Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਦੀ ਮੀਟਿੰਗ 'ਚ ਚੱਲਿਆ ਰਚਨਾਵਾਂ ਦਾ ਦੌਰ

ਫਰਾਂਸ ਬੈਠੇ ਪਾਕਿਸਤਾਨ ਦੇ ਸ਼ਾਇਰ ਤੌਕੀਰ ਰੇਜ਼ਾ ਹੋਏ ਆਨ ਲਾਇਨ ਸ਼ਾਮਿਲ

Culture, Hoshiarpur, Darshan Singh Darshan

Web Admin

Web Admin

5 Dariya News

ਹੁਸ਼ਿਆਰਪੁਰ , 25 Jul 2022

Last updated on: Jul 25, 2022, 00:00 IST

ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਦੀ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਮਦਨ ਵੀਰਾ ਦੀ ਪ੍ਰਧਾਨਗੀ ਹੇਠ ਹੋਈ। ਸਭਾ ਦੇ ਜ਼ਨਰਲ ਸਕੱਤਰ ਡਾ. ਜਸਵੰਤ ਰਾਏ ਨੇ ਅੱਜ ਦੀ ਮੀਟਿੰਗ ਦਾ ਏਜੰਡਾ ਪੇਸ਼ ਕਰਦਿਆਂ ਆਏ ਹੋਏ ਕਵੀਆਂ, ਲੇਖਕਾਂ ਅਤੇ ਵਿਦਵਾਨਾਂ ਨੂੰ ਜੀ ਆਇਆਂ ਆਖਿਆ। ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਦੀ ਮੈਂਬਰਸ਼ਿਪ ਨਵਿਆਉਣ ਤੋਂ ਬਾਅਦ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੈਂਬਰਸ਼ਿਪ ਕੀਤੀ ਗਈ। ਸਭਾ ਵਲੋਂ ਤ੍ਰਿਪਤਾ ਕੇ. ਸਿੰਘ ਨੂੰ  'ਰਾਮ ਸਰੂਪ ਅਣਖੀ ' ਅਵਾਰਡ ਮਿਲਣ ਤੇ  ਵਧਾਈ ਦਿੱਤੀ ਗਈ। ਇਸ ਸਮੇਂ ਸਭਾ ਨੇ ਲੇਖਕਾਂ, ਪੱਤਰਕਾਰਾਂ ਅਤੇ ਸਮਾਜ ਸੇਵੀਆਂ ਦੀ ਦਬਾਈ ਜਾ ਅਵਾਜ਼ ਅਤੇ ਫ਼੍ਰਿਕਾਪ੍ਰਸਤਾਂ ਖ਼ਿਲਾਫ਼ ਮਤਾ ਵੀ ਪਾਸ ਕੀਤਾ ਗਿਆ।

ਉਪਰੰਤ ਹਾਜ਼ਰ ਕਵੀਆਂ ਨੇ ਸਾਵਣ ਮਹੀਨੇ ਆਪਣੀਆਂ ਤੋਰ-ਤਾਜ਼ਾ ਨਜ਼ਮਾਂ ਰਾਹੀਂ ਅਜਿਹਾ ਰੰਗ ਬੰਨ੍ਹਿਆ ਕਿ ਹਰ ਰੂਹ ਨਸ਼ਿਆ ਉਠੀ। ਫਰਾਂਸ ਬੈਠੇ ਪਾਕਿਸਤਾਨ ਦੇ ਸ਼ਾਇਰ ਤੌਕੀਰ ਰੇਜ਼ਾ ਨੇ ਆਨ ਲਾਇਨ ਆਪਣੀਆਂ ਤਿੰਨ ਨਜ਼ਮਾਂ ਰਾਹੀਂ ਹਾਜ਼ਰੀ ਲੁਆ ਕੇ ਸਮਾਗਮ ਨੂੰ ਚਰਮ ਸੀਮਾ ਤੱਕ ਪਹੁੰਚਾ ਦਿੱਤਾ। ਕਲਾਮ ਪੇਸ਼ ਕਰਨ ਵਾਲਿਆਂ ਵਿੱਚ ਕਲਤਾਰ ਸਿੰਘ ਕੁਲਤਾਰ, ਸੁਰਿੰਦਰ ਕੰਗਵੀਂ, ਜਸਬੀਰ ਸਿੰਘ ਧੀਮਾਨ, ਡਾ. ਕਰਮਜੀਤ ਸਿੰਘ, ਭਾਰਤ ਭੂਸ਼ਨ ਭਾਰਤੀ, ਡਾ. ਸੁਖਦੇਵ ਸਿੰਘ ਢਿੱਲੋਂ, ਸੋਮਦੱਤ ਦਿਲਗੀਰ, ਰਾਜ ਕੁਮਾਰ, ਪ੍ਰਿੰ. ਗੁਰਦਿਆਲ ਸਿੰਘ, ਲਖਵਿੰਦਰ ਰਾਮ, ਸਤੀਸ਼ ਕੁਮਾਰ, ਡਾ. ਅਜੀਤ ਸਿੰਘ ਜੱਬਲ, ਪਰਮਜੀਤ ਕੌਰ ਭੁਲਾਣਾ, ਅੰਜੂ ਵ ਰੱਤੀ, ਤ੍ਰਿਪਤਾ ਕੇ ਸਿੰਘ, ਹਰਵਿੰਦਰ ਸਾਬੀ, ਦਰਸ਼ਨ ਸਿੰਘ ਦਰਸ਼ਨ, ਕੁਲਵੰਤ ਸਿੰਘ, ਮਾਨਵ, ਮੋਹਣ ਸਿੰਘ ਭੁਲਾਣਾ ਸਾਮਿਲ ਸਨ। 

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਸਕਾਲਰ ਦੀਪਕ ਮਹਿਤਾ ਨੇ ਤ੍ਰਿਪਤਾ ਕੇ ਸਿੰਘ ਨੂੰ ਉਨ੍ਹਾਂ ਦੀ ਕਿਤਾਬ ਤੇ ਕੀਤੀ ਐੱਮ.ਫਿਲ ਦਾ ਥੀਸਜ਼  ਵੀ ਭੇਟ ਕੀਤਾ। ਪ੍ਰ੍ਰਧਾਨਗੀ ਭਾਸ਼ਣ ਵਿੱਚ ਮਦਨ ਵੀਰਾ ਨੇ ਪੇਸ਼ ਰਚਨਾਵਾਂ ਤੇ ਗਹਿਰ-ਗੰਭੀਰ ਟਿਪਣੀਆਂ ਕੀਤੀਆਂ ਅਤੇ ਆਪਣੀ ਨਵੀਂ ਕਿਤਾਬ 'ਘੇਰੇ ਤੋਂ ਬਾਹਰ' 'ਚੋਂ ਕਵਿਤਾਵਾਂ ਵੀ ਸੁਣਾਈਆਂ। ਪ੍ਰੋਗਰਾਮ ਦੌਰਾਨ ਸਟੇਜ ਦੀ ਸਮੁੱਚੀ ਕਾਰਵਾਈ ਡਾ. ਜਸਵੰਤ ਰਾਏ ਨੇ ਨਿਭਾਈੇ।

 

Tags: Culture , Hoshiarpur , Darshan Singh Darshan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD