Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਿਆਨ ਜਯੋਤੀ 'ਚ 23 ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ, 250 ਵਿਦਿਆਰਥੀਆਂ ਨੂੰ ਮਿਹਨਤ ਦਾ ਮਿਲਿਆ ਮਿੱਠਾ ਫਲ

ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇਣ ਦੇ ਨਾਲ ਨਾਲ ਪ੍ਰੈਕਟੀਕਲ ਸਿੱਖਿਆਂ ਦੇਣ ਲਈ ਗਿਆਨ ਜੋਤੀ ਗਰੁੱਪ ਦਾ ਯੋਗਦਾਨ ਸਲਾਹੁਣਯੋਗ- ਡੀ ਪੀ ਐੱਸ ਖਰਬੰਦਾ

Gian Jyoti, Gian Jyoti Institute of Management & Technology,D.P.S. Kharbanda, Maninder Pal Singh, Gurmeet Singh Bhatia, B.S Anand,Dr. Aneet Bedi

Web Admin

Web Admin

5 Dariya News

ਮੁਹਾਲੀ , 22 Jul 2022

Last updated on: Jul 22, 2022, 00:00 IST

ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ, ਫ਼ੇਜ਼ - 2 ਮੋਹਾਲੀ 'ਚ 23 ਵਾ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਐਮ. ਬੀ. ਏ, ਐਮ. ਸੀ.ਏ, ਬੀ ਟੈਕ, ਬੀ.ਬੀ.ਏ ਤੇ ਬੀ. ਸੀ. ਏ ਦੇ 250 ਵਿਦਿਆਰਥੀਆਂ ਨੂੰ  ਡਿਗਰੀਆਂ ਨਾਲ ਨਿਵਾਜਿਆ ਗਿਆ । 

ਇਸ ਮੌਕੇ ਤੇ ਪੰਜਾਬ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟਰੇਨਿੰਗ ਦੇ ਡਾਇਰੈਕਟਰ  ਡੀ ਪੀ ਐੱਸ ਖਰਬੰਦਾ ਆਈ ਏ ਐੱਸ ਨੇ ਮੁੱਖ ਮਹਿਮਾਨ ਵਜੋਂ ਸਮਾਰੋਹ ਵਿਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਜਦ ਕਿ ਮਹਿੰਦਰ ਪਾਲ ਸਿੰਘ, ਗੁਰਮੀਤ ਸਿੰਘ ਭਾਟੀਆਂ ਅਤੇ ਬੀ ਐੱਸ ਆਨੰਦ ਖ਼ਾਸ ਮਹਿਮਾਨ ਸਨ।

ਸਮਾਰੋਹ ਦੀ ਸ਼ੁਰੂਆਤ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਗਾਇਨ ਅਤੇ  ਮੁੱਖ ਮਹਿਮਾਨ ਵੱਲੋਂ  ਦੀਪ ਸ਼ਿਖਾ ਜਲਾ ਕੇ ਕੀਤੀ ਗਈ । ਇਸ ਤੋਂ ਬਾਅਦ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ਜਿਸ 'ਚ ਪਾਸ ਹੋਏ ਐਮ ਬੀ ਏ, ਐਮ ਸੀ ਏ, ਬੀ. ਬੀ. ਏ .ਬੀ. ਸੀ. ਏ ਦੇ ਵਿਦਿਆਰਥੀਆਂ  ਨੂੰ ਡਿਗਰੀਆਂ ਵੰਡੀਆਂ ਗਈਆਂ ।

ਇਸ ਦੇ ਨਾਲ ਹੀ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀ  ਅੰਤਿਕਾ ਸਰਮਾ (1811695)  ਬੈਚ 2018-2020, ਸੋਨਾਕਸ਼ੀ ਛਾਬੜਾ ਐਮ ਬੀ ਏ ਬੈਚ 2019-2021, ਰਵਿੰਦਰ ਸਿੰਘ  ਐਮ ਸੀ ਏ ਬੈਚ 2018-2020, ਨੇਹਾ ਬਾਂਸਲ ਐਮ ਸੀ ਏ ਬੈਚ 2019-2021, ਰਿਮਲਜੀਤ ਕੌਰ ਬੀ ਬੀ ਏ ਬੈਚ 2017-2020, ਸ੍ਰਿਸਟੀ ਬੀ ਬੀ ਏ ਬੈਚ 2018-2021, ਸੁਰਿੰਦਰ ਕੁਮਾਰ ਮੌਰੀਆ ਬੀ ਸੀ ਏ ਬੈਚ 2017-2020,  ਪੂਜਾ  ਬੀ ਸੀ ਏ ਬੈਚ 2018-2021 ਨੂੰ ਖ਼ਾਸ ਤੌਰ ਤੇ ਸਨਮਾਨਿਤ ਕੀਤਾ ਗਿਆ।

ਮੁੱਖ ਮਹਿਮਾਨ ਡੀ ਪੀ ਐੱਸ ਖਰਬੰਦਾ ਆਈ ਏ ਐੱਸ ਨੇ ਕਨਵੋਕੇਸ਼ਨ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਆਖਿਆ ਵਿੱਦਿਅਕ ਸੰਸਥਾਵਾਂ ਵਿਚੋਂ ਹਾਸਿਲ ਕੀਤੀ ਰਸਮੀ ਡਿਗਰੀ ਜ਼ਿੰਦਗੀ ਦਾ ਇਕ ਮਹੱਤਵਪੂਰਨ ਪੜਾਅ ਜ਼ਰੂਰ ਹੈ , ਪਰ ਨੌਜਵਾਨ ਇਸ ਨੂੰ ਆਪਣੀ ਜ਼ਿੰਦਗੀ ਦਾ ਮੁਕਾਮ ਨਾ ਮੰਨ ਲੈਣ ਕਿਉਂਕਿ ਹਰ ਇਨਸਾਨ ਜ਼ਿੰਦਗੀ ਦਾ ਅਸਲ ਗਿਆਨ ਆਪਣੇ ਕੈਰੀਅਰ ਅਤੇ ਨਿੱਜੀ ਜੀਵਨ ਦੇ ਮਿੱਠੇ ਕੌੜੇ ਤਜਰਬਿਆਂ ਰਾਹੀਂ ਹੀ ਗ੍ਰਹਿਣ ਕਰਦਾ ਹੈ।

ਉਨ੍ਹਾਂ ਗਿਆਨ ਜੋਤੀ ਕੈਂਪਸ ਵੱਲੋਂ ਦਿਤੀ ਜਾ ਰਹੀ ਮਿਆਰੀ ਸਿੱਖਿਆ, ਪਲੇਸਮੈਂਟ ਅਤੇ ਇੰਡਸਟਰੀ ਗੱਠਜੋੜ ਦੇ ਖੇਤਰ 'ਚ ਪਾਏ ਅਹਿਮ ਯੋਗਦਾਨ ਦੀ ਸ਼ਲਾਘਾ ਕਰਦਿਆਂ ਕੈਂਪਸ ਵਿਚ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ ਨਾਲ ਦਿਤੀ ਜਾ ਰਹੀ ਮਿਆਰੀ ਪ੍ਰੈਕਟੀਕਲ ਸਿੱਖਿਆ ਦੀ ਤਾਰੀਫ਼ ਕੀਤੀ । 

ਮਹਿੰਦਰ ਪਾਲ ਸਿੰਘ  ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਪ੍ਰੇਰਨਾ ਦਿਤੀ ਕਿ  ਜੇਕਰ ਨੌਜਵਾਨ ਹਾਸਿਲ ਕੀਤੀ ਸਿੱਖਿਆਂ ਨੂੰ ਦੇਸ਼ ਦੇ ਉੱਜਲ ਭਵਿਖ ਲਈ ਵਰਤਣ ਤਾਂ ਇਸ ਨਾਲ  ਉਨ੍ਹਾਂ  ਦੀ ਆਪਣੀ ਤਰੱਕੀ ਦੇ ਨਾਲ ਨਾਲ ਰਾਸ਼ਟਰ ਦੀ ਤਰੱਕੀ ਹੋਣਾ  ਲਾਜ਼ਮੀ ਹੈ। ਗੁਰਮੀਤ ਸਿੰਘ ਭਾਟੀਆਂ ਨੇ ਗਿਆਨ ਜੋਤੀ ਗਰੁੱਪ ਦੀ ਮੈਨੇਜਮੈਂਟ ਨੂੰ ਮਿਆਰੀ ਸਿੱਖਿਆ ਦੇਣ ਤੇ ਵਧਾਈ ਦਿੰਦੇ ਹੋਏ ਸਾਰੇ ਵਿਦਿਆਰਥੀਆਂ ਦੇ ਆਉਣ ਵਾਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆ। 

ਬੀ ਐੱਸ ਆਨੰਦ ਨੇ  ਨੌਜਵਾਨਾਂ ਨੂੰ ਸਮਾਜ ਵਿਚ ਬਦਲਾਓ ਲਿਆਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਿੱਖਿਆਂ ਦਾ ਮਨੋਰਥ ਹਰ ਨਾਗਰਿਕ  ਨੂੰ ਜਾਤੀਵਾਦ,  ਧਰਮ ਅਤੇ ਭਾਸ਼ਾਈ ਵਿਤਕਰਿਆਂ ਤੋਂ ਉੱਪਰ ਚੁੱਕਣਾ ਹੈ ਅਤੇ ਇਸ ਨੂੰ ਅਪਣਾਉਣਾ ਸਮੇਂ ਦੀ ਮੰਗ ਹੈ ।ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਇਸ ਮੌਕੇ ਤੇ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਲਈ ਜ਼ਰੂਰੀ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਨੈਤਿਕ ਸਿੱਖਿਆ ਦੇਵੇ  ਅਤੇ ਗਿਆਨ ਜੋਤੀ ਗਰੁੱਪ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆਂ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ ।

ਗਿਆਨ ਜੋਤੀ ਗਰੁੱਪ ਦੇ ਚੇਅਰਮੈਨ  ਬੇਦੀ ਜੀ ਅਤੇ ਡਾਇਰੈਕਟ ਡਾ. ਅਨੀਤ ਬੇਦੀ ਨੇ ਮੁੱਖ ਮਹਿਮਾਨ ਨੂੰ ਇਸ ਮੌਕੇ ਤੇ ਯਾਦਗਾਰੀ ਚਿੰਨ੍ਹ ਦਿੱਤਾ । ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ । ਸਮਾਰੋਹ ਦੇ ਅੰਤ 'ਚ ਡਾ. ਅਨੀਤ ਬੇਦੀ  ਨੇ ਸਾਰਿਆ ਆਏ ਮਹਿਮਾਨਾਂ  ਦਾ ਧੰਨਵਾਦ ਕੀਤਾ  ।

 

Tags: Gian Jyoti , Gian Jyoti Institute of Management & Technology , D.P.S. Kharbanda , Maninder Pal Singh , Gurmeet Singh Bhatia , B.S Anand , Dr. Aneet Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD