Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਫਸਾ ਕੇ ਵੱਡੀ ਰਕਮ ਵਸੂਲਣ ਦੇ ਦੋਸ਼ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਇੰਸਪੈਕਟਰ ਨੂੰ ਕੀਤਾ ਬਰਖਾਸਤ

ਇੰਸਪੈਕਟਰ ਪਰਮਿੰਦਰ ਬਾਜਵਾ ਨੇ ਦੋ ਸਾਥੀਆਂ ਨਾਲ ਮਿਲ ਕੇ ਦੋ ਵਿਅਕਤੀਆਂ ਤੋਂ 1 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਉਨ੍ਹਾਂ ਤੋਂ ਵਸੂਲੇ ਸੀ ਪੈਸੇ

Crime News Punjab, Punjab Police, Police, Crime News, Ferozepur Police, Ferozepur, Director General of Police, DGP, Punjab, Gaurav Yadav

Web Admin

Web Admin

5 Dariya News

ਫਿਰੋਜ਼ਪੁਰ , 25 Jul 2022

Last updated on: Jul 25, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਬਰਖਾਸਤ ਕੀਤੇ ਗਏ ਪੁਲੀਸ ਮੁਲਾਜ਼ਮਾਂ ਦੀ ਪਛਾਣ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏਐਸਆਈ ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਵਿੱਚ ਨਾਰਕੋਟਿਕ ਕੰਟਰੋਲ ਸੈੱਲ ਵਿੱਚ ਤਾਇਨਾਤ ਸਨ। 

ਸੇਵਾਵਾਂ ਵਿੱਚ ਘੋਰ ਅਣਗਹਿਲੀ ਲਈ ਇੰਸਪੈਕਟਰ ਬਾਜਵਾ ਨੂੰ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਜਸਕਰਨ ਸਿੰਘ ਨੇ ਬਰਖਾਸਤ ਕੀਤਾ ਹੈ, ਜਦੋਂ ਕਿ ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਨੂੰ ਐਸਐਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਬਰਖਾਸਤ ਕੀਤਾ ਹੈ। ਤਿੰਨਾਂ ਮੁਲਜ਼ਮਾਂ ਨੂੰ ਭਾਰਤ ਦੇ ਸੰਵਿਧਾਨ ਦੇ ਆਰਟੀਕਲ 311 (2) ਤਹਿਤ ਬਰਖਾਸਤ ਕੀਤਾ ਗਿਆ ਹੈ।ਪੁਲਿਸ ਨੇ 25 ਜੁਲਾਈ, 2022 ਨੂੰ ਤਿੰਨਾਂ ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 166, 167, 195, 471, 218, ਅਤੇ 120-ਬੀ ਅਤੇ ਐਨ.ਡੀ.ਪੀ.ਐਸ. ਦੀਆਂ ਧਾਰਾਵਾਂ 21, 59, ਅਤੇ 13 ਤਹਿਤ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਫਆਈਆਰ ਵੀ ਦਰਜ ਕੀਤੀ ਹੈ। 

ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇੰਸਪੈਕਟਰ ਬਾਜਵਾ, ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਦੀ ਅਗਵਾਈ ਵਿੱਚ ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੀ ਟੀਮ ਨੇ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ 20 ਜੁਲਾਈ, 2022 ਨੂੰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਤੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਉਹਨਾਂ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਇਆ ਸੀ। ਇਸ ਸਬੰਧ ਵਿੱਚ ਮੁਲਜ਼ਮ ਇੰਸਪੈਕਟਰ ਬਾਜਵਾ ਵੱਲੋਂ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਸੀ।

ਡੀਜੀਪੀ ਨੇ ਦੱਸਿਆ ਕਿ ਐਸਐਸਪੀ ਫਿਰੋਜ਼ਪੁਰ ਨੂੰ ਇਸ ਬਰਾਮਦਗੀ 'ਤੇ ਪਹਿਲਾ ਹੀ ਸ਼ੱਕ ਹੋ ਗਿਆ ਸੀ ਅਤੇ ਉਹਨਾਂ ਵੱਲੋਂ ਇਸ ਮਾਮਲੇ ਦੀ ਅੰਦਰੂਨੀ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਜਿਸ ਦੇ ਚਲਦਿਆਂ ਇੱਕ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਕੁਝ ਪੁਲਿਸ ਮੁਲਾਜ਼ਮਾਂ ਵੱਲੋਂ ਉਸਦੇ ਕਰਮਚਾਰੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੁੱਢਲੇ ਤੌਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਪੁਲੀਸ ਮੁਲਾਜ਼ਾਂ ਨੇ ਸਾਰਾ ਮਾਮਲਾ ਰਚਿਆ ਸੀ ਅਤੇ ਪੈਸੇ ਹੜੱਪਣ ਦੀ ਨੀਅਤ ਨਾਲ ਦੋਵਾਂ ਵਿਅਕਤੀਆਂ ਨੂੰ ਗਲਤ ਤਰੀਕੇ ਨਾਲ ਕੇਸ ਵਿੱਚ ਫਸਾਇਆ ਸੀ। 

ਉਨ੍ਹਾਂ ਕਿਹਾ ਕਿ ਵਿਸਥਾਰਤ ਜਾਂਚ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਜਿਸ ਬਾਰੇ ਉਨ੍ਹਾਂ ਕੋਲ ਕੋਈ ਸਪੱਸ਼ਟੀਕਰਨ ਨਹੀਂ ਸੀ ਅਤੇ ਬਾਅਦ ਵਿੱਚ ਉਹ ਫਰਾਰ ਹੋ ਗਏ, ਜਿਸ ਨਾਲ ਸ਼ੱਕ ਹੋਰ ਵੀ ਵੱਧ ਗਿਆ। ਪੰਜਾਬ ਨੂੰ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਪੁਲਿਸ ਅਧਿਕਾਰੀ/ਕਰਮਚਾਰੀ ਕਿਸੇ ਵੀ ਕਿਸਮ ਦੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।     

 

Tags: Crime News Punjab , Punjab Police , Police , Crime News , Ferozepur Police , Ferozepur , Director General of Police , DGP , Punjab , Gaurav Yadav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD