Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਮਾਨ ਸਰਕਾਰ ਵਲੋਂ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾਣਗੀਆਂ : ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਪੰਜਾਬ ਵਿਚ ਨਿਵੇਸ਼ਕਾਂ ਨੂੰ ਲਿਆਉਣ ਲਈ ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ

Anmol Gagan Mann, AAP, Aam Aadmi Party, Aam Aadmi Party Punjab, AAP Punjab, Rangla Punjab

Web Admin

Web Admin

5 Dariya News

ਚੰਡੀਗੜ , 25 Jul 2022

Last updated on: Jul 25, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੁੰ ਮੁੱੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬੇ ਵਿੱਚ ਨਿਵੇਸ਼ਕਾਂ ਨੂੰ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਈ ਜਾਵੇ। ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਇਨਵੈਸਟ ਪੰਜਾਬ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਕੇ ਮੁੱਖ ਮੰਤਰੀ ਵਲੋਂ ਜਾਰੀ ਹਦਾਇਤਾਂ ਨੂੰ ਬਿਨਾਂ ਕਿਸੇ ਦੇਰੀ ਦੇ ਅਮਲ ਵਿਚ ਲਿਆਉਣ ਲਈ ਨਿਰਦੇਸ਼ ਦਿੱਤੇ ਹਨ ਤਾਂ ਕਿ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਆ ਸਕੇ ਅਤੇ ਪੰਜਾਬ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰੇ।

ਅਨਮੋਲ ਗਗਨ ਮਾਨ ਨੇ ਸਪੱਸਟ ਨਿਰਦੇਸ਼ ਦਿੱਤੇ ਹਨ ਕਿ ਨਿਵੇਸ਼ਕਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜ਼ਲ ਖੁਆਰੀ ਦੇ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਨਅਤੀ ਵਿਕਾਸ ’ਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ, ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ। 

ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਜਿਸ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਜਗਾ ਨਹੀਂ ਅਤੇ ਜੇਕਰ ਕੋਈ ਅਧਿਕਾਰੀ ਜਾ ਮੁਲਾਜ਼ਮ ਅਜਿਹਾ ਕਰਦਾ ਪਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਇਨਵੈਸਟ ਪੰਜਾਬ ਦੇ ਉੱਚ ਅਧਿਕਾਰੀ ਹਾਜ਼ਰ ਸਨ।   

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Rangla Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD