ਹੈ ਤਾਂ ਅਜਿਹੀ ਬੀਮਾਰੀ ਲੱਗਣ ਦੀ ਸੰਭਾਵਨਾ ਬਣ ਜਾਂਦੀ ਹੈ। ਇਸ ਮੌਕੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਨਵਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਾਜ ਰਾਣੀ, ਲੈਬ ਸੁਪਰਵਾਇਜ਼ਰ ਸੰਧਿਆ ਸ਼ਰਮਾ, ਨੀਰਜ ਰਾਣੀ ਆਦਿ ਵੀ ਮੌਜੂਦ ਸਨ।

 

Tags: Health , Civil Surgeon , Dr Adarshpal Kaur , SAS Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD