Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਐਮ.ਐਲ.ਏਜ-11 ਤੇ ਆਫਿਸਰਜ਼-11 ਵਿਚਕਾਰ ਖੇਡਿਆ ਗਿਆ ਕ੍ਰਿ਼ਕਟ ਮੈਚ

ਆਫਿਸਰਜ਼-11 ਦੀ ਟੀਮ 9 ਵਿਕਟਾਂ ਨਾਲ ਰਹੀ ਜੇਤੂ, ਨਸਿ਼ਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਚਲਾਈ ਜਾ ਰਹੀ ਮੁਹਿੰਮ : ਰੁਪਿੰਦਰ ਸਿੰਘ ਹੈਪੀ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib, Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Jul 2022

ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਖੇਡ ਸਟੇਡੀਅਮ ਸਰਹਿੰਦ ਵਿਖੇ ਐਮ.ਐਲ.ਏ.-11 ਤੇ ਆਫਿਸਰਜ਼-11 ਦੀਆਂ ਟੀਮਾਂ ਵਿਚਕਾਰ ਦੋਸਤਾਨਾਂ ਕ੍ਰਿਕਟ ਮੈਚ ਖੇਡਿਆ ਗਿਆ। ਇਸ ਮੈਚ ਨੂੰ ਆਫਿਸਰਜ਼-11 ਦੀ ਟੀਮ ਨੇ 9 ਵਿਕਟਾਂ ਨਾਲ ਜਿੱਤ ਹਾਸਲ ਕੀਤੀ। ਇਸ ਮੇਚ ਵਿੱਚ ਐਮ.ਐਲ.ਏ.-11 ਦੀ ਟੀਮ ਨੇ ਪਹਿਲਾਂ ਬੱਲੇਬਾਜੀ ਕਰਦੇ ਹੋਏ 15 ਓਵਰਾਂ ਵਿੱਚ 10 ਵਿਕਟਾਂ ਗੁਆ ਕੇ 85 ਰਨ ਬਣਾਏ ਜਦੋਂ ਕਿ ਆਫਿਸਰਜ਼-11 ਦੀ ਟੀਮ ਨੇ  9 ਓਵਰਾਂ ਵਿੱਚ 1 ਵਿਕਟ ਗੁਆ ਕੇ 86 ਰਨ ਬਣਾਏ।

ਨਸਿ਼ਆਂ ਨੂੰ ਤਿਆਗੋ ਖੇਡਾਂ ਨਾਲ ਜੁੜੋ ਦੇ ਨਾਅਰੇ ਹੇਠ ਖੇਡੇ ਗਏ ਇਸ ਮੈਚ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਲਖਵੀਰ ਸਿੰਘ ਰਾਏ ਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਦੇ ਖਾਤਮੇ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਖੇਡਾਂ ਹੀ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੋੜ ਕੇ ਨੌਜਵਾਨਾਂ ਨੂੰ ਨਸਿ਼ਆਂ ਵਰਗੀ ਲਾਹਣਤ ਤੋਂ ਦੂਰ ਰੱਖਿਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਸਾਡਾ ਸਾਰਿਆ ਦਾ ਇਹ ਫਰਜ਼ ਬਣਦਾ ਹੈ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋ਼ ਨਸਿ਼ਆਂ ਦੇ ਮਾਮਲੇ ’ਤੇ ਜੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ  ਅਤੇ ਪੰਜਾਬ ਨੂੰ ਮੁੜ ਤੋਂ  ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਨਸਿ਼ਆਂ ਵਰਗੀ ਲਾਹਣਤ ਤੋਂ ਦੂਰ ਰਹਿ ਕੇ ਸਮਾਜ ਭਲਾਈ ਤੇ ਖੇਡਾਂ ਨਾਲ ਜੁੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ  ਜਾ ਸਕੇ। ਉਨ੍ਹਾਂ ਪ੍ਰਸ਼ਾਸਨ ਵੱਲੋ਼ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਤਹਿਤ ਅੱਜ ਕ੍ਰਿਕਟ ਮੈਚ ਕਰਵਾਇਆ ਗਿਆ। 

ਉਨ੍ਹਾਂ ਕਿਹਾ ਕਿ ਇਸ ਮੈਚ ਦਾ ਮੁੱਖ ਮਕਸਦ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੁੜਨ ਲਈ ਉਤਸਾਹਤ ਕਰਨਾਂ ਹੈ ਤਾਂ ਜੋ ਸਾਡੇ ਨੌਜਵਾਨ ਖੇਡਾਂ ਨਾਲ ਜੁੜ ਕੇ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਸਕਣ। ਉਨ੍ਹਾਂ ਇਸ ਦੋਸਤਾਨਾਂ ਕ੍ਰਿਕਟ ਮੈਚ ਲਈ ਜਿ਼ਲ੍ਹਾ ਖੇਡ ਅਫਸਰ ਰਾਹੁਲਦੀਪ ਸਿੰਘ, ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਤੇ ਰੂਪਪ੍ਰੀਤ ਕੌਰ ਵੱਲੋਂ ਦਿੱਤੇ  ਸਹਿਯੋਗ ਦੀ ਵੀ ਸ਼ਲਾਘਾ ਕੀਤੀ।  

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD