Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਹਲਵਾਰਾ ਹਵਾਈ ਅੱਡਾ ਜਲਦ ਸ਼ੁਰੂ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ

Sanjeev Arora, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 23 Jul 2022

Last updated on: Jul 23, 2022, 00:00 IST

ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਰਚ ਮਹੀਨੇ ਵਿੱਚ ਸੂਬਾ ਸਰਕਾਰ ਬਣਨ ਤੋਂ ਬਾਅਦ ਹਲਵਾਰਾ ਏਅਰਪੋਰਟ ਨੂੰ ਜਲਦ ਸ਼ੁਰੂ ਕਰਵਾਉਣ ਲਈ ਹਰ ਪਾਸੇ ਸੁਹਿਰਦ ਅਤੇ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ।ਇਸ ਮੁੱਦੇ ਬਾਰੇ ਸਰਕਾਰ ਪੱਧਰ 'ਤੇ ਕੁਝ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਵੀ ਇਸ ਮਾਮਲੇ ਦੀ ਲਗਾਤਾਰ ਪੈਰਵੀ ਕਰ ਰਹੇ ਹਨ। 

ਉਨ੍ਹਾਂ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.) ਦੇ ਚੇਅਰਮੈਨ ਨਾਲ ਮੀਟਿੰਗ ਕਰਨ ਤੋਂ ਇਲਾਵਾ ਮੁੱਖ ਪ੍ਰਸ਼ਾਸ਼ਕ ਗਲਾਡਾ-ਕਮ-ਡਿਪਟੀ ਕਮਿਸ਼ਨਰ, ਲੁਧਿਆਣਾ ਨਾਲ ਵੀ ਮੀਟਿੰਗ ਕੀਤੀ ਹੈ।ਇਸ ਸਬੰਧੀ ਸੂਬਾ ਸਰਕਾਰ ਦੀਆਂ ਦੋ ਅੰਦਰੂਨੀ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਬਾਕੀ ਖਰਚਾ ਸੂਬਾ ਸਰਕਾਰ ਨੇ ਖੁਦ ਝੱਲਣਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸੰਸਦ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੁਣ ਤੱਕ ਇਸ ਪ੍ਰੋਜੈਕਟ 'ਤੇ 52 ਕਰੋੜ ਰੁਪਏ ਖਰਚ ਕੀਤੇ ਹਨ। ਇਹ ਰਕਮ ਜ਼ਮੀਨ ਐਕੁਆਇਰ ਕਰਨ ਅਤੇ ਸੜ੍ਹਕਾਂ ਬਣਾਉਣ 'ਤੇ ਖਰਚ ਕੀਤੀ ਗਈ ਹੈ। ਹੁਣ, ਲਗਭਗ 12-15 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ੁਰੂਆਤੀ ਟਰਮੀਨਲ ਸਥਾਪਤ ਕੀਤਾ ਜਾਣਾ ਹੈ। 

ਰਾਜ ਸਰਕਾਰ ਨੇ ਇਸ ਗੱਲ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਕੀਤੀ ਹੈ ਕਿ ਕਿਹੜਾ ਵਿਭਾਗ ਇਸ 'ਤੇ ਖਰਚੇ ਦੀ ਨਿਗਰਾਨੀ ਕਰੇਗਾ। ਬਾਕੀ ਖਰਚਾ ਵੀ ਸੂਬਾ ਸਰਕਾਰ ਨੇ ਹੀ ਪੂਰਾ ਕਰਨਾ ਹੈ।ਸ੍ਰੀ ਅਰੋੜਾ ਨੇ ਕਿਹਾ ਕਿ ਇੱਕ ਵਾਰ ਹਲਵਾਰਾ ਹਵਾਈ ਅੱਡਾ ਚਾਲੂ ਹੋ ਗਿਆ ਤਾਂ ਸਾਹਨੇਵਾਲ ਹਵਾਈ ਅੱਡਾ ਬੰਦ ਹੋ ਜਾਵੇਗਾ ਅਤੇ ਏ.ਏ.ਆਈ. ਇਸ ਹਵਾਈ ਅੱਡੇ ਦਾ ਵਪਾਰੀਕਰਨ ਕਰੇਗੀ। 

ਸਾਹਨੇਵਾਲ ਹਵਾਈ ਅੱਡੇ ਦਾ ਮੁਦਰੀਕਰਨ ਹੋ ਜਾਣ ਤੋਂ ਬਾਅਦ ਰਾਜ ਸਰਕਾਰ ਨੂੰ ਏ.ਏ.ਆਈ. ਤੋਂ ਨਿਵੇਸ਼ ਕੀਤੇ ਪੈਸੇ ਦਾ 51 ਫੀਸਦ ਵਾਪਸ ਮਿਲ ਜਾਵੇਗਾ। ਇਸੇ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਵੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਸਾਹਨੇਵਾਲ ਹਵਾਈ ਅੱਡੇ ਦੇ ਮੁਦਰੀਕਰਨ ਵਿਰੁੱਧ ਅਦਾਇਗੀ ਜਾਰੀ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ, 'ਹਾਲਾਂਕਿ ਰਾਜ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਉਹ ਏ.ਏ.ਆਈ. ਤੋਂ ਭੁਗਤਾਨ ਜਾਰੀ ਕਰਨ ਦੀ ਉਡੀਕ ਨਹੀਂ ਕਰੇਗੀ ਅਤੇ ਇਹ ਆਪਣੇ ਸਰੋਤਾਂ 'ਤੇ ਹਲਵਾਰਾ ਹਵਾਈ ਅੱਡੇ ਦਾ ਸ਼ੁਰੂਆਤੀ ਟਰਮੀਨਲ ਸਥਾਪਤ ਕਰੇਗੀ'।ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸ੍ਰੀ ਰਾਘਵ ਚੱਢਾ ਜੋ ਕਿ ਲੋਕ ਹਿੱਤ ਦੇ ਮਾਮਲਿਆਂ 'ਤੇ ਸੂਬਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੀ ਹਨ, ਵੀ ਨਿੱਜੀ ਦਿਲਚਸਪੀ ਲੈ ਰਹੇ ਹਨ ਤਾਂ ਜੋ ਹਲਵਾਰਾ ਏਅਰਪੋਰਟ ਜਲਦ ਤੋਂ ਜਲਦ ਕੰਮ ਕਰਨਾ ਸ਼ੁਰੂ ਕਰ ਦੇਵੇ।

 

Tags: Sanjeev Arora , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD