Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਡਿਪਟੀ ਕਮਿਸ਼ਨਰ ਵੱਲੋਂ ਹੜ ਕੰਟਰੋਲ ਰੂਮ ਦਾ ਦੌਰਾ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧਾਂ ਲਈ ਹਦਾਇਤਾਂ ਜਾਰੀ

ਲੋਕਾਂ ਨੂੰ ਮੁਸ਼ਕਲ ਪੇਸ਼ ਆਉਣ ’ਤੇ 01679-233031 ’ਤੇ ਕੀਤਾ ਜਾਵੇ ਰਾਬਤਾ: ਡਾ. ਹਰੀਸ਼ ਨਈਅਰ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 26 Jul 2022

ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਬਰਸਾਤਾਂ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਅਤੇ ਆਉਦੇ ਦਿਨੀਂ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪ੍ਰਬੰਧਾਂ ਦੇ ਜਾਇਜ਼ੇ ਲਈ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਜਿੱਥੇ ਫਲੱਡ ਕੰਟਰੋਲ ਰੂਮ ਦਾ ਦੌਰਾ ਕੀਤਾ, ਉਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਮੀਂਹਾਂ ਕਾਰਨ ਨੀਵੇਂ ਥਾਵਾਂ ’ਤੇ ਪਾਣੀ ਖੜਨ ਕਾਰਨ ਲੋਕਾਂ ਨੂੰ ਵੱਡੀ ਦਿੱਕਤ ਪੇਸ਼ ਆਉਦੀ ਹੈ। ਇਸ ਦੇ ਹੱਲ ਲਈ ਪ੍ਰਬੰਧਾਂ ਨੂੰ ਸੰਜੀਦਗੀ ਨਾਲ ਵਾਚਿਆ ਜਾਵੇ। 

ਉਨਾਂ ਨਗਰ ਕੌਂਸਲ ਅਧਿਕਾਰੀਆਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਹਦਾਇਤ ਕੀਤੀ ਕਿ ਸ਼ਹਿਰਾਂ ਵਿਚ ਪਾਣੀ ਖੜਨ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਪ੍ਰਬੰਧਾਂ ਵਿਚ ਸੁਧਾਰ ਲਿਆਂਦਾ ਜਾਵੇ। ਉਨਾਂ ਪਿੰਡਾਂ ਵਿਚ ਅਧਿਕਾਰੀਆਂ ਨੂੰ ਦੌਰਾ ਕਰ ਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਅਤੇ ਖਰਾਬੇ ਸਬੰਧੀ ਰਿਪੋਰਟਾਂ ਸਮਾਂਬੱਧ ਤਰੀਕੇ ਨਾਲ ਪੇਸ਼ ਕਰਨ ਦੀ ਹਦਾਇਤ ਕੀਤੀ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਦਫਤਰ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵਿਖੇ ਫਲੱਡ ਕੰਟਰੋਲ ਰੂਪ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਪਰਕ ਨੰਬਰ 01679-233031 ਹੈ। 

ਉਨਾਂ ਸਬੰਧਤ ਅਮਲੇ ਨੂੰ ਕੰਟਰੋਲ ਰੂਮ ’ਤੇ ਮਿਲਦੀਆਂ ਸ਼ਿਕਾਇਤਾਂ ਅਤੇ ਅਸਲ ਸਥਿਤੀ ਦੇ ਜਾਇਜ਼ੇ ਲਈ ਤੇਜ਼ੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ, ਜ਼ਿਲਾ ਮਾਲ ਅਫਸਰ ਗਗਨਦੀਪ ਸਿੰਘ, ਤਹਿਸੀਲਦਾਰ ਮੈਡਮ ਦਿਵਿਆ, ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ, ਐਸਡੀਓ ਸੀਵਰੇਜ ਬੋਰਡ ਰਾਜਿੰਦਰ ਗਰਗ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।  

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD