Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਟੇਟ ਮਨਿਸਟਿਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ਤੇ ਜਿਲ੍ਹਾ ਫਾਜਿਲਕਾ ਦੇ ਕਾਮਿਆਂ ਵੱਲੋਂ ਗੇਟ ਰੈਲੀ

ਯੁਨੀਅਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੂੰ ਦਿੱਤਾ ਮੰਗ ਪੱਤਰ, ਸਰਕਾਰ ਵਿਰੁੱਧ ਕੀਤੀ ਗਈ ਨਾਅਰੇਬਾਜੀ

Harcharan Singh, Additional Deputy Commissioner General, Fazilka

Web Admin

Web Admin

5 Dariya News

ਫਾਜਿਲਕਾ , 26 Jul 2022

Last updated on: Jul 26, 2022, 00:00 IST

ਪੰਜਾਬ ਸਟੇਟ ਮਨਿਸਟਿਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ਤੇ ਜਿਲ੍ਹਾ ਫਾਜਿਲਕਾ ਵੱਲੋਂ ਅਮਰਜੀਤ ਚਾਵਲਾ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ ਜਿਲ੍ਹਾ ਫਾਜਿਲਕਾ ਅਤੇ ਸੁਖਦੇਵ ਚੰਦ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ ਦੀ ਪ੍ਰਧਾਨਗੀ ਹੇਠ ਕਲੈਰੀਕਲ ਕਾਮਿਆਂ ਵੱਲੋਂ ਗੇਟ ਰੈਲੀ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।ਮੰਗਾਂ ਦੀ ਪੂਰਤੀ ਨੂੰ ਲੈ ਕੇ ਸਰਕਾਰ ਵਿਰੁੱਧ ਡੀ.ਸੀ ਦਫਤਰ ਦੇ ਗੇਟ ਅੱਗੇ ਗੇਟ ਰੈਲੀ ਕੀਤੀ ਗਈ ਜਿਸ ਵਿਚ ਜਿਲ੍ਹਾ ਭਰ ਦੇ ਵੱਖ-ਵੱਖ ਦਫਤਰ ਤੋਂ ਮਨਿਸਟਿਰੀਅਲ ਕਾਮਿਆਂ ਨੇ ਭਾਗ ਲਿਆ ਇਸ ਵਿਚ ਵੱਡੀ ਗਿਣਤੀ ਵਿਚ ਇਸਤਰੀ ਮੁਲਾਜਮ ਵੀ ਸ਼ਾਮਿਲ ਹੋਈਆਂ।

ਅੱਜ ਦੀ ਗੇਟ ਰੈਲੀ ਨੂੰ ਸੰਬੋਧਣ ਕਰਦਿਆ ਜਿਲ੍ਹਾ ਪਰਧਾਨ ਅਮਰਜੀਤ ਸਿੰਘ ਚਾਵਲਾ  ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਹ ਸਰਕਾਰ ਵੀ ਮੁਲਾਜਮ ਵਿਰੋਧੀ ਨਜਰ ਆ ਰਹੀ ਹੈ।ਮੁਲਾਜਮਾਂ ਵੱਲੋਂ ਪਿਛਲੀਆਂ ਸਰਕਾਰਾਂ ਤੋਂ ਤੰਗ ਆ ਕੇ ਬਦਲਾਅ ਲਿਆਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੌਕਾ ਦਿੱਤਾ ਗਿਆ।ਪਰ ਇਹ ਸਰਕਾਰ ਵੀ ਮੁਲਾਜਮਾਂ ਦੇ ਹੱਲਾਂ ਲਈ ਫੇਲ ਸਾਬਿਤ ਹੋ ਰਹੀ ਹੈ।

ਸਰਕਾਰ ਵੱਲੋਂ ਵੋਟਾ ਲੈਣ ਵੇਲੇ ਮੁਲਾਜਮਾ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁਲਾਜਮਾਂ ਦੀ ਮੰਗਾਂ ਜਿਸ ਵਿਚ ਪੇਅ ਕਮਿਸ਼ਨ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਅਤੇ ਮੁਲਾਜਮਾਂ ਦੀ ਸਭ ਤੋਂ ਵੱਡੀ ਮੰਗ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨਾ ਆਦਿ ਜਾਇਜ ਮੰਗਾਂ ਨੂੰ ਜਲਦ ਬਹਾਲ ਕੀਤਾ ਜਾਵੇਗਾ। 

ਪਰ ਇਹ ਸਰਕਾਰ ਵੀ ਦੂਸਰੀਆਂ ਸਰਕਾਰਾਂ ਵਾਗੂੰ ਹੀ ਲਾਰਾ ਲਗਾ ਰਹੀ ਹੈ। ਹਾਲੇ ਤੱਕ ਸਰਕਾਰ ਵੱਲੋਂ ਮੁਲਾਜਮਾਂ ਪੱਖੀ ਕੋਈ ਐਲਾਨ ਨਹੀਂ ਕੀਤਾ ਗਿਆ ਜਿਸ ਕਰਕੇ ਮੁਲਾਜਮ ਵਰਗ ਹੁਣ ਸਖਤ ਕਦਮ ਚੁੱਕਣ ਜਾ ਰਿਹਾ ਹੈ।ਸਮੂਹ ਕਲੈਰੀਕਲ ਕਾਮਿਆਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜੀ ਵੀ ਕੀਤੀ ਗਈ।ਉਨ੍ਹਾ ਕਿਹਾ ਜੇ ਸਰਕਾਰ ਨੇ ਮੁਲਾਜਮਾਂ ਦੀਆਂ ਜਾਇਜ ਮੰਗਾਂ ਨਾ ਮੰਨਿਆ ਤਾਂ ਸੂਬਾ ਫੈਸਲੇ ਅਨੁਸਾਰ ਭਵਿੱਖ ਵਿਚ ਹੋਰ ਸਖਤ ਕਦਮ ਚੁੱਕੇ ਜਾਣਗੇ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਸਤਪ੍ਰੀਤ,  ਅਜੈ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ,  ਰਾਕੇਸ਼, ਸੁਨੀਲ ਗਰੋਵਰ, ਸਾਹਿਲ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

 

Tags: Harcharan Singh , Additional Deputy Commissioner General , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD