Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਆਮ ਆਦਮੀ 'ਤੇ ਮਹਿੰਗਾਈ ਅਤੇ ਜੀ ਐੱਸ ਟੀ ਦੀ ਮਾਰ ਵਿੱਚ ਰਾਘਵ ਚੱਢਾ ਦੇ ਸਵਾਲ 'ਤੇ ਕੇਂਦਰ ਦਾ ਖ਼ੁਲਾਸਾ - 6 ਸਾਲਾਂ 'ਚ ਐਕਸਾਈਜ਼ ਡਿਊਟੀ ਤੋਂ ਸਰਕਾਰ ਨੇ ਕੀਤੇ 16 ਲੱਖ ਕਰੋੜ ਰੁਪਏ ਇਕੱਠੇ

ਸੰਸਦ ਮੈਂਬਰ ਰਾਘਵ ਚੱਢਾ ਦਾ ਕੇਂਦਰ ਨੂੰ ਸਵਾਲ: ਜਦੋਂ ਐਕਸਾਈਜ਼ ਡਿਊਟੀ ਕੁਲੈਕਸ਼ਨ 16 ਲੱਖ ਕਰੋੜ ਰੁਪਏ ਹੈ ਤਾਂ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਕਿਉਂ?

Raghav Chadha,Rajya Sabha MP,  AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 22 Jul 2022

Last updated on: Jul 22, 2022, 00:00 IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਕਿਉਂ ਆ ਰਿਹਾ ਹੈ ਜਦੋਂ ਕਿ ਪਿਛਲੇ ਛੇ ਸਾਲਾਂ 'ਚ ਕੇਂਦਰ ਸਰਕਾਰ ਨੇ ਸਿਰਫ਼ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ ਕੁਲੈਕਸ਼ਨ) ਤੋਂ 16 ਲੱਖ ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਹੈ। ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਸੰਸਦ ਵਿੱਚ ਖੁਲਾਸਾ ਕੀਤਾ ਕਿ ਸਰਕਾਰ ਨੇ 2016 ਤੋਂ ਲੈ ਕੇ ਹੁਣ ਤੱਕ ਪੈਟਰੋਲੀਅਮ ਪਦਾਰਥਾਂ 'ਤੇ ਐਕਸਾਈਜ਼ ਡਿਊਟੀ ਤੋਂ 16 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ।

ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ 2021-22 ਵਿੱਤੀ ਸਾਲ ਵਿੱਚ ਸਰਕਾਰ ਦੁਆਰਾ ਪੈਟਰੋਲੀਅਮ ਸੈਕਟਰ ਤੋਂ ਐਕਸਾਈਜ਼ ਡਿਊਟੀ ਦੇ ਰੂਪ 'ਚ 3.63 ਲੱਖ ਕਰੋੜ ਰੁਪਏ ਵਸੂਲੇ ਗਏ। ਇਹ ਕੁਲੈਕਸ਼ਨ 2020-21 ਵਿੱਚ 3.72 ਲੱਖ ਕਰੋੜ ਰੁਪਏ, 2019-20 ਵਿੱਚ 2.23 ਲੱਖ ਕਰੋੜ ਰੁਪਏ,  2018-19 ਵਿੱਚ 2.14 ਲੱਖ ਕਰੋੜ ਰੁਪਏ, 2017-18 ਵਿੱਚ 2.29 ਲੱਖ ਕਰੋੜ ਰੁਪਏ ਅਤੇ 2016-17 ਵਿੱਤੀ ਸਾਲ ਵਿੱਚ 2.42 ਲੱਖ ਕਰੋੜ ਰੁਪਏ ਸੀ।

ਰਾਘਵ ਚੱਢਾ ਨੇ ਆਪਣੇ ਟਵੀਟ ਵਿੱਚ ਕਿਹਾ, ''ਸੰਸਦ 'ਚ ਦਾਇਰ ਕੀਤੇ ਗਏ ਮੇਰੇ ਸਵਾਲ ਦੇ ਜਵਾਬ 'ਚ ਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਪਿਛਲੇ ਛੇ ਸਾਲਾਂ 'ਚ ਸਰਕਾਰ ਨੇ 16 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਐਕਸਾਈਜ਼ ਡਿਊਟੀ ਦੀ ਵਸੂਲੀ ਕੀਤੀ ਹੈ। ਇੰਨੀ ਵਸੂਲੀ ਤੋਂ ਬਾਅਦ ਵੀ ਦੇਸ਼ ਦੇ ਆਮ ਲੋਕ ਨੂੰ 100 ਰੁਪਏ ਦਾ ਪੈਟਰੋਲ ਅਤੇ ਮਹਿੰਗਾ ਦੁੱਧ-ਦਹੀ-ਆਟਾ ਖਰੀਦਣਾ ਪਵੇਗਾ?"

ਚੱਢਾ ਨੇ ਕਿਹਾ ਕਿ ਆਮ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਦੋਹਰੀ ਮਾਰ ਝੱਲ ਰਹੇ ਹਨ। ਜਿਹੜੇ ਛੇ ਸਾਲਾਂ ਦੌਰਾਨ ਕੇਂਦਰ ਨੇ 16 ਲੱਖ ਕਰੋੜ ਰੁਪਏ ਇਕੱਠੇ ਕੀਤੇ ਉਸੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 5 ਵਾਰ ਵਧਾਈ ਗਈ ਸੀ।ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ 16 ਲੱਖ ਕਰੋੜ ਰੁਪਏ ਇਕੱਠੇ ਕਰ ਲਏ ਪਰ ਫਿਰ ਵੀ ਆਮ ਲੋਕ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ 'ਤੇ ਜੀਐਸਟੀ ਅਦਾ ਕਰਨ ਲਈ ਮਜ਼ਬੂਰ ਹਨ। ਆਬਕਾਰੀ ਡਿਊਟੀ ਦੀ ਮਾੜੀ ਵਰਤੋਂ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਨੇ ਜਵਾਬ ਮੰਗਿਆ ਕਿ ਦੇਸ਼ ਦੇ ਆਮ ਲੋਕਾਂ ਨੂੰ ਇਸ ਵੱਡੀ ਮਾਲੀਆ ਵਸੂਲੀ ਦਾ ਕੋਈ ਲਾਭ ਕਿਉਂ ਨਹੀਂ ਮਿਲ ਰਿਹਾ।

 

Tags: Raghav Chadha , Rajya Sabha MP , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD