Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਐੱਮ. ਆਰ. ਸਰਕਾਰੀ ਕਾਲਜ ਫਾਜ਼ਿਲਕਾ ਵਿਖੇ 'ਸਾਵਣ ਕਵੀ ਦਰਬਾਰ' ਦਾ ਆਯੋਜਨ ਕੀਤਾ ਗਿਆ

Culture, Azadi Ka Amrit Mahotsav, 75th Anniversary of Indian Independence, 75th years of Independence, Fazilka

Web Admin

Web Admin

5 Dariya News

ਫਾਜ਼ਿਲਕਾ , 23 Jul 2022

Last updated on: Jul 23, 2022, 00:00 IST

ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਸਬੰਧੀ ਪ੍ਰੋਗਰਾਮਾਂ ਦੀ ਲੜੀ ਤਹਿਤ  ਐੱਮ. ਆਰ. ਸਰਕਾਰੀ ਕਾਲਜ ਫਾਜ਼ਿਲਕਾ ਵਿਖੇ 'ਸਾਵਣ ਕਵੀ ਦਰਬਾਰ' ਦਾ ਆਯੋਜਨ ਕੀਤਾ ਗਿਆ। ਇਸ ਕਵੀ ਦਰਬਾਰ ਦੀ ਪ੍ਰਧਾਨਗੀ  ਪੰਜਾਬੀ ਦੇ ਉੱਘੇ ਕਵੀ ਗੁਰਤੇਜ ਕੋਹਾਰਵਾਲਾ ਜੀ ਨੇ ਕੀਤੀ ਅਤੇ ਇਸ ਵਿੱਚ ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਤੋਂ ਉੱਘੇ ਕਵੀਆਂ ਨੇ  ਸ਼ਿਰਕਤ ਕੀਤੀ। ਕਵੀ ਦਰਬਾਰ ਦਾ ਆਰੰਭ ਜ਼ਿਲ੍ਹਾ ਭਾਸ਼ਾ ਅਫ਼ਸਰ ਫਾਜ਼ਿਲਕਾ ਸ਼੍ਰੀ ਭੁਪਿੰਦਰ ਉਤਰੇਜਾ ਜੀ ਨੇ ਆਏ ਹੋਏ ਮਹਿਮਾਨਾਂ, ਕਵੀਆਂ ਅਤੇ ਸਰੋਤਿਆਂ ਦਾ ਸੁਆਗਤ ਕਰਕੇ ਕੀਤਾ। 

ਇਸ ਤੋਂ ਬਾਅਦ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕਰਦਿਆਂ ਸਾਰੇ ਹੀ ਮਹੌਲ ਨੂੰ ਕਵਿਤਾ ਦੇ ਰੰਗ ਵਿਚ ਰੰਗ ਦਿੱਤਾ। ਇਨ੍ਹਾਂ ਵਿੱਚੋਂ ਮੁੱਖ ਕਵੀ ਸ਼੍ਰੀ ਹਰਮੀਤ ਵਿਦਿਆਰਥੀ, ਸ.  ਰਿਸ਼ੀ ਹਿਰਦੇਪਾਲ, ਸ. ਹਰਦੀਪ ਢਿੱਲੋਂ, ਸ਼੍ਰੀ ਆਤਮਾ ਰਾਮ ਰੰਜਨ, ਸ. ਪਰਮਜੀਤ ਢਿੱਲੋਂ, ਸ਼੍ਰੀ ਸੁਖਦੇਵ ਅਬੋਹਰ, ਸ਼੍ਰੀਮਤੀ ਮੀਨਾ ਮਹਿਰੋਕ, ਸ਼੍ਰੀ ਸੰਦੀਪ ਆਰਿਆ, ਸ਼੍ਰੀ ਮਨਜੀਤ ਸੂਖਮ ਤੇ ਪਵਨਦੀਪ ਚੌਹਾਨ ਸਨ। ਮੰਚ ਦਾ ਸੰਚਾਲਨ ਸ਼੍ਰੀ ਸੁਖਦੇਵ ਅਬੋਹਰ ਜੀ ਦੁਆਰਾ ਕੀਤਾ ਗਿਆ। ਕਵੀ ਦਰਬਾਰ ਦੀ ਪ੍ਰਧਾਨਗੀ ਕਰ ਰਹੇ ਸ. ਗੁਰਤੇਜ ਕੋਹਾਰਵਾਲਾ ਜੀ ਵੱਲੋਂ ਆਪਣੀ ਕਵਿਤਾ ਦੇ ਰੰਗ ਬਿਖੇਰਨ ਦੇ ਨਾਲ-ਨਾਲ ਇਲਾਕੇ ਦੇ ਕਵੀਆਂ, ਸਰੋਤਿਆਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੀ ਟੀਮ ਨੂੰ ਕਵੀ ਦਰਬਾਰ ਦੀ ਸਫ਼ਲਤਾ ਲਈ ਵਧਾਈ ਵੀ ਦਿੱਤੀ। 

 ਇਸ ਸਮਾਗਮ ਵਿਚ ਬਤੌਰ ਵਿਸ਼ੇਸ਼ ਮਹਿਮਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸੰਧੂ, ਸ. ਰਮੇਸ਼ਵਰ ਸਿੰਘ ਕਟਾਰਾ ਅਤੇ ਪ੍ਰਿੰਸੀਪਲ ਐੱਮ. ਆਰ. ਸਰਕਾਰੀ ਕਾਲਜ ਸ਼੍ਰੀ ਹਰਮੇਸ਼ ਲਾਲ ਪਾਲ ਜੀ ਸ਼ਾਮਲ ਹੋਏ। ਇਹਨਾ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਪ੍ਰਿੰ. ਗੁਰਮੀਤ ਸਿੰਘ, ਡਾ. ਵਿਜੇ ਪ੍ਰਵੀਨ, ਮਨਜਿੰਦਰ ਤਨੇਜਾ, ਜਤਿੰਦਰ ਆਰਿਆ, ਵਿਜੇਅੰਤ ਜੁਨੇਜਾ, ਵਿਕਾਸ ਬੱਤਰਾ, ਗੋਰਾ ਸ਼ਰਮਾ, ਕੁਲਬੀਰ ਸਿੰਘ, ਵਜੀਰ ਚੰਦ, ਵਿਕਾਸ ਕੰਬੋਜ ਅਤੇ ਹੋਰ ਮਾਣਯੋਗ ਸ਼ਖ਼ਸੀਅਤਾਂ ਨੇ ਇਸ ਕਵੀ ਦਰਬਾਰ ਵਿੱਚ ਹਾਜਰੀ ਲਵਾਈ। 

ਇਸ ਮੌਕੇ ਐਡਵੋਕੇਟ ਜਸ਼ਨਦੀਪ ਤਰੀਕਾ ਵੱਲੋਂ ਲਿਖੀ ਗਈ ਕਿਤਾਬ 'ਮੁੱਢਲੀ ਕਨੂੰਨੀ ਜਾਣਕਾਰੀ'  ਅਤੇ ਸ੍ਰੀ ਆਤਮਾ ਰਾਮ ਰੰਜਨ ਜੀ ਵੱਲੋਂ ਸੰਪਾਦਿਤ ਰਸਾਲੇ 'ਪਰਵਾਜ਼' ਦਾ ਕਵਿਸ਼ਰੀ ਵਿਸ਼ੇਸ਼ ਅੰਕ ਵੀ ਲੋਕ ਅਰਪਣ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਖੋਜ ਅਫ਼ਸਰ ਫਾਜ਼ਿਲਕਾ ਸ. ਪਰਮਿੰਦਰ ਸਿੰਘ ਰੰਧਾਵਾ ਜੀ ਵੱਲੋਂ ਆਏ ਹੋਏ ਮਹਿਮਾਨਾਂ, ਕਵੀਆਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਆਏ ਹੋਏ ਮਹਿਮਾਨਾਂ ਅਤੇ ਕਵੀਆਂ ਨੂੰ  ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਸਨਮਾਨ ਚਿੰਨ ਭੇਂਟ ਕੀਤੇ ਗਏ।

 

Tags: Culture , Azadi Ka Amrit Mahotsav , 75th Anniversary of Indian Independence , 75th years of Independence , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD