Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੀਜੀਸੀ ਲਾਂਡਰਾ ਵਿਖੇ ਸਾਲਾਨਾ ਐੱਫਡੀਪੀ ਦਾ ਆਯੋਜਨ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Faculty Development Programme, FDP

Web Admin

Web Admin

5 Dariya News

ਲਾਂਡਰਾ , 22 Jul 2022

Last updated on: Jul 22, 2022, 00:00 IST

ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾ ਵਿਖੇ ਇੱਕ ਹਫਤੇ ਤੋਂ ਲਗਾਤਾਰ ਚੱਲ ਰਹੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫਡੀਪੀ) ਦੀ ਅੱਜ ਸਫਲਤਾਪੂਰਵਕ ਸਮਾਪਤੀ ਕੀਤੀ ਗਈ।ਇਸ ਸਲਾਨਾ ਸਮਾਗਮ ਦਾ ਉਦਘਾਟਨ ਲੈਫਟੀਨੈਂਟ ਕਰਨਲ ਕੈਲਾਸ਼ ਬਾਂਸਲ ਡਾਇਰੈਕਟਰ ਮਾਰਗਦਰਸ਼ਨ ਸੈੱਲ, ਏਆਈਸੀਟੀਈ, ਨਵੀਂ ਦਿੱਲੀ ਵੱਲੋਂ ਕੀਤਾ ਗਿਆ ਸੀ। ਇਸ  ਪ੍ਰੋਗਰਾਮ ਵਿੱਚ ਇੰਜੀਨੀਅਰਿੰਗ, ਪ੍ਰਬੰਧਨ, ਬਾਇਓਟੈਕਨਾਲੋਜੀ, ਫਾਰਮੇਸੀ, ਹੋਟਲ ਮੈਨੇਜਮੈਂਟ ਸਣੇ ਅਦਾਰੇ ਦੇ ਸਾਰੇ ਵਿਭਾਗਾਂ ਦੇ 100 ਤੋਂ ਵੱਧ ਫੈਕਲਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਖਾਸ ਸਮਾਗਮ ਨੂੰ ਚਾਰ ਚੰਨ ਲਾਏ।

‘’ਨਵੀਂ ਸਿੱਖਿਆ ਪ੍ਰਣਾਲੀ ਲਈ ਨਵੀਨਤਾ, ਚੁਣੌਤੀਆਂ ਅਤੇ ਤਿਆਰੀ’’ (ਇਨੋਵੇਸ਼ਨਸ, ਚੈਲੰਜਜ਼ ਐਂਡ ਪ੍ਰਪੇਅਰਡਨੈੱਸ ਫਾਰ ਦ ਨਿਊ ਐਜੂਕੇਸ਼ਨ ਸਿਸਟਮ) ਐਫਡੀਪੀ ਪ੍ਰੋਗਰਾਮ ਦਾ ਮੁੱਖ ਵਿਸ਼ਾ ਰਿਹਾ। ਇੱਕ ਹਫਤੇ ਤੋਂ ਚੱਲਦੇ ਇਸ ਪ੍ਰੋਗਰਾਮ ਦੇ ਬਹੁਪੱਖੀ ਉਦੇਸ਼ ਰਹੇ। ਜਿਨ੍ਹਾਂ ਵਿੱਚੋਂ ਮੁੱਖ ਉਦੇਸ਼ ਆਪਣੇ ਫੈਕਲਟੀ ਮੈਂਬਰਾਂ ਨੂੰ ਪ੍ਰਭਾਵਸ਼ਾਲੀ ਸਿੱਖਿਅਕਾਂ ਦੇ ਤੌਰ ਤੇ ਉਨ੍ਹਾਂ ਦੀ ਯੋਗਤਾ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਨਾ ਸੀ, ਜਿਸ ਨਾਲ ਉਹ ਅੱਗੇ ਚੱਲ ਕੇ ਆਪਣੇ ਵਿਿਦਆਰਥੀਆਂ ਨੂੰ ਇੱਕ ਉੱਚ ਪ੍ਰਤੀਯੋਗੀ ਅਤੇ ਗਤੀਸ਼ੀਲ ਸਿੱਖਿਆ ਪ੍ਰਣਾਲੀ ਹੇਠ ਇੱਕ ਠੋਸ ਕੈਰੀਅਰ ਬਣਾਉਣ ਲਈ 

ਉਨ੍ਹਾਂ ਦੀਆਂ ਯੋਗਤਾਵਾਂ ਦੀ ਵਰਤੋਂ ਲਈ ਮਦਦ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।ਇਸ ਪ੍ਰੋਗਰਾਮ ਦਾ ਦੂਜਾ ਉਦੇਸ਼ ਫੈਕਲਟੀ ਮੈਂਬਰਾਂ ਨੂੰ ਪ੍ਰਸ਼ਾਸਕਾਂ, ਸਲਾਹਕਾਰਾਂ , ਕੋਚਾਂ,  ਖੋਜਕਰਤਾਵਾਂ ਵਜੋਂ ਉਨ੍ਹਾਂ ਦੀ ਵਾਧੂ ਭੂਮਿਕਾ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਸੀ। ਇਸ ਦੇ ਨਾਲ ਹੀ ਇਹ ਪ੍ਰੋਗਰਾਮ ਸੀਜੀਸੀ ਫੈਕਲਟੀ ਲਈ ਸਿੱਖਿਆ ਖੇਤਰ ਵਿੱਚ ਤਬਦੀਲੀਆਂ ਅਤੇ ਨਵੀਨਤਮ ਵਿਕਾਸ ਬਾਰੇ ਵਿਚਾਰ ਵਟਾਂਦਰਾ ਕਰਨ, ਉਨ੍ਹਾਂ ਨਾਲ ਗੱਲਬਾਤ ਕਰਨ, ਸਿੱਖਣ ਅਤੇ ਉਨ੍ਹਾਂ ਦੀ ਸਮਝ ਨੂੰ ਵਧਾਉਣ ਲਈ ਇੱਕ ਉਪਯੋਗੀ ਪਲੇਟਫਾਰਮ ਸਾਬਤ ਹੋਇਆ ਹੈ ਜੋ ਉਨ੍ਹਾਂ ਦੇ ਭਵਿੱਖ ਉੱਤੇ ਮਹੱਤਵਪੂਰਣ ਪ੍ਰਭਾਵ ਪਾਵੇਗਾ।

ਸੀਜੀਸੀ ਪ੍ਰਬੰਧਨ ਤੋਂ ਮਾਹਰ ਬੁਲਾਰਿਆਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਜਿਨ੍ਹਾਂ ਵਿੱਚੋਂ ਡਾ ਸੰਜੇ ਕੌਸ਼ਿਕ, ਪ੍ਰੋਫੈਸਲ ਯੂਬੀਐਸ, ਪੰਜਾਬ ਯੂਨੀਵਰਸਿਟੀ , ਡਾ ਪੀਵੀ ਰਾਓ, ਸੀਨੀਅਰ ਸਲਾਹਕਾਰ, ਐੱਮਜੀਐੱਸਆਈਪੀਏ, ਚੰਡੀਗੜ੍ਹ, ਲੈਫਟੀਨੈਂਟ ਜਨਰਲ ਕੇਜੇ ਸਿੰਘ, ਪੀਵੀਐੱਸਐੱਮ, ਏਵੀਐੱਸਐੱਮ ਐਂਡ ਬਾਰ (ਵੈਟਰਨ), ਪ੍ਰੋ.(ਡਾ.) ਜੀ.ਡੀ.ਸ਼ਰਮਾ--ਸਾਬਕਾ ਚੇਅਰਮੈਨ ਯੋਗਾ ਵਿਭਾਗ  ਐਚ.ਪੀ.ਯੂ  ਅਤੇ ਰਜਿਸਟਰਾਰ ਅਤੇ ਪਤੰਜਲੀ ਹਰਿਦੁਆਰ ਯੂਨੀਵਰਸਿਟੀ ਦੇ ਡੀਨ ਅਕਾਦਮਿਕ, ਆਦਿ ਸਨ। 

ਐੱਫਡੀਪੀ ਵਿੱਚ ਹਿੱਸਾ ਲੈਣ ਵਾਲੇ ਅੰਤਰਰਾਸ਼ਟਰੀ ਬੁਲਾਰਿਆਂ ਵਿੱਚ ਮਿਸਟਰ ਟ੍ਰਿਸਟਨ ਹਾਰਡਿੰਗ, ਪ੍ਰੋਗਰਾਮ ਕੋਆਰਡੀਨੇਟਰ ਅਤੇ ਲੈਕਚਰਾਰ ਇੰਟਰਨੈਸ਼ਨਲ ਕਾਲਜ ਆਫ ਹੋਟਲ ਮੈਨੇਜਮੈਂਟ ਐਡੀਲੇਡ, ਆਸਟੇ੍ਰਲੀਆ, ਡਾ ਚਾਰਲੀਟੋ ਪੇਨੀਲਾ ਕੈਡਾਗ, ਪ੍ਰੈਜ਼ੀਡੈਂਟ, ਕੈਮਰੀਨਸ ਸੁਰ ਪੌਲੀਟੈਕਨਿਕ, ਫਿਲੀਪੀਨਜ਼ ਅਤੇ ਡਾ ਐਂਡਰੀ ਕੋਰਨੀਲੈਂਕੋ, ਐੱਚ ੳ ਡੀ ਐਜੂਕੇਸ਼ਨ, ਮੈਨੇਜਮੈਂਟ ਐਕਸਪ੍ਰਟੀਜ਼ ਐਂਡ ਰਿਸਰਚ ਸੈਂਟਰ, ਮਾਸਕੋ, ਰੂਸ ਆਦਿ ਸਨ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Faculty Development Programme , FDP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD