Tuesday, 14 May 2024

 

 

ਖ਼ਾਸ ਖਬਰਾਂ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ

 

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀ ਕੀਤੇ ਕਾਬੂ; 7 ਪਿਸਤੌਲਾਂ ਅਤੇ ਪੁਲਿਸ ਵਰਦੀ ਕੀਤੀ ਬਰਾਮਦ

ਗ੍ਰਿਫਤਾਰ ਮੁਲਜ਼ਮ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕਰ ਰਹੇ ਸਨ ਕੋਸ਼ਿਸ਼ : ਡੀਜੀਪੀ ਪੰਜਾਬ

Crime News Punjab, Punjab Police, Police, Crime News, Bathinda Police, Bathinda, Gangster Goldy Brar, Anti Gangster Task Force, AGTF, Anmol Bishnoi

Web Admin

Web Admin

5 Dariya News

ਬਠਿੰਡਾ , 26 Jul 2022

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਉਹਨਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਮਿਲੀਆਂ ਸਫ਼ਲਤਾਵਾਂ ਵਿੱਚ ਇਹ ਇੱਕ ਹੋਰ ਵੱਡੀ ਪ੍ਰਾਪਤੀ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ਼ ਮਾਮਾ ਵਾਸੀ ਪਿੰਡ ਆਕਲੀਆ ਜਲਾਲ ਜਿਲ੍ਹਾ ਬਠਿੰਡਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਇਹ ਦੋਵੇਂ ਪੰਜਾਬ ਪੁਲਿਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਸੱਤ ਪਿਸਤੌਲ (ਛੇ .32 ਬੋਰ ਅਤੇ ਇੱਕ .30 ਬੋਰ) ਸਮੇਤ ਗੋਲੀ ਸਿੱਕਾ ਅਤੇ ਏ.ਐਸ.ਆਈ ਰੈਂਕ ਦੀ ਪੁਲਿਸ ਵਰਦੀ ਵੀ ਬਰਾਮਦ ਕੀਤੀ ਹੈ। 

ਇਸਦੇ ਨਾਲ ਹੀ ਪੁਲਿਸ ਵੱਲੋਂ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ ਜਿਸਦੀ ਵਰਤੋਂ ਕਰਕੇ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਸਫ਼ਲਤਾ ਏਜੀਟੀਐਫ ਵੱਲੋਂ ਅੰਮ੍ਰਿਤਸਰ ਦੇ ਭਕਨਾ ਪਿੰਡ ਵਿੱਚ ਮੁਕਾਬਲੇ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਮਾਰ ਮੁਕਾਉਣ ਦੇ ਕੁਝ ਦਿਨ ਬਾਅਦ ਹਾਸਲ ਹੋਈ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ, ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ, ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਦੋ ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਹਥਿਆਰ ਲੈ ਕੇ ਮੋਟਰਸਾਈਕਲ ’ਤੇ ਸੂਬੇ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾ ਮਿਲਣ ’ਤੇ ਏ.ਜੀ.ਟੀ.ਐਫ ਨੇ ਬਠਿੰਡਾ ਪੁਲੀਸ ਨਾਲ ਮਿਲ ਕੇ ਪਿੰਡ ਪਥਰਾਲਾ ਦੀ ਲਿੰਕ ਸੜਕ ’ਤੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਜੈਸਲਮੇਰ ਵਿਖੇ ਰਾਜਸਥਾਨ ਦੇ ਗੈਂਗਸਟਰ ਕੈਲਾਸ਼ ਮੰਜੂ ਦੇ ਕਤਲ ਦੀ ਅਸਫਲ ਕੋਸ਼ਿਸ਼ ਕੀਤੀ ਸੀ ਜਦੋਂ ਉਹ ਜ਼ਮਾਨਤ 'ਤੇ ਬਾਹਰ ਆਇਆ ਸੀ। ਇਸ ਤੋਂ ਇਲਾਵਾ ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਤਿੰਨ ਸਾਥੀਆਂ ਡਾਗਰ, ਫਤਿਹ ਨਗਰ ਅਤੇ ਕੌਂਸਲ ਚੌਧਰੀ ਨੂੰ ਵੀ ਉਦੋਂ ਮਾਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ, ਜਦੋਂ ਨਕੋਦਰ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। 

ਗ੍ਰਿਫ਼ਤਾਰ ਕੀਤੇ ਇਨ੍ਹਾਂ ਦੋ ਵਿਅਕਤੀਆਂ ਦੇ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸਬੰਧਾਂ ਬਾਰੇ ਡੀਜੀਪੀ ਨੇ ਕਿਹਾ ਕਿ ਪੁਲੀਸ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਐਫਆਈਆਰ ਨੰ. 111 ਮਿਤੀ 25 ਜੁਲਾਈ 2022 ਨੂੰ ਅਸਲਾ ਐਕਟ ਦੀ ਧਾਰਾ 25 (1)ਏ/54/59 ਤਹਿਤ ਥਾਣਾ ਸੰਗਤ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ ਅਤੇ ਐਫ.ਆਈ.ਆਰ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171 ਨੂੰ ਵੀ ਸ਼ਾਮਲ ਕੀਤਾ ਗਿਆ ਹੈ।     

 

Tags: Crime News Punjab , Punjab Police , Police , Crime News , Bathinda Police , Bathinda , Gangster Goldy Brar , Anti Gangster Task Force , AGTF , Anmol Bishnoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD