Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਫੌਜ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ : ਭਗਵੰਤ ਮਾਨ

ਜੰਗੀ ਯਾਦਗਾਰ ਵਿਖੇ ਕਾਰਗਿਲ ਜੰਗ ਦੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Kargil Vijay Diwas

Web Admin

Web Admin

5 Dariya News

ਚੰਡੀਗੜ੍ਹ , 26 Jul 2022

Last updated on: Jul 26, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਜੰਗੀ ਯਾਦਗਾਰ ਵਿਖੇ ਕਾਰਗਿਲ ਵਿਜੇ ਦਿਵਸ ਦੀ ਯਾਦ ਵਿਚ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ ਜੰਗ ਦੌਰਾਨ ਸਾਡੇ ਫੌਜੀ ਜਵਾਨਾਂ ਨੇ ਕੁਰਬਾਨੀ, ਸੂਰਬੀਰਤਾ ਤੇ ਬਹਾਦਰੀ ਦੀ ਬੇਮਿਸਾਲ ਗਾਥਾ ਪੇਸ਼ ਕੀਤੀ। 

ਉਨ੍ਹਾਂ ਕਿਹਾ ਕਿ ਭਾਰਤ ਫੌਜ ਨੇ ਤਮਾਮ ਔਕੜਾਂ ਦੇ ਬਾਵਜੂਦ ਜੁਲਾਈ, 1999 ਵਿਚ ਕਾਰਗਿਲ, ਦਰਾਸ ਤੇ ਬਟਾਲਿਕ ਦੇ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀ ਪਾਕਿਸਤਾਨੀ ਸੈਨਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਅਦੁੱਤੀ ਬਹਾਦਰੀ ਦੀ ਅਜਿਹੀ ਮਿਸਾਲ ਵਿਸ਼ਵ ਦੇ ਇਤਿਹਾਸ ਵਿਚ ਨਹੀਂ ਮਿਲਦੀ ਜੋ ਸਾਡੇ ਨੌਜਵਾਨਾਂ ਨੂੰ ਭਾਰਤੀ ਫੌਜ ਵਿਚ ਸ਼ਾਮਲ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਆਪਣੇ ਜਾਂਬਾਜ਼ ਸਪੂਤਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਸਖਤ ਗਰਮੀ ਅਤੇ ਠੰਢ ਵਿਚ ਵੀ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੇ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਦੇਸ਼ ਸੇਵਾ ਪ੍ਰਤੀ ਨਿਮਾਣੀ ਜਿਹੀ ਕੋਸ਼ਿਸ਼ ਹੈ। ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ। ਭਗਵੰਤ ਮਾਨ ਨੇ ਦੱਸਿਆ ਕਿ ਇਕ ਕਲਾਕਾਰ ਹੋਣ ਦੇ ਨਾਤੇ ਉਸ ਵੇਲੇ ਉਨ੍ਹਾਂ ਨੇ ਆਪਣੇ ਬਾਕੀ ਸਾਥੀਆਂ ਨਾਲ ਭਾਰਤੀ ਫੌਜ ਲਈ ਫੰਡ ਇਕੱਠਾ ਕਰਨ ਲਈ ਵਿਸ਼ੇਸ਼ ਸ਼ੋਅ ਵੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ੋਅ ਤੋਂ ਇਕੱਤਰ ਹੋਈ ਸਮੁੱਚੀ ਰਕਮ ਸਤਿਕਾਰ ਦੇ ਤੌਰ ਉਤੇ ਪਟਿਆਲਾ ਛਾਉਣੀ ਵਿਖੇ ਭਾਰਤੀ ਫੌਜ ਨੂੰ ਸੌਂਪ ਦਿੱਤੀ ਸੀ।

ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ ਮਹਿਲਾ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ।

ਪੀ.ਏ.ਪੀ. ਬੈਂਡ ਦੇ ਨਾਲ ਪੀ.ਏ.ਪੀ. ਗਰੁੱਪ ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ। ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ। ਇਸ ਮੌਕੇ ਰੱਖਿਆ ਸੇਵਾਵਾਂ ਮੰਤਰੀ ਫੌਜਾ ਸਿੰਘ ਸਰਾਰੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ, ਡਾਇਰੈਕਟਰ ਰੱਖਿਆ ਸੇਵਾਵਾਂ ਬਿ੍ਰਗੇਡੀਅਰ (ਸੇਵਾ-ਮੁਕਤ) ਸਤਿੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।   

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Kargil Vijay Diwas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD