Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਵਿਰੁੱਧ ਜੰਗ : ਪੰਜਾਬ ਪੁਲਿਸ ਨੇ ਹਫ਼ਤੇ ਭਰ ਵਿੱਚ 7.93 ਲੱਖ ਫਾਰਮਾ ਓਪੀਔਡਜ਼ ਅਤੇ ਨਸ਼ੀਲੇ ਟੀਕੇ ਕੀਤੇ ਬਰਾਮਦ

ਫਾਰਮਾ ਰਿਕਵਰੀ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਸਦਕਾ ਫ਼ਤਿਹਗੜ੍ਹ ਸਾਹਿਬ ਪੁਲਿਸ ਨੂੰ ਯੂਪੀ ਵਿੱਚ ਅੰਤਰ-ਰਾਜੀ ਫਾਰਮਾ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੀ : ਆਈਜੀਪੀ ਸੁਖਚੈਨ ਗਿੱਲ

Crime News World, Police, Crime News Punjab, Decisive War Against Drugs, Chandigarh, IGP Sukhchain Singh Gill, Narcotic Drugs and Psychotropic Substances,  NDPS

Web Admin

Web Admin

5 Dariya News

ਚੰਡੀਗੜ੍ਹ , 25 Jul 2022

Last updated on: Jul 25, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਸੂਬੇ ਭਰ ਵਿੱਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਗਏ ਹਨ। 7.93 ਲੱਖ ਫਾਰਮਾ ਓਪੀਔਡਜ਼ ਵਿੱਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸ਼ਾਮਲ ਹਨ।

ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਫਾਰਮਾਸਿਊਟੀਕਲ ਡਰੱਗ ਕਾਰਟਲ ਦਾ ਪਰਦਾਫਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ।

ਆਈ.ਜੀ.ਪੀ. ਨੇ ਕਿਹਾ ਕਿ ਪਿਛਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ਵਿੱਚ ਪੁਲਿਸ ਨੇ ਬੁਪ੍ਰੇਨੋਰਫਾਈਨ ਦੇ 175 ਟੀਕੇ ਅਤੇ ਐਵੀਲ ਦੀਆਂ 175 ਸ਼ੀਸ਼ੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਜਿਸ ਨਾਲ ਮੁੱਖ ਸਪਲਾਇਰ ਨੂੰ ਫੜਨ ਵਿੱਚ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਮਦਦ ਮਿਲੀ।ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ, ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਵੇ। 

ਨਸ਼ਿਆਂ ਬਾਰੇ ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਅਧੀਨ 389 ਐਫਆਈਆਰਜ਼, ਜਿਨ੍ਹਾਂ ਵਿੱਚ 40 ਵਪਾਰਕ ਨਸ਼ਾ ਤਸਕਰੀ ਨਾਲ ਸਬੰਧਤ ਹਨ, ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਵੱਡੀ ਮਾਤਰਾ ਵਿੱਚ ਫਾਰਮਾ ਓਪੀਔਡਜ਼ ਬਰਾਮਦ ਕਰਨ ਤੋਂ ਇਲਾਵਾ, ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾ ਕੇ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ ਅਤੇ 140 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 11.73 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਨਸ਼ਾ ਤਸਕਰੀ ਲਈ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਦੀ ਵਰਤੋਂ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਪਿੰਡ ਦੱਪਰ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਐਂਬੂਲੈਂਸ 'ਚ ਪਏ ਨਕਲੀ ਮਰੀਜ਼ ਦੇ ਸਿਰ ਦੇ ਹੇਠਾਂ ਰੱਖੇ ਸਿਰਹਾਣੇ 'ਚ ਛੁਪਾ ਕੇ ਰੱਖੀ 8 ਕਿਲੋ ਅਫੀਮ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੱਦੇਨਜ਼ਰ, ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅਸਲ ਐਂਬੂਲੈਂਸਾਂ ਦੀ ਸੂਚੀ ਪ੍ਰਾਪਤ ਕਰਨ ਲਈ ਹਸਪਤਾਲਾਂ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾ ਸਕੇ ਅਤੇ ਗਲਤ ਕੰਮਾਂ ਲਈ ਐਮਰਜੈਂਸੀ ਸੇਵਾ ਵਾਹਨਾਂ ਦੀ ਵਰਤੋਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ।

ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

 

Tags: Crime News World , Police , Crime News Punjab , Decisive War Against Drugs , Chandigarh , IGP Sukhchain Singh Gill , Narcotic Drugs and Psychotropic Substances , NDPS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD