Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਗਰ ਨਿਗਮ/ਨਗਰ ਕੌਂਸਲਾਂ ਤੇ ਨਗਰ ਸੁਧਾਰ ਟਰੱਸਟਾਂ 'ਚ ਜਲਦ ਹੀ ਸਿੰਗਲ ਵਿੰਡੋ ਸਿਸਟਮ ਹੋਵੇਗਾ ਲਾਗੂ : ਡਾ. ਇੰਦਰਬੀਰ ਸਿੰਘ ਨਿੱਝਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਵਾਰਡਾਂ ਦੀ ਹੱਦਬੰਦੀ ਦਾ ਜਾਇਜ਼ਾ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Bassi Gogi, Madan Lal Bagga, Daljit Singh Grewal, Ashok Parashar, Kulwant Singh Sidhu, Rajinderpal Kaur Chhina

Web Admin

Web Admin

5 Dariya News

ਲੁਧਿਆਣਾ , 22 Jul 2022

Last updated on: Jul 22, 2022, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਰੇ ਨਗਰ ਨਿਗਮਾਂ/ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਵਿੱਚ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਜਾਵੇਗਾ ਤਾਂ ਜੋ ਆਮ ਲੋਕ ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ ਆਪਣਾ ਕੰਮ ਕਰਵਾ ਸਕਣ। ਲੁਧਿਆਣਾ ਵਿੱਚ ਸਮਾਰਟ ਸਿਟੀ ਪ੍ਰੋਜੈਕਟਾਂ ਦੀ ਸਥਿਤੀ ਅਤੇ ਵਾਰਡਾਂ ਦੀ ਚੱਲ ਰਹੀ ਹੱਦਬੰਦੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਲੋਕਾਂ ਨੂੰ ਸਾਰੇ ਨਗਰ ਨਿਗਮਾਂ ਵਿੱਚ ਆਪਣੇ ਕੰਮ ਕਰਵਾਉਣ ਵਿੱਚ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਅਤੇ ਸਮੇਂ ਦੀ ਬਰਬਾਦੀ ਤੋਂ ਨਿਜਾਤ ਮਿਲੇਗੀ।

ਉਨ੍ਹਾਂ ਕਿਹਾ ਕਿ ਵਿਭਾਗ ਸਿੰਗਲ ਵਿੰਡੋ ਸਿਸਟਮ ਲਈ ਮੁਕੰਮਲ ਯੋਜਨਾ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਸ ਨੂੰ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਹਰ ਸੇਵਾ ਲਈ ਵਿਧੀ ਨੂੰ ਸਰਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨਾਲ ਵਸਨੀਕਾਂ ਨੂੰ ਸਹੂਲਤ ਮਿਲੇਗੀ ਕਿਉਂਕਿ ਉਨ੍ਹਾਂ ਨੂੰ ਇੱਕ ਸ਼ਾਖਾ ਤੋਂ ਦੂਜੀ ਸ਼ਾਖਾ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਕੰਮ ਸਮਾਂਬੱਧ ਤਰੀਕੇ ਨਾਲ ਕੀਤੇ ਜਾਣਗੇ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ ਦੇ ਨਾਲ ਡਾ ਨਿੱਝਰ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹੋਰ ਜਵਾਬਦੇਹ ਬਣਨ ਲਈ ਕਿਹਾ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਵਿਅਕਤੀ, ਖਾਸ ਕਰਕੇ ਗਰੀਬਾਂ ਦੀ ਸਹੀ ਢੰਗ ਨਾਲ ਸੁਣਵਾਈ ਕੀਤੀ ਜਾਵੇ। 

ਉਨ੍ਹਾਂ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ ਅਤੇ ਅਧਿਕਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਕੰਮਕਾਜ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵੀ ਕਿਹਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਮਾਰਟ ਸਿਟੀ ਤਹਿਤ 922.50 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ 67 ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। 

ਉਨ੍ਹਾਂ ਵਿਧਾਇਕਾਂ ਨੂੰ ਲੁਧਿਆਣਾ ਵਿੱਚ ਸਮਾਰਟ ਸਿਟੀ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮੀਆਂ ਨੂੰ ਰੋਕਣ ਲਈ ਵਿਸਥਾਰਤ ਜਾਂਚ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਅਗਲੇ ਦੋ ਹਫ਼ਤਿਆਂ ਵਿੱਚ ਹੱਦਬੰਦੀ ਦੀ ਪ੍ਰਕਿਰਿਆ ਪੂਰੀ ਕਰਨ ਲਈ ਵੀ ਕਿਹਾ। ਬਰਸਾਤ ਕਾਰਨ ਲੁਧਿਆਣਾ ਵਿੱਚ ਪਾਣੀ ਭਰਨ ਦੇ ਮੁੱਦੇ 'ਤੇ ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਪਣੀ ਇਮਾਰਤ ਵਿੱਚ ਇੱਕ ਸੈੱਲ ਸਥਾਪਤ ਕਰਨ ਲਈ ਕਿਹਾ ਜੋ ਅਜਿਹੀਆਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਸਮਰਪਿਤ ਟੀਮਾਂ ਭੇਜ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ 24 ਘੰਟੇ ਕੰਮ ਕਰੇਗਾ।ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਗੋਇਲ, ਵਧੀਕ ਨਗਰ ਨਿਗਮ ਕਮਿਸ਼ਨਰ ਆਦਿਤਿਆ ਡਚਲਵਾਲ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਪੂਨਮਪ੍ਰੀਤ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Bassi Gogi , Madan Lal Bagga , Daljit Singh Grewal , Ashok Parashar , Kulwant Singh Sidhu , Rajinderpal Kaur Chhina

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD