Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ 98550-49550 ’ਤੇ ਦਿੱਤੀ ਜਾਵੇ-ਐਸ ਐਸ ਪੀ ਮੀਣਾ

ਮੀਡੀਆ ਨਾਲ ਪਹਿਲੀ ਮਿਲਣੀ ਦੌਰਾਨ ਜ਼ਿਲ੍ਹੇ ਨੂੰ ਨਸ਼ਾ ਮੁਕਤ ਤੇ ਜੁਰਮ ਮੁਕਤ ਰੱਖਣ ਲਈ ਮੰਗਿਆ ਸਹਿਯੋਗ

 Anti Drug Mission, SSP Bhagirth Singh Meena, Nawanshahr

Web Admin

Web Admin

5 Dariya News

ਨਵਾਂਸ਼ਹਿਰ , 23 Jul 2022

ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਜ਼ਿਲ੍ਹੇ ਵਿੱਚ ਆਪਣੀ ਤਾਇਨਾਤੀ ਬਾਅਦ ਅੱਜ ਮੀਡੀਆ ਨਾਲ ਪਲੇਠੀ ਮਿਲਣੀ ਕਰਦੇ ਹੋਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਅਤੇ ਜੁਰਮ ਮੁਕਤ ਰੱਖਣ ਲਈ ਸਹਿਯੋਗ ਦੀ ਮੰਗ ਕੀਤੀ। ਉੁਨ੍ਹਾਂ ਨੇ ਮੀਡੀਆ ਅਤੇ ਆਮ ਜਨਤਾ ਲਈ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਉਨ੍ਹਾਂ ਕੋਲ ਮੌਜੂਦ ਨੰਬਰ 98550-49550 ’ਤੇ ਵਟਸਐਪ ਕਰਨ ਜਾਂ ਫ਼ੋਨ ਕਰਕੇ ਸਾਂਝੀ ਕਰਨ ਲਈ ਆਖਿਆ।

ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਨਾ ਤਾਂ ਨਸ਼ਾ ਤਸਕਰਾਂ ਨੂੰ ਬਖਸ਼ਿਆ ਜਾਵੇਗਾ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦੀ ਲਾ-ਕਾਨੂੰਨੀ ਕਰਨ ਵਾਲੇ ਨੂੰ। ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਂਵਾਰੀ ਹੈ ਅਤੇ ਗੈਰ-ਸਮਾਜੀ ਅਨਸਰਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਨ ਤੇ ਕਾਨੂੰਨ ਨਾਲ ਸਬੰਧਤ ਆਪਣੀ ਕਿਸੇ ਵੀ ਮੁਸ਼ਕਿਲ ਲਈ ਆਮ ਲੋਕ ਉਨ੍ਹਾਂ ਨੂੰ ਦਫ਼ਤਰ ਵਿੱਚ ਸਿੱਧਾ ਆ ਕੇ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਜ਼ਿਲ੍ਹਾ ਪੁਲਿਸ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਆਪਣੀ ਪਹਿਲ ਦੱਸਦਿਆਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ, ਜ਼ਿਲ੍ਹੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਦੂਰ ਰੱਖਣਾ ਉੁਨ੍ਹਾਂ ਦੀ ਪਹਿਲੀ ਜ਼ਿੰਮੇਂਵਾਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕੋਈ  ਵੀ ਵਿਅਕਤੀ ਜੋ ਜ਼ਿਲ੍ਹੇ ’ਚ ਅਮਨ ਤੇ ਕਾਨੂੰਨ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਬਾਰੇ ਉਨ੍ਹਾਂ ਨਾਲ ਜਾਣਕਾਰੀ ਸਾਂਝੀ ਕਰੇਗਾ, ਉਸ ਦੀ ਪਛਾਣ ਨੂੰ ਜਿੱਥੇ ਗੁਪਤ ਰੱਖਿਆ ਜਾਵੇਗਾ ਉੱਥੇ ਉਸ ਵੱਲੋਂ ਦਿੱਤੀ ਸੂਚਨਾ ’ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਮੀਡੀਆ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਜਾਣਕਾਰੀ ਜੋ ਅਮਨ ਅਤੇ ਸ਼ਾਂਤੀ ਤੇ ਸਮਾਜਿਕ ਭਾਈਚਾਰੇ ਨੂੰ ਬਣਾਈ ਰੱਖਣ ਅਤੇ ਨਸ਼ਿਆਂ ਅਤੇ ਗੁੰਡਾ ਅਨਸਰਾਂ ’ਤੇ ਕਾਰਵਾਈ ਕਰਨ ਬਾਰੇ ਹੋਵੇ, ਉਨ੍ਹਾਂ ਨਾਲ ਬੇਝਿਜਕ ਹੋ ਕੇ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਮੀਡੀਆ ਦੀ ਜ਼ਿੰਮੇਂਵਾਰੀ ਅਤਿ ਮਹੱਤਵਪੂਰਣ ਹੋਣ ਕਾਰਨ ਅਤੇ ਲੋਕਾਂ ਵਿੱਚ ਵਿਚਰਦੇ ਰਹਿਣ ਕਾਰਨ, ਉਹ ਲੋਕਾਂ ਦੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਕੇ, ਉਨ੍ਹਾਂ ਦੇ ਹੱਲ ਵਿੱਚ ਵੱਡੀ ਜ਼ਿੰਮੇਂਵਾਰੀ ਨਿਭਾਅ ਸਕਦੇ ਹਨ। ਇਸ ਮੌਕੇ ਉਨ੍ਹਾਂ ਨਾਲ ਐਸ ਪੀ (ਐਚ) ਗੁਰਮੀਤ ਕੌਰ, ਐਸ ਪੀ (ਜਾਂਚ) ਡਾ. ਮੁਕੇਸ਼, ਡੀ ਐਸ ਪੀ (ਐਚ) ਦੇਵ ਦੱਤ ਸ਼ਰਮਾ, ਡੀ ਐਸ ਪੀ (ਸਪੈਸ਼ਲ ਬ੍ਰਾਂਚ) ਲਖਵੀਰ ਸਿੰਘ ਮੌਜੂਦ ਸਨ।

 

Tags: Anti Drug Mission , SSP Bhagirth Singh Meena , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD