Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਆਦਮੀ ਕਲੀਨਿਕ 'ਚ ਆਮ ਲੋਕਾਂ ਨੂੰ ਮਿਲੇਗਾ ਚੰਗਾ ਅਤੇ ਮੁਫ਼ਤ ਇਲਾਜ, ਵੱਡੇ ਸਰਕਾਰੀ ਹਸਪਤਾਲਾਂ 'ਤੇ ਘਟੇਗਾ ਬੋਝ : ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 75ਵੇਂ ਆਜ਼ਾਦੀ ਦਿਵਸ 'ਤੇ 75 'ਆਮ ਆਦਮੀ ਕਲੀਨਿਕ' ਕਰੇਗੀ ਚਾਲੂ : ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, Health and Family Welfare Minister, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aam Aadmi Clinic project

Web Admin

Web Admin

5 Dariya News

ਚੰਡੀਗੜ , 26 Jul 2022

Last updated on: Jul 26, 2022, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ, ਸਿਹਤ ਪ੍ਰਣਾਲੀ ਵਿੱਚ ਫ਼ੈਲੀਆਂ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਅਤੇ ਪੰਜਾਬ ਦੇ ਪ੍ਰਾਇਮਰੀ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨ ਲਈ, ਸੂਬੇ ਭਰ ਵਿੱਚ 15 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਹਰ ਕਿਸੇ ਨੂੰ ਮੁਫ਼ਤ ਅਤੇ ਚੰਗਾ ਇਲਾਜ ਮੁਹਈਆ ਕਰਵਾਇਆ ਜਾ ਸਕੇ।  

ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇੱਕ ਹੋਰ ਵੱਡੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੀ ਖਰਾਬ ਸਿਹਤ ਪ੍ਰਣਾਲੀ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 'ਆਮ ਆਦਮੀ ਕਲੀਨਿਕ' ਪੰਜਾਬ ਦੀ ਜਨਤਾ ਨੂੰ ਸੁਪੁਰਦ ਕਰੇਗੀ। 

ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਸੂਬੇ ਵਿੱਚ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਆਮ ਲੋਕ ਕਿਸੇ ਵੀ ਕਾਰਨਾਂ ਕਰਕੇ ਮੁੱਢਲੀਆਂ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣ। ਸਿਹਤ ਮੰਤਰੀ ਅਨੁਸਾਰ, "ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਹਰ ਤਰ੍ਹਾਂ ਦਾ ਐਮਰਜੈਂਸੀ ਇਲਾਜ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਲ ਜਾਵੇਗਾ ਅਤੇ ਉਨ੍ਹਾਂ ਨੂੰ ਦੂਰ ਵੱਡੇ ਹਸਪਤਾਲਾਂ ਵਿੱਚ ਸਿਰਫ ਉਦੋਂ ਹੀ ਜਾਣਾ ਪਵੇਗਾ ਜਦੋਂ ਕੋਈ ਵੱਡੀ ਸਰਜਰੀ ਹੋਵੇਗੀ। ਸਿੱਟੇ ਵਜੋਂ ਇਹ ਕਲੀਨਿਕਾਂ ਨਾਲ ਵੱਡੇ ਸਰਕਾਰੀ ਹਸਪਤਾਲਾਂ 'ਤੇ ਬੋਝ ਘਟੇਗਾ।"

ਵਿਰੋਧੀ ਧਿਰ ਦੇ ਹਮਲਿਆਂ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਆਪਣੇ ਬੇਬੁਨਿਆਦ ਦੋਸ਼ਾਂ ਨਾਲ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਸਿਹਤ ਪ੍ਰਣਾਲੀ ਦੀ ਕਾਇਆ ਕਲਪ ਕਰਨ ਅਤੇ ਭ੍ਰਿਸ਼ਟ ਨੀਤੀਆਂ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਸਿਰਫ਼ ਸਫੇਦੀ ਨਹੀਂ ਕੀਤੀ ਜਾ ਰਹੀ, ਸਗੋਂ 'ਆਪ' ਸਰਕਾਰ ਵੱਲੋਂ ਆਮ ਬਿਮਾਰੀਆਂ ਦੇ ਇਲਾਜ, ਸੱਟਾਂ ਲਈ ਮੁਢਲੀ ਸਹਾਇਤਾ ਅਤੇ ਮਾਮੂਲੀ ਜ਼ਖ਼ਮਾਂ ਦੀ ਡ੍ਰੈਸਿੰਗ ਲਈ ਦੇਖਭਾਲ ਆਦਿ ਮਾਹਰ ਡਾਕਟਰ ਵੱਲੋਂ ਲੋਕਾਂ ਦੇ ਦਰਵਾਜ਼ੇ 'ਤੇ ਮੁਹੱਈਆ ਕਰਵਾਈ ਜਾਵੇਗੀ। ਜਿੱਥੇ ਪਹਿਲਾਂ ਲੋਕਾਂ ਨੂੰ ਮੁੱਢਲਾ ਇਲਾਜ ਕਰਵਾਉਣ ਲਈ ਵੀ ਮੀਲਾਂ ਦਾ ਸਫ਼ਰ ਤੈਅ ਕਰਨਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਫਾਲੋ-ਅੱਪ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਨ੍ਹਾਂ ਕਲੀਨਿਕਾਂ ਵਿੱਚ ਜ਼ਰੂਰੀ ਦਵਾਈਆਂ ਅਤੇ ਟੈਸਟ ਵੀ ਮੁਫ਼ਤ ਉਪਲਬਧ ਕਰਵਾਏ ਜਾਣਗੇ।

 

Tags: Chetan Singh Jauramajra , Chetan Singh Jormajra , Chetan Singh Jouramajra , Health and Family Welfare Minister , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aam Aadmi Clinic project

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD