Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਾਂਸਦ ਰਾਘਵ ਚੱਢਾ ਦਾ ਕੇਂਦਰ 'ਤੇ ਨਿਸ਼ਾਨਾ - ਵਾਰ-ਵਾਰ ਤੇਲ ਦੀਆਂ ਕੀਮਤਾਂ 'ਚ ਵਾਧਾ ਆਮ ਆਦਮੀ ਦੀ ਜੇਬ 'ਤੇ ਡਾਕਾ

ਰਾਘਵ ਚੱਢਾ ਦੁਆਰਾ ਸੰਸਦ 'ਚ ਪੁੱਛੇ ਇੱਕ ਸਵਾਲ ਦੇ ਜਵਾਬ 'ਚ ਹੈਰਾਨੀਜਨਕ ਖ਼ੁਲਾਸਾ: ਇੱਕ ਸਾਲ 'ਚ ਪੈਟਰੋਲ 78 ਅਤੇ ਡੀਜ਼ਲ 76 ਵਾਰ ਹੋਇਆ ਮਹਿੰਗਾ

Raghav Chadha, Rajya Sabha Member, MP, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 25 Jul 2022

Last updated on: Jul 25, 2022, 00:00 IST

ਮੋਦੀ ਸਰਕਾਰ 'ਤੇ ਵਧਦੀ ਮਹਿੰਗਾਈ ਨਾਲ ਨਜਿੱਠਣ ਵਿਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਇੱਕ ਟਵੀਟ ਰਾਹੀਂ ਦੱਸਿਆ ਕਿ ਪਿਛਲੇ ਇੱਕ ਸਾਲ ਵਿੱਚ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 78 ਵਾਰ ਅਤੇ ਡੀਜ਼ਲ ਦੀਆਂ ਕੀਮਤਾਂ 'ਚ 76 ਵਾਰੀ ਵਾਧਾ ਕੀਤਾ ਗਿਆ ਹੈ | ਰਾਜ ਸਭਾ ਮੈਂਬਰ ਚੱਢਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹਨਾਂ ਹੈਰਾਨੀਜਨਕ ਅੰਕੜਿਆਂ ਦਾ ਖ਼ੁਲਾਸਾ ਕੀਤਾ ਹੈ। 

ਐਨਾ ਹੀ ਨਹੀਂ ਸਗੋਂ ਇਸੇ ਮਿਆਦ (2021-2022) ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕ੍ਰਮਵਾਰ ਸਿਰਫ਼ 7 ਅਤੇ 10 ਵਾਰ ਹੀ ਕਟੌਤੀ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਵਿੱਤੀ ਸਾਲ 2021-22 ਵਿੱਚ 4.92 ਲੱਖ ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਜੋ ਕਿ ਸਾਲ 2019-20 ਨਾਲੋਂ 1.5 ਲੱਖ ਕਰੋੜ ਰੁਪਏ ਜ਼ਿਆਦਾ ਹੈ, ਫਿਰ ਵੀ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਚੱਢਾ ਨੇ ਆਪਣੇ ਟਵੀਟ ਵਿੱਚ ਲਿਖਿਆ, "ਸੰਸਦ ਵਿੱਚ ਮੈਂ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਪਿਛਲੇ ਇੱਕ ਸਾਲ ਵਿੱਚ ਕਿੰਨੀ ਵਾਰ ਪੈਟਰੋਲ ਦੀਆਂ ਕੀਮਤਾਂ ਵਧੀਆਂ ਹਨ। 

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੇ ਇੱਕ ਸਾਲ ਵਿੱਚ ਪੈਟਰੋਲ ਦੀਆਂ ਕੀਮਤਾਂ ਪੈਟਰੋਲ 78 ਵਾਰ ਅਤੇ ਡੀਜ਼ਲ ਦੀ ਕੀਮਤ 76 ਵਾਰ ਵਧਾਈ ਗਈ ਹੈ, ਇਹ ਜਨਤਾ ਦੀ ਜੇਬ 'ਤੇ ਡਾਕਾ ਹੈ।" ਚੱਢਾ ਨੇ ਕਿਹਾ ਕਿ ਭਾਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 2021-22 ਵਿੱਚ  ਪੈਟਰੋਲੀਅਮ ਪਦਾਰਥਾਂ ਤੋਂ 4 ਲੱਖ 92 ਹਜ਼ਾਰ 303 ਕਰੋੜ ਰੁਪਏ ਦਾ ਭਾਰੀ ਮਾਲੀਆ ਇਕੱਠਾ ਕੀਤਾ ਹੈ ਪਰ ਫਿਰ ਵੀ ਸਰਕਾਰ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਨੂੰ ਵਿੱਤੀ ਸਹਾਇਤਾ ਦੇਣ ਦੀ ਬਜਾਏ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾ ਕੇ ਗਰੀਬ ਅਤੇ ਆਮ ਲੋਕਾਂ 'ਤੇ ਵਾਧੂ ਬੋਝ ਪਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤੰਜ ਕਸਦਿਆਂ ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਨਿਰੰਤਰਤਾ, ਇਕਸਾਰਤਾ ਅਤੇ ਤਾਲਮੇਲ ਮਹਿਜ਼ ਮਹਿੰਗਾਈ ਦੇ ਮਾਮਲੇ 'ਚ ਅਸਧਾਰਨ ਉਚਾਈਆਂ ਨੂੰ ਹਾਸਲ ਕਰਨ ਤੱਕ ਹੀ ਸੀਮਤ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਤੇਲ, ਦੁੱਧ ਅਤੇ ਆਂਡਿਆਂ ਦੀਆਂ ਕੀਮਤਾਂ ਰਿਕਾਰਡ ਤੇਜ਼ੀ ਨਾਲ ਵਧੀਆਂ ਹਨ, ਜਿਸ ਨੇ ਦੇਸ਼ ਦੇ ਆਮ ਲੋਕਾਂ 'ਤੇ ਵਿੱਤੀ ਬੋਝ ਵਧਾ ਦਿੱਤਾ ਹੈ। ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਗਰੀਬਾਂ ਅਤੇ ਆਮ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਉਹ ਸਿਰਫ਼ ਆਪਣੇ ਕੁਝ ਖਾਸ 'ਦੋਸਤਾਂ' ਨੂੰ ਖੁਸ਼ ਕਰਨ 'ਤੇ ਲੱਗੀ ਹੈ, ਜੋ ਦਿਨੋ-ਦਿਨ ਹੋਰ ਅਮੀਰ ਹੁੰਦੇ ਜਾ ਰਹੇ ਹਨ।

 

 

Tags: Raghav Chadha , Rajya Sabha Member , MP , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD