Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ

ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ ਜਾਰੀ

Azadi Ka Amrit Mahotsav, 75th Anniversary of Indian Independence, 75th years of Independence, Gurpreet Singh Thind

Web Admin

Web Admin

5 Dariya News

ਪਟਿਆਲਾ , 25 Jul 2022

Last updated on: Jul 25, 2022, 00:00 IST

ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਲਈ ਰਿਹਰਸਲਾਂ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਸ਼ੁਰੂ ਕੀਤੀਆਂ ਜਾਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸਾ ਸਿੰਘਲ, ਐਸ.ਪੀ. ਹਰਵੀਨ ਸਰਾਓ, ਐਸ.ਡੀ.ਐਮ. ਪਟਿਆਲਾ ਇਸਮਿਤ ਵਿਜੈ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮੜਕਨ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਆਰ.ਟੀ.ਏ. ਬਬਨਦੀਪ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Azadi Ka Amrit Mahotsav , 75th Anniversary of Indian Independence , 75th years of Independence , Gurpreet Singh Thind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD