Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਪੰਜਾਬ ਸਰਕਾਰ ਨੇ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਵਿਚ ਕੀਤੀ ਇਤਿਹਾਸਕ ਫੈਸਲੇ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਦੀ ਹਾਜ਼ਰੀ ਵਿਚ ਮੰਡੀ ਗੋਬਿੰਦਗੜ੍ਹ ਦੇ ਵੱਡੀ ਗਿਣਤੀ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 22 Jul 2022

ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ ਅਤੇ ਹਲਕਾ ਅਮਲੋਹ ਦੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਤੋਂ ਕਾਂਗਰਸ ਦੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਪ੍ਰਿੰਸ ਸਹਿਤ 09 ਕੌਂਸਲਰਾਂ ਵਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਆਪ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਇਹਨਾਂ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। 

ਇਸ ਮੌਕੇ ਸ. ਹਰਪਾਲ ਸਿੰਘ ਚੀਮਾ ਨੇ ਇਹਨਾਂ ਕੌਂਸਲਰਾਂ ਦੇ ਨਾਲ ਨਾਲ ਪਾਰਟੀ ਵਿਚ ਸ਼ਾਮਲ ਹੋਏ ਸਰਪੰਚਾਂ ਦਾ ਵੀ ਸਵਾਗਤ ਕੀਤਾ ਤੇ ਕਿਹਾ ਕਿ ਸਭ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।ਸ. ਚੀਮਾ ਨੇ ਕਿਹਾ ਕਿ ਇਹ ਐਂਟੀ ਕੁਰੱਪਸ਼ਨ ਅੰਦੋਲਨ ਵਿਚੋਂ ਪੈਦਾ ਹੋਈ ਹੈ ਤੇ ਪਿਛਲੀ ਵਾਰ 20 ਵਿਧਾਇਕ ਜਿੱਤੇ ਸਨ ਤੇ 2022 ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੇ 92 ਸੀਟਾਂ ਨਾਲ ਇਤਿਹਾਸ ਸਿਰਜਿਆ ਹੈ। 

ਪਿਛਲੇ ਤਿੰਨ ਮਹੀਨਿਆਂ ਵਿਚ ਕਈ ਵੱਡੇ ਫੈਸਲੇ ਸਰਕਾਰ ਨੇ ਲਏ ਹਨ। ਇਕ ਵਿਧਾਇਕ ਇਕ ਪੈਨਸ਼ਨ ਦਾ ਫੈਸਲਾ ਕੀਤਾ ਗਿਆ। ਪਹਿਲਾਂ ਰਾਜ ਕਰਦੀਆਂ ਪਾਰਟੀਆਂ ਵੋਟਾਂ ਤੋਂ ਪਹਿਲਾਂ ਵਾਅਦੇ ਕਰਦੀਆਂ ਸਨ ਤੇ ਆਖਰੀ ਸਾਲ ਕੰਮ ਕਰਦੀਆਂ ਸਨ। ਪਰ ਆਪ ਸਰਕਾਰ ਨੇ 26 ਹਜ਼ਾਰ ਤੋਂ ਵੱਧ ਨੌਕਰੀਆਂ ਕਢੀਆਂ ਹਨ ਤੇ ਹਜ਼ਾਰਾਂ ਕੱਚੇ ਕਾਮੇ ਪੱਕੇ ਕੀਤੇ ਜਾ ਰਹੇ ਹਨ। 

ਪਹਿਲਾਂ ਪੁਰਾਣੀਆਂ ਸਰਕਾਰਾਂ ਵੱਲੋਂ ਜਿਹੜੇ ਕਦਮ ਚੁੱਕੇ ਜਾਂਦੇ ਸਨ, ਉਹਨਾਂ ਸਬੰਧੀ ਕੋਈ ਨਾ ਕੋਈ ਕਾਨੂੰਨੀ ਅੜਿੱਕਾ ਲੱਗ ਜਾਂਦਾ ਸੀ ਪਰ ਇਸ ਵਾਰ ਪੂਰੀ ਗੰਭੀਰਤਾ ਨਾਲ ਕੱਚੇ ਮੁਲਜ਼ਮ ਪੱਕੇ ਕਰਨ ਲਈ ਕੰਮ ਹੋ ਰਿਹਾ ਹੈ।300 ਯੂਨਿਟ ਬਿਜਲੀ ਮੁਫਤ ਦਿੱਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਰਹਿੰਦੀਆਂ ਗਰੰਟੀਆਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ। 

ਬਿਜਲੀ ਦੇ ਯੂਨਿਟ ਮੁਆਫ਼ ਕਰਨ ਬਾਰੇ ਜਨਰਲ ਕੈਟਾਗਰੀ ਨੂੰ ਲਾਭ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਗਲੇ ਬਿੱਲ ਆਉਣ ਤੱਕ ਇੰਤਜ਼ਾਰ ਕਰੋ, ਜਦੋਂ ਵੱਡੀ ਗਿਣਤੀ ਬਿੱਲ ਜ਼ੀਰੋ ਜਾਂ ਬਹੁਤ ਘਾਟ ਆਉਣਗੇ। ਉਹਨਾਂ ਕਿਹਾ ਕਿ ਅਨਅਧਿਕਾਰਤ ਕਲੋਨੀਆਂ ਦੀਆਂ ਜਿਹੜੀਆਂ ਰਜਿਸਟਰੀਆਂ ਬੰਦ ਹਨ, ਉਹਨਾਂ ਸਬੰਧੀ ਵੀ ਨਵੀਂ ਨੀਤੀ ਬਣਾਈ ਜਾ ਰਹੀ ਹੈ ਤੇ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਜਾਵੇਗੀ। 

ਸਿੱਖਿਆ ਲਈ ਵੱਡੇ ਪੱਧਰ ਉੱਤੇ ਬਜਟ ਵਿਚ ਵਾਧਾ ਕੀਤਾ ਗਿਆ ਹੈ। ਜਿਵੇਂ ਦਿੱਲੀ ਦੇ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ, ਉਵੇਂ ਪੰਜਾਬ ਵਿੱਚ ਹੋ ਰਹੀ ਹੈ। ਪਹਿਲੇ 15 ਮੁਹੱਲਾ ਕਲੀਨਿਕ 15 ਅਗਸਤ ਨੂੰ ਲੋਕਾਂ ਨੂੰ ਸਮਰਪਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਜਦੋਂ ਜੀ ਐਸ ਟੀ ਟੈਕਸ ਪ੍ਰਣਾਲੀ ਆਈ ਸੀ ਤਾਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਜੇਕਰ ਰਾਜਾਂ ਨੂੰ ਘਾਟਾ ਪੈਂਦਾ ਹੈ ਤਾਂ ਪੰਜ ਸਾਲ ਤੱਕ ਮੁਆਵਜਾ ਦਿੱਤਾ ਜਾਵੇਗਾ ਤੇ ਓਨੇ ਸਮੇਂ ਵਿੱਚ ਰਾਜ ਸਰਕਾਰਾਂ ਆਪਣੇ ਆਮਦਨ ਦੇ ਸਰੋਤ ਵਧਾਉਣ ਪਰ ਪਿਛਲੀ ਸਰਕਾਰ ਨੇ ਆਮਦਨ ਵਧਾਉਣ ਲਈ 05 ਸਾਲ ਕੁਝ ਨਹੀਂ ਕੀਤਾ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਐਕਸਾਈਜ਼ ਪਾਲਸੀ ਲਿਆਂਦੀ ਹੈ , ਜਿਸ ਸਬੰਧੀ ਅਦਾਲਤ ਵਲੋਂ ਕੋਈ ਰੋਕ ਨਹੀਂ ਲਾਈ ਗਈ ਤੇ ਚੰਗੀ ਆਮਦਨ ਹੋ ਰਹੀ ਹੈ। ਹੋਰ ਕਦਮ ਵੀ ਚੁੱਕੇ ਜਾ ਰਹੇ ਹਨ, ਜਿਨ੍ਹਾਂ ਸਦਕਾ ਸਰਕਾਰ ਦੇ ਆਮਦਨ ਵਿਚ ਵੱਡੇ ਪੱਧਰ ਉੱਤੇ ਵਾਧਾ ਹੋਵੇਗਾ। ਨਵੀਂ ਸਨਅਤੀ ਨੀਤੀ ਲਿਆਂਦੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਸਨਅਤ ਪੰਜਾਬ ਵਿੱਚ ਵਿਕਸਤ ਹੋ ਸਕੇ। ਆਪ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜਿਹੜੀ ਲੋਕਾਂ ਨੂੰ ਪੁੱਛ ਕੇ ਫੈਸਲੇ ਲੈਂਦੀ ਹੈ। 

ਦਿੱਲੀ ਦੇ ਉਪ ਮੁੱਖ ਮੰਤਰੀ ਸ਼੍ਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਸੀ ਬੀ ਆਈ ਜਾਂਚ ਨੂੰ ਉਹਨਾਂ ਨੇ ਕੇਂਦਰ ਸਰਕਾਰ ਵਲੋਂ ਆਪ ਆਗੂਆਂ ਨੂੰ ਨਜ਼ਾਇਜ਼ ਤੌਰ ਉੱਤੇ ਤੰਗ ਕਰਨ ਦਾ ਢੰਗ ਦੱਸਿਆ। ਸੋਚੀ ਸਮਝੀ ਸਾਜ਼ਿਸ਼ ਤਹਿਤ ਅਜਿਹੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜਿਨ੍ਹਾਂ ਨੇ ਵੀ ਭ੍ਰਿਸ਼ਟਾਚਾਰ ਕੀਤਾ ਹੈ, ਉਹ ਚਾਹੇ ਕਿਸੇ ਪਾਰਟੀ ਵਿਚ ਚਲੇ ਜਾਣ, ਬਖਸ਼ੇ ਨਹੀਂ ਜਾਣਗੇ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਅਦਾਲਤਾਂ ਵਿਚ ਬਕਾਇਆ ਹਨ। ਅਦਾਲਤਾਂ ਦੇ ਫੈਸਲੇ ਮੁਤਾਬਕ ਹੀ ਅਗੇ ਕਾਰਵਾਈ ਹੋਵੇਗੀ। ਸ. ਚੀਮਾ ਨੇ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਕੇ ਓਹਨਾ ਨੇ ਨੌਜਵਾਨ ਨੁਮਾਇੰਦਾ ਗੁਰਿੰਦਰ ਸਿੰਘ ਗੈਰੀ ਬੜਿੰਗ ਜਿੱਤਾ ਕੇ ਭੇਜੇ ਹਨ ਤੇ ਹਲਕੇ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। 

ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ 

ਬੜਿੰਗ ਨੇ ਪਾਰਟੀ ਵਿਚ ਸ਼ਾਮਲ ਹੋਏ ਆਗੂਆਂ, ਵਾਰਡ ਨੰਬਰ 1 ਤੋਂ ਪੂਜਾ ਸ਼ਰਮਾ, ਬਲਦੇਵ ਸ਼ਰਮਾ, ਐਮ ਸੀ ਲਿਪਸੀ ਠਾਕੁਰ, ਰਸ਼ਮੀ ਗੁਪਤਾ, ਰਣਧੀਰ ਹੈਪੀ, ਪਰਮਜੀਤ ਵਾਲੀਆ, ਅਸ਼ੋਕ ਸ਼ਰਮਾ, ਰਾਧਿਕਾ ਵਰਮਾ, ਪਰਮਜੀਤ ਕੌਰ ਪਤਨੀ ਮਨਜੀਤ ਸਿੰਘ, ਭੂਪਿੰਦਰ ਸਿੰਘ ਟਰਾਂਸਪੋਰਟਰ, ਬਲਕਾਰ ਸਿੰਘ ਨੰਬਰਦਾਰ ਤੇ ਸਰਪੰਚ ਪਿੰਡ ਮਿਸਰੀ ਮਾਜਰੀ ਦਾ ਸਵਾਗਤ ਕੀਤਾ। 

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ,ਮਨੀ ਵੜਿੰਗ, ਓਂਕਾਰ ਚੀਨਾ, ਬਲਾਕ ਪ੍ਰਧਾਨ ਕਿਸ਼ੋਰ ਚੰਦ, ਦਰਸ਼ਨ ਸਿੰਘ ਚੀਮਾਂ, ਰਾਹੁਲ ਸੋਫਤ, ਵਿੱਕੀ ਚਾਹਲ, ਪੱਪੂ ਖੱਟੜਾ, ਜੱਸੀ ਧੀਮਾਨ, ਦਲਜੀਤ ਵਿਰਕ, ਗੁਰਦੀਪ ਕੌਰ, ਕਰਮਜੀਤ ਗੋਲਡੀ, ਵਿਪਨ, ਸਰਬਜੀਤ ਸਿੰਘ, ਵਿਸ਼ਾਲ ਸ਼ਰਮਾਂ, ਗੁਰਮੀਤ ਸਿੰਘ ਵੀ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD