Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਸਿਵਲ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ

ਸਿਹਤ ਮੰਤਰੀ ਵਲੋਂ ਹਸਪਤਾਲ਼ ਵਾਰਡਾਂ ਦੇ ਬਾਥਰੂਮਾਂ ਦੀ ਸਾਫ ਸਫਾਈ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Charanjeet Singh, Channi

Web Admin

Web Admin

5 Dariya News

ਮੋਰਿੰਡਾ , 25 Jul 2022

Last updated on: Jul 25, 2022, 00:00 IST

ਅੱਜ ਸਿਵਲ ਹਸਪਤਾਲ ਮੋਰਿੰਡਾ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵਲੋਂ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਨੇ ਹਸਪਤਾਲ ਵਿੱਚ ਸਫਾਈ ਦੇ ਪ੍ਰਬੰਧਾਂ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਠੀਕ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਅਗਲੇ ਹਫਤੇ ਸਰਕਾਰੀ ਹਸਪਤਾਲ ਮੋਰਿੰਡਾ ਦੀ ਮੁੜ ਚੈਕਿੰਗ ਕੀਤੀ ਜਾਵੇਗੀ।

 ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਰੁਜ਼ਗਾਰ  ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਦੀ ਇਸ ਨੀਤੀ ਨੂੰ ਲਾਗੂ ਕਰਨ ਲਈ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਹ ਜ਼ਮੀਨੀ ਪੱਧਰ ਉੱਤੇ ਹਸਪਤਾਲਾਂ ਵਿੱਚ ਖੁਦ ਜਾ ਕੇ ਉੱਥੋਂ ਦੀਆਂ ਕਮੀਆਂ ਨੂੰ ਦੇਖ ਰਹੇ ਹਨ ਤੇ ਉਨ੍ਹਾਂ ਨੂੰ ਦੂਰ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। 

ਸੂਬੇ ਦੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀਆਂ ਤੇ ਹੋਰ ਸਿਹਤ ਕਾਮਿਆਂ ਦੀਆਂ  ਖਾਲੀ ਪਈਆਂ ਅਸਾਮੀਆਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਖਾਲੀ ਪਈਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ  ਉੱਥੇ ਹੀ  15 ਅਗਸਤ ਤੋ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਹੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਸਿਹਤ ਮੰਤਰੀ ਨੇ ਸਭ ਤੋਂ ਪਹਿਲਾਂ ਹਸਪਤਾਲ ਦੇ ਚਾਰ ਚੁਫੇਰੇ ਪਈ ਗੰਦਗੀ ਦਾ ਸਖ਼ਤ ਨੋਟਿਸ ਲੈਂਦਿਆਂ ਮੋਰਿੰਡਾ ਦੇ ਸਰਕਾਰੀ ਹਸਪਤਾਲ ਦੇ ਐਸਐਮਓ ਨੂੰ ਤੁਰੰਤ ਸਫਾਈ ਪ੍ਰਬੰਧਾਂ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ। 

ਉਨ੍ਹਾਂ ਹਸਪਤਾਲ ਦੀ ਪੁਰਾਣੀ ਅਸੁਰੱਖਿਅਤ ਘੋਸ਼ਿਤ ਇਮਾਰਤ ਸਮੇਤ ਹਸਪਤਾਲ ਦੇ ਅੰਦਰ ਕਬਾੜ ਬਣੀਆਂ ਖੜ੍ਹੀਆਂ ਐਂਬੂਲੈਂਸਾਂ, ਹਸਪਤਾਲ ਦੀ ਟੁੱਟੀ ਚਾਰਦੀਵਾਰੀ, ਸੀਵਰੇਜ ਅਤੇ ਬਰਸਾਤੀ ਪਾਣੀ ਦੇ ਹਸਪਤਾਲ ਅੰਦਰ ਜਮ੍ਹਾਂ ਹੋਏ ਗੰਦੇ ਪਾਣੀ, ਹਸਪਤਾਲ ਦੇ ਬਾਥਰੂਮ ਅਤੇ ਪੀਣ ਵਾਲੇ ਪਾਣੀ ਸਬੰਧੀ ਪ੍ਰਬੰਧ ਦਾ ਨਿਰੀਖਣ ਕੀਤਾ।ਡਾਕਟਰਾਂ ਵੱਲੋਂ ਚੈੱਕ ਕੀਤੇ ਜਾਂਦੇ ਮਰੀਜ਼ਾਂ ਨਾਲ ਅਤੇ ਵੱਖ ਵੱਖ ਵਾਰਡਾਂ ਵਿਚ ਦਾਖਲ ਮਰੀਜ਼ਾਂ ਨਾਲ  ਗੱਲ ਕਰਕੇ ਹਸਪਤਾਲ ਦੀਆਂ ਖਾਮੀਆਂ ਬਾਰੇ ਜਾਣਦੇ ਹੋਏ ਉਨ੍ਹਾਂ ਵਲੋਂ ਐੱਸਐੱਮਓ ਡਾ ਮਨਜੀਤ ਸਿੰਘ ਨੂੰ ਹਸਪਤਾਲ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਆਦੇਸ਼ ਦਿੱਤੇ। 

ਇਸ ਮੌਕੇ ਤੇ ਸਿਹਤ ਮੰਤਰੀ ਨੇ ਮੋਰਿੰਡਾ ਦੇ ਐੱਸਡੀਐੱਮ  ਨੂੰ ਹਦਾਇਤ ਕੀਤੀ ਕਿ ਸਥਾਨਕ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਨਾਲ ਤਾਲਮੇਲ ਕਰਕੇ ਹਸਪਤਾਲ ਦੀ ਚਾਰਦਿਵਾਰੀ ਦੇ ਅੰਦਰ ਵਿੱਚ ਪਈ ਗੰਦਗੀ ਅਤੇ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਦਾ ਮਸਲਾ ਤੁਰੰਤ ਹੱਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਦਾ ਦੋਰਾ ਕੀਤਾ ਜਾਵੇਗਾ ਅਤੇ ਜੋ ਵੀ ਕਮੀਆਂ ਹਲਕਾ ਐਮ.ਐਲ.ਏ. ਅਤੇ ਸਿਵਲ ਸਰਜਨ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਜਲਦੀ ਹੀ ਉਹਨਾਂ ਕਮੀਆਂ ਨੂੰ ਪੂਰਾ ਕਰਕੇ ਪੰਜਾਬ ਸਰਕਾਰ ਬਿਹਤਰ ਸਿਹਤ ਸਹੂਲਤਾਂ ਦੇ ਵਾਅਦੇ ਨੂੰ ਪੂਰਾ ਕਰੇਗੀ। 

ਚੇਤਨ ਸਿੰਘ ਜੋੜਮਾਜਰਾ ਨੇ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਭਰਿਆ ਰਵੱਈਆ ਅਪਣਾਇਆ ਜਾਵੇ। ਉਹਨਾਂ ਵੱਲੋਂ ਜੱਚਾ ਬੱਚਾ ਵਾਰਡ ਵਿਖੇ ਮਰੀਜਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਖੁਦ ਵਾਰਡਾਂ ਦੇ  ਬਾਥਰੂਮਾਂ ਦੀ ਸਾਫ ਸਫਾਈ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ, ਐਸ.ਡੀ.ਐਮ. ਮੋਰਿੰਡਾ ਸ. ਅਮਰੀਕ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਐਸ.ਐਮ.ਓ. ਮੋਰਿੰਡਾ ਡਾ. ਮਨਜੀਤ ਸਿੰਘ, ਤਹਿਸੀਲਦਾਰ ਮੋਰਿੰਡਾ ਸ. ਗੁਰਮਿੰਦਰ ਸਿੰਘ, ਅਤੇ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Charanjeet Singh , Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD