Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੱਛੀ ਪਾਲਣ ਧੰਦੇ ਨੂੰ ਉਤਸ਼ਾਹਿਤ ਕਰਨ ਲਈ 2.04 ਕਰੋੜ ਰੁਪਏ ਦੇ ਪ੍ਰੋਜੈਕਟ ਮੰਨਜੂਰ : ਡਿਪਟੀ ਕਮਿਸ਼ਨਰ ਲੁਧਿਆਣਾ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 22 Jul 2022

Last updated on: Jul 22, 2022, 00:00 IST

ਮੱਛੀ ਪਾਲਣ ਵਿਭਾਗ ਲੁਧਿਆਣਾ ਦਾ ਜਿਲ੍ਹਾ ਪੱਧਰੀ ਐਕਸ਼ਨ ਪਲਾਨ ਮੰਨਜੂਰ ਕਰਨ ਲਈ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਪੱਧਰੀ ਕਮੇਟੀ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਸਮੂਹ ਮੈਂਬਰ ਸਾਹਿਬਾਨ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ ਸ. ਦਲਬੀਰ ਸਿੰਘ ਵੱਲੋਂ ਮੱਛੀ ਪਾਲਣ ਧੰਦੇ ਦੇ ਵਿਕਾਸ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਅਤੇ ਮੀਟਿੰਗ ਦੇ ਏਜੰਡੇ ਬਾਰੇ ਹਾਊਸ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ ਗਿਆ, ਜਿਸ ਵਿੱਚ ਸਾਲ 2021-22 ਦੌਰਾਨ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਦੇ ਅਪਰੂਵ ਹੋਏ ਐਕਸ਼ਨ ਪਲਾਨ ਦੀ ਸਮੀਖਿਆ ਕੀਤੀ ਗਈ। 

ਇਸ ਤੋਂ ਬਾਅਦ ਚਾਲੂ ਸਾਲ ਦਾ ਐਕਸ਼ਨ ਪਲਾਨ ਲਾਗੂ ਕਰਨ ਲਈ ਵਿਚਾਰ ਵਟਾਦਰੇ ਕੀਤੇ ਗਏ, ਜਿਸ ਵਿੱਚ ਮੱਛੀ ਪਾਲਣ ਅਧੀਨ ਨਵਾਂ ਰਕਬਾ ਲਿਆਉਣ, ਨਵੀਂ ਤਕਨੀਕ ਆਰ.ਏ.ਐਸ. ਕਲਚਰ, ਮੱਛੀ ਦੀ ਢੋਆ ਢੁਆਈ ਲਈ ਇਨਕੁਏਟਿਕ ਵਹੀਕਲ ਅਤੇ ਮੋਟਰ ਸਾਈਕਲ ਵਿਦ ਆਈਸ ਬਾਕਸ ਲਈ ਕੁੱਲ 2.04 ਕਰੋੜ ਦਾ ਐਕਸ਼ਨ ਪਲਾਨ ਪੇਸ਼ ਕੀਤਾ ਗਿਆ।

ਵਿਭਾਗੀ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇਸ ਯੋਜਨਾ ਦਾ ਮੁੱਖ ਮੰਤਵ ਜ਼ਿਲ੍ਹੇ ਵਿੱਚ ਮੱਛੀ ਪਾਲਣ ਦਾ ਵਿਕਾਸ, ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਸਾਧਨ ਵਿਕਸਤ ਕਰਨਾ, ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਤੇ ਮੱਛੀ ਨੂੰ ਘਰ-ਘਰ ਪਹੁੰਚਾਉਣਾ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੀਮਾਂ 'ਤੇ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਜਾਰੀ ਹਦਾਇਤਾਂ ਤਹਿਤ ਜਨਰਲ ਕੈਟਾਗਰੀ ਦੇ ਲਾਭਪਾਤਰੀਆਂ ਨੂੰ ਯੂਨਿਟ ਕਾਸਟ ਦੀ 40 ਫੀਸਦ ਅਤੇ ਐਸ.ਸੀ/ਐਸ.ਟੀ/ਔਰਤਾਂ ਨੂੰ ਯੂਨਿਟ ਕਾਸਟ ਦੀ 60 ਫੀਸਦ ਸਬਸਿਡੀ ਪ੍ਰਵਾਨ ਕੀਤੀ ਜਾਵੇਗੀ। ਵਿਚਾਰ ਚਰਚਾ ਕਰਨ ਉਪਰੰਤ ਕਮੇਟੀ ਵੱਲੋਂ ਇਹ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਲੁਧਿਆਣਾ ਵੱਲੋਂ ਵਿਭਾਗ ਦੁਆਰਾ ਕੀਤੇ ਗਏ ਕਾਰਜ਼ਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਦੀਆਂ ਗਤੀਵਿਧੀਆ ਅਤੇ ਸਕੀਮਾਂ ਦਾ ਪੁਰਜ਼ੋਰ ਪ੍ਰਚਾਰ ਕੀਤਾ ਜਾਵੇ ਤਾਂ ਜੋ ਕਾਸ਼ਤਕਾਰ ਇਨ੍ਹਾਂ ਸਕੀਮਾ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਵੱਲੋਂ ਮੱਛੀ ਪਾਲਕ ਸ੍ਰੀ ਜ਼ਸਵੀਰ ਸਿੰਘ, ਪਿੰਡ ਕਰਦੀਆਂ ਦੀ ਉਚੇਚੇ ਤੌਰ 'ਤੇ ਪ੍ਰਸ਼ੰਸ਼ਾ ਕੀਤੀ ਗਈ ਜੋਕਿ ਜ਼ਿਲ੍ਹਾ ਲੁਧਿਆਣਾ ਦੇ ਸਫਲ ਕਾਸ਼ਤਕਾਰ ਹਨ ਅਤੇ ਕਰੀਬ 27 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕੰਮ ਕਰ ਰਹੇ ਹਨ। ਅਖੀਰ ਵਿੱਚ ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ ਵੱਲੋਂ ਚੇਅਰਮੈਨ ਅਤੇ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD