Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਬਿਜਲੀ ਵਿਭਾਗ ਨੇ ਰਾਜ ਵਿਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜੇ : ਹਰਭਜਨ ਸਿੰਘ ਈ.ਟੀ.ਓ

600 ਯੂਨਿਟ ਮੁਆਫੀ ਨਾਲ ਲੱਖਾਂ ਪਰਿਵਾਰਾਂ ਨੂੰ ਲਾਭ ਮਿਲਿਆ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 26 Jul 2022

Last updated on: Jul 26, 2022, 00:00 IST

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਭਾਗ ਨੇ ਇਨ੍ਹਾਂ ਗਰਮੀਆਂ ਵਿੱਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜ ਕੇ ਨਵੇਂ ਮੀਲ ਪੱਥਰ ਗੱਡੇ ਹਨ। ਆਜ਼ਾਦੀ ਦੀ 75ਵੀਂ ਵਰ੍ਹੇਗੰਢ  ਸਬੰਧੀ ‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ਉੱਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਾਰ 29 ਜੂਨ ਨੂੰ ਵਿਭਾਗ ਨੇ 14208 ਮੈਗਾਵਾਟ ਬਿਜਲੀ ਦੀ ਸਪਲਾਈ ਕੀਤੀ ਹੈ। ਜੋ ਕਿ ਹੁਣ ਤੱਕ ਦਾ ਰਿਕਾਰਡ ਹੈ। ਉਨਾਂ ਕਿਹਾ ਕਿ ਸਾਡੀ ਥਰਮਲ ਅਤੇ ਹਾਈਡਰੋ ਉਤਪਾਦਨ 6500 ਮੈਗਾਵਾਟ ਦੇ ਨੇੜ੍ਹੇ ਹੈ ਜਦਕਿ ਬਿਜਲੀ ਦੀ ਬਾਕੀ ਸਪਲਾਈ ਅਸੀਂ ਟਰਾਂਸਮਿਸ਼ਨ ਜ਼ਰੀਏ ਲੈਂਦੇ ਹਾਂ। 

ਉਨਾਂ ਕਿਹਾ ਕਿ ਅਸੀਂ ਭਵਿੱਖ ਵਿੱਚ ਸੂਰਜੀ ਅਤੇ ਪਣ ਬਿਜਲੀ ਉਤਪਾਦਨ ਵਿੱਚ ਵਾਧਾ ਕਰਨ ਲਈ ਯਤਨਸ਼ੀਲ ਹਾਂ। ਉਨਾਂ ਦੱਸਿਆ ਕਿ ਇਸ ਲਈ ਵਿਭਾਗ ਨਵੀਆਂ ਤਕਨੀਕਾਂ ਦਾ ਸਹਾਰਾ ਲੈ ਰਿਹਾ ਹੈ ਅਤੇ ਲੁਧਿਆਣੇ ਜ਼ਿਲੇ ਵਿੱਚ ਇਸ ਦੀ ਸ਼ੁਰੂਆਤ ਵੀ ਕੀਤੀ ਹੈ। ਉਨਾਂ ਕਿਹਾ ਕਿ ਬਿਜਲੀ ਅੱਜ ਸੰਵਿਧਾਨ ਵਲੋਂ ਦਿੱਤੇ ਜੀਵਨ ਦੇ ਅਧਿਕਾਰ ਨੂੰ ਲਾਗੂ ਕਰਨ ਦਾ ਮੁੱਢਲਾ ਜ਼ਰੀਆ ਬਣ ਗਈ ਹੈ, ਕਿਉਂਕਿ ਸਾਡੀ ਪਾਣੀ ਅਤੇ ਹਵਾ ਤੱਕ ਦੀਆਂ ਲੋੜਾਂ ਵੀ ਬਿਜਲੀ ਪੂਰੀ ਕਰਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਨੇ ਲੋਕਾਂ ਦੀ ਇਹ ਲੋੜ ਮਹਿਸੂਸ ਕਰਦੇ ਹੋਏ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣੀ ਸ਼ੁਰੂ ਕਰ ਦਿੱਤੀ ਹੈ। 

ਜਿਸ ਨਾਲ ਰਾਜ ਦੇ ਲੱਖਾਂ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਇਹ ਵਾਅਦਾ ਚੋਣਾਂ ਤੋਂ ਪਹਿਲਾ ਪੰਜਾਬੀਆਂ ਨਾਲ ਕੀਤਾ ਸੀ ਜਿਸਨੂੰ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਹੀ ਲਾਗੂ ਕਰ ਦਿੱਤਾ ਹੈ। ਹਰਭਜਨ ਸਿੰਘ ਨੇ ਕਿਹਾ ਕਿ ਚੁਣੌਤੀ ਭਰਪੂਰ ਇਹ ਖੇਤਰ ਜਿਸ ਵਿਭਾਗ ਨੂੰ ਪਿਛਲੀਆਂ ਸਰਕਾਰਾਂ ਵਿੱਚ ਕੋਈ ਮੰਤਰੀ ਲੈ ਕੇ ਖੁਸ਼ ਨਹੀਂ ਸੀ, ਦੀ ਚੁਣੌਤੀ  ਮੈਂ ਆਪਣੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਸਵਿਕਾਰ ਕੀਤੀ ਹੈ ਅਤੇ ਇਸ ਵਿੱਚ ਵੱਡੇ ਸੁਧਾਰ ਵੀ ਕਰਾਂਗੇ। 

ਉਨਾਂ ਕਿਹਾ ਕਿ ਅੱਜ ਪੰਜਾਬ ਅਜਿਹਾ ਸੂਬਾ ਹੈ ਜੋ ਹਰੇਕ ਪਿੰਡ ਦੇ ਨਾਲ ਨਾਲ ਖੇਤਾਂ ਵਿੱਚ ਬਣੇ ਘਰਾਂ ਨੂੰ 24 ਘੰਟੇ ਘਰੇਲੂ ਸਪਲਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਝੋਨੇ ਦੇ  ਸੀਜ਼ਨ ਵਿੱਚ ਵੀ ਕਿਸਾਨਾਂ ਨੂੰ ਪੂਰੀ ਬਿਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਕੰਮ ਦੀ ਸਰਹਾਨਾ ਕਰਦੇ ਉਨਾਂ ਦੀ ਪਿੱਠ ਥਾਪੜੀ। ਸ੍ਰੀ ਸੂਦਨ ਨੇ ਕਿਹਾ ਕਿ ਬਿਜਲੀ ਹੁਣ ਸਾਡੀ ਸਭ ਤੋਂ ਅਹਿਮ ਜ਼ਰੂਰਤ ਹੈ ਅਤੇ ਇਸ ਤੋਂ ਬਿਨਾਂ ਜੀਵਨ ਅਸੰਭਵ ਹੈ। 

ਇਸ ਮੌਕੇ ਕੈਬਨਿਟ ਮੰਤਰੀ ਦੇ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਕੌਰ, ਬਾਰਡਰ ਜ਼ੋਨ ਦੇ ਮੁੱਖੀ ਸ੍ਰੀ ਬਾਲਕ੍ਰਿਸ਼ਨ, ਡਿਪਟੀ ਚੀਫ਼ ਸ੍ਰੀ ਰਾਜੀਵ ਪਰਾਸ਼ਰ ਅਤੇ ਹੋਰ ਅਧਿਕਾਰੀਆਂ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਐਸ.ਈ. ਜਤਿੰਦਰ ਸਿੰਘ, ਐਸ.ਈ. ਬਲਕਾਰ ਸਿੰਘ, ਐਸ.ਈ. ਜਗਜੀਤ ਸਿੰਘ, ਐਸ.ਈ. ਸ੍ਰੀ ਰਮਨ ਸ਼ਰਮਾ, ਪੇਡਾ ਦੇ ਜਿਲ੍ਹਾ ਮੈਨੇਜ਼ਰ ਸ੍ਰੀ ਯਸ਼ਪਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD