Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਜਾਇਜ਼ਾ

ਪੰਜਾਬ ਦੇ ਸਿਹਤ ਸੰਭਾਲ ਢਾਂਚੇ ਵਿੱਚ ਇਨ੍ਹਾਂ ਕਲੀਨਿਕਾਂ ਰਾਹੀਂ ਮਿਸਾਲੀ ਸੁਧਾਰ ਹੋਣ ਦੀ ਉਮੀਦ ਜਤਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Aam Aadmi Clinic, Mohali

5 Dariya News

5 Dariya News

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Jul 2022

Last updated on: Jul 23, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਇੱਥੇ ਫ਼ੇਜ਼-5 ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਇਸ ਕਲੀਨਿਕ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ। 

ਇਨ੍ਹਾਂ ਕਾਰਜਾਂ ਉਤੇ ਤਸੱਲੀ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਕੰਮ ਤੈਅ ਸਮਾਂ ਹੱਦ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਬਣ ਰਹੇ ਹਨ, ਜੋ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨ੍ਹਾਂ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ।

ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ਼ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਆਪਣਾ ਇਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ 75 ਆਮ ਆਦਮੀ ਕਲੀਨਿਕ ਇਕੋ ਤਰਜ਼ ਉਤੇ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਤੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅੱਗੇ ਹਸਪਤਾਲਾਂ ਵਿੱਚ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਇਸ ਲਈ ਡਾਕਟਰਾਂ/ਪੈਰਾ ਮੈਡੀਕਲ ਸਟਾਫ਼ ਦੀਆਂ ਸੇਵਾਵਾਂ ਲੈਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2140 ਡਾਕਟਰਾਂ ਨੇ ਇਨ੍ਹਾਂ ਆਸਾਮੀਆਂ ਲਈ ਬਿਨੈ ਕੀਤਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਆਗਾਮੀ ਦਿਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਆਗਾਮੀ ਪੰਜ ਸਾਲਾਂ ਵਿੱਚ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਵੀ ਸਥਾਪਤ ਕੀਤੇ ਜਾਣਗੇ।

ਇਸ ਸਮੇਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਕੁਲਵੰਤ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਪੀ.ਡਬਲਯੂ.ਡੀ. ਅਨੁਰਾਗ ਵਰਮਾ, ਸਿਹਤ ਸਕੱਤਰ ਅਜੋਏ ਕੁਮਾਰ ਸ਼ਰਮਾ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਅਤੇ ਹੋਰ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Aam Aadmi Clinic , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD