Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਵੱਲੋਂ ਉੱਤਰ ਪ੍ਰਦੇਸ਼ ਤੋਂ ਚੱਲ ਰਹੇ ਅੰਤਰ-ਰਾਜੀ ਡਰੱਗ ਕਾਰਟਲ ਦਾ ਪਰਦਾਫਾਸ; ਮੁੱਖ ਸਪਲਾਇਰ ਨੂੰ 7 ਲੱਖ ਤੋਂ ਵੱਧ ਫਾਰਮਾ ਓਪੀਆਇਡਜ ਅਤੇ ਟੀਕੇ ਰਾਹੀਂ ਵਰਤੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗਿ੍ਰਫਤਾਰ

ਲੋਮੋਟਿਲ ਦੀਆਂ 4.98 ਲੱਖ ਗੋਲੀਆਂ, ਅਲਪ੍ਰਾਜੋਲਮ ਦੀਆਂ 97200 ਗੋਲੀਆਂ, 75,840 ਪ੍ਰੋਕਸੀਵੋਨ ਕੈਪਸੂਲ , ਏਵਲ ਦੇ 21600 ਵਾਇਲਜ਼, ਬੁਪ੍ਰੇਨੋਰਫੀਨ ਦੇ 16725 ਟੀਕੇ ਕੀਤੇ ਬਰਾਮਦ : ਡੀ.ਆਈ.ਜੀ. ਰੋਪੜ ਰੇਂਜ

Crime News Punjab, Punjab Police, Police, Crime News, Fatehgarh Sahib Police, Fatehgarh Sahib, Deputy Inspector General of Police, DIG Ropar Range Gurpreet Singh Bhullar, DGP Punjab Gaurav Yadav

5 Dariya News

5 Dariya News

5 Dariya News

ਫਤਿਹਗੜ ਸਾਹਿਬ , 23 Jul 2022

Last updated on: Jul 23, 2022, 00:00 IST

ਇੱਕ ਵੱਡੀ ਕਾਰਵਾਈ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੁੱਖ ਸਪਲਾਇਰ ਨੂੰ ਵੀ ਗਿ੍ਰਫਤਾਰ ਕੀਤਾ ਹੈ ਜਿਸ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵਜੋਂ ਹੋਈ ਹੈ, ਜੋ ਕਿ ਸਹਾਰਨਪੁਰ, ਯੂਪੀ ਵਿੱਚ ਆਈ.ਟੀ.ਸੀ. ਨੇੜੇ ਖਾਲਾਸੀ ਲਾਈਨ  ਦਾ ਰਹਿਣ ਵਾਲਾ ਹੈ। 

ਦੋਸ਼ੀ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਕੁਝ ਜ਼ਿਲਿਆਂ ਜਿਨਾਂ ਵਿੱਚ ਫਤਹਿਗੜ ਸਾਹਿਬ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੀਆਂ  ਦਵਾਈਆਂ ਦੀ ਸਪਲਾਈ ਕਰ ਰਿਹਾ ਸੀ । ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ 4.98 ਲੱਖ  ਲੋਮੋਟਿਲ ਗੋਲੀਆਂ, 97200 ਗੋਲੀਆਂ ਅਲਪ੍ਰਾਜੋਲਮ, 75,840 ਪ੍ਰੋਕਸੀਵੋਨ ਕੈਪਸੂਲ, 21600 ਵਾਇਲਜ਼ ਏਵਲ, 16600 ਇੰਜੈਕਸ਼ਨ ਬੁਪ੍ਰੇਨੋਰਫੀਨ , 550 ਟ੍ਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ ।

ਦੱਸਣਯੋਗ ਹੈ ਕਿ ਚਮਕੌਰ ਸਾਹਿਬ ਦੇ ਰਹਿਣ ਵਾਲੇ ਦੋ ਵਿਅਕਤੀਆਂ ਸੁਖਵਿੰਦਰ ਸਿੰਘ ਉਰਫ ਕਾਲਾ ਅਤੇ ਹਰਜਸਪ੍ਰੀਤ ਸਿੰਘ ਉਰਫ ਜੱਸਾ ਵਜੋਂ ਪਛਾਣੇ ਗਏ ਵਿਅਕਤੀਆਂ ਪਾਸੋਂ ਬੁਪਰੇਨੋਰਫਾਈਨ ਦੇ 175 ਟੀਕੇ ਅਤੇ ਏਵਲ ਦੀਆਂ 175 ਵਾਇਲਜ਼ ਬਰਾਮਦ  ਕੀਤੇ ਗਏ ਸਨ। ਇਸ ਤੋਂ ਬਾਅਦ  ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀ.ਆਈ.ਏ.) ਸਰਹਿੰਦ  ਦੀਆਂ ਪੁਲਿਸ ਟੀਮਾਂ ਨੇ ਉਕਤ ਕੇਸ ਦੀ ਤਫਤੀਸ਼ ਦੇ ਹਿੱਸੇ ਵਜੋਂ 14 ਜੁਲਾਈ 2022 ਨੂੰ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਉੱਤਰ ਪ੍ਰਦੇਸ਼ ਪੁਲਿਸ ਦੀ ਮੌਜੂਦਗੀ ਵਿੱਚ ਸਟੋਰੇਜ ਗੋਦਾਮ ‘ਤੇ ਛਾਪੇਮਾਰੀ ਕੀਤੀ ।

ਫਤਹਿਗੜ ਸਾਹਿਬ ਦੇ ਐਸ.ਐਸ.ਪੀ. ਡਾਕਟਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਗਿ੍ਰਫਤਾਰ ਵਿਅਕਤੀ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਗਿਆ ਹੈ। ਉਨਾਂ ਕਿਹਾ ਕਿ ਡੀਐਸਪੀ ਇਨਵੈਸਟੀਗੇਸ਼ਨ ਜਸਪਿੰਦਰ ਸਿੰਘ ਗਿੱਲ ਅਤੇ ਡੀਐਸਪੀ ਬੱਸੀ ਪਠਾਣਾ ਅੰਮਿ੍ਰਤਪਾਲ ਸਿੰਘ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਉਨਾਂ ਕਿਹਾ ਕਿ ਐਫ.ਆਈ.ਆਰ ਨੰ. 79 ਐਨ.ਡੀ.ਪੀ.ਐਸ. ਐਕਟ ਦੀ ਧਾਰਾ 22ਸੀ-61-85 ਤਹਿਤ ਥਾਣਾ ਬਡਾਲੀ ਆਲਾ ਸਿੰਘ ਫਤਹਿਗੜ ਸਾਹਿਬ ਵਿਖੇ ਪਹਿਲਾਂ ਹੀ ਦਰਜ ਕੀਤੀ  ਗਈ ਸੀ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਮੁਲਜਮ ਜ਼ਿਲਾ ਫਤਿਹਗੜ ਪੁਲੀਸ ਦੇ ਅਮਲੋਹ, ਸਰਹਿੰਦ, ਬਡਾਲੀ ਆਲਾ ਸਿੰਘ ਅਤੇ ਖਮਾਣੋਂ ਥਾਣਿਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਘੱਟੋ-ਘੱਟ ਚਾਰ ਵਪਾਰਕ ਮਾਮਲਿਆਂ ਵਿੱਚ ਲੋੜੀਂਦਾ ਸੀ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib , Deputy Inspector General of Police , DIG Ropar Range Gurpreet Singh Bhullar , DGP Punjab Gaurav Yadav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD