Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੀਆਂ ਨਗਰ ਨਿਗਮਾਂ ’ਚ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰਨਾ ਵਿਚਾਰ ਅਧੀਨ : ਡਾ. ਇੰਦਰਬੀਰ ਸਿੰਘ ਨਿੱਝਰ

ਨਗਰ ਨਿਗਮ ਜਲੰਧਰ ’ਚ ਪਲਾਨ ਬਣਾਕੇ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰਨ ਦੇ ਨਿਰਦੇਸ਼, ਨਿਗਮ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਇਕੋ ਥਾਂ ਤੋਂ ਮਿਲਣਗੀਆਂ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਜਲੰਧਰ , 26 Jul 2022

Last updated on: Jul 26, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਜਲੰਧਰ ਲਈ ਲਾਏ ਇੰਚਾਰਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀਆਂ ਨਗਰ ਨਿਗਮਾਂ ਵਿੱਚ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰਨ ’ਤੇ ਸੰਜੀਦਗੀ ਨਾਲ ਵਿਚਾਰ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਇਕੋ ਥਾਂ ’ਤੇ ਅਰਜ਼ੀ ਦੇ ਕੇ ਮਿਲ ਸਕਣ।

ਨਗਰ ਨਿਗਮ ਜਲੰਧਰ ਵਿੱਚ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰਨ ਸਬੰਧੀ ਵਿਸਥਾਰਿਤ ਖਾਕਾ ਤਿਆਰ ਕਰਨ ਅਤੇ ਇਸ ਨੂੰ ਪੂਰੇ ਸੁਚੱਜੇ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਨਿਗਮ ਕਮਿਸ਼ਨਰ ਨੂੰ ਇਸ ਸਬੰਧੀ ਸੰਭਾਵਨਾਵਾਂ ਤਲਾਸ਼ ਕੇ ਲੋਕਾਂ ਦੀ ਸਹੂਲਤ ਲਈ ਇਹ ਸਿਸਟਮ ਸ਼ੁਰੂ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਨਿਗਮ ਨਾਲ ਸਬੰਧਿਤ ਵੱਖ-ਵੱਖ ਸੇਵਾਵਾਂ ਲੈਣ ਲਈ ਲੋਕਾਂ ਨੂੰ ਵੱਖ-ਵੱਖ ਬ੍ਰਾਂਚਾ ਤੱਕ ਪਹੁੰਚ ਕਰਨੀ ਪੈਂਦੀ ਹੈ, ਜਿਸ ਦੇ ਬਦਲ ਵਜੋਂ ਉਨ੍ਹਾਂ ਨੂੰ ਹੁਣ ਸਿੰਗਲ ਵਿੰਡੋ ਸਿਸਟਮ ਰਾਹੀਂ ਇਕ ਕਾਊਂਟਰ ’ਤੇ ਹੀ ਲੋੜੀਂਦੀ ਸੇਵਾ ਲਈ ਅਰਜ਼ੀ ਦੇਣੀ ਪਵੇਗੀ ਜੋ ਕਿ ਨਿਗਮ ਵਲੋਂ ਸਮੇਂ ਸਿਰ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਸਬੰਧਿਤ ਬਿਨੈਕਾਰ ਨੂੰ ਮੁਹੱਈਆ ਕਰਵਾ ਦਿੱਤੀ ਜਾਵੇਗੀ। ਡਾ.ਨਿੱਝਰ ਨੇ ਇਸ ਸਬੰਧੀ ਜਲਦ ਤੋਂ ਜਲਦ ਅਮਲ ਸ਼ੁਰੂ ਕਰਦਿਆਂ ਇਹ ਸਿਸਟਮ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਡਾ.ਨਿੱਝਰ ਨੇ ਨਗਰ ਨਿਗਮ, ਲੋਕ ਨਿਰਮਾਣ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤਾਂ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਸੀਵਰੇਜ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣ ਵੇਲੇ ਮਿਆਰ ਅਤੇ ਤੈਅ ਸੀਮਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਦੋਂ ਵੀ ਕੋਈ ਵਿਕਾਸ ਕਾਰਜ ਸ਼ੁਰੂ ਕੀਤਾ ਜਾਵੇਗਾ ਤਾਂ ਸ਼ੁਰੂਆਤ ਵਾਲੀ ਥਾਂ ’ਤੇ ਪ੍ਰਾਜੈਕਟ ਦੀ ਮੁਕੰਮਲ ਜਾਣਕਾਰੀ, ਸ਼ੁਰੂ ਅਤੇ ਖਤਮ ਹੋਣ ਦਾ ਸਮਾਂ, ਸਬੰਧਿਤ ਅਧਿਕਾਰੀਆਂ ਦੇ ਨਾਮ, ਨੰਬਰ ਅਤੇ ਅਹੁਦਾ ਲਿਖ ਕੇ ਬੋਰਡ ਲਗਾਇਆ ਜਾਵੇਗਾ ਤਾਂ ਜੋ ਲੋੜ ਪੈਣ ’ਤੇ ਲੋਕ ਸੰਪਰਕ ਕਰ ਸਕਣ।

ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਪ੍ਰਬੰਧਾਂ ਅਤੇ ਸੀਵਰੇਜ ਸਿਸਟਮ ਵਿੱਚ ਵੱਡੇ ਸੁਧਾਰ ਲਿਆਉਣ ਦਾ ਅਹਿਦ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਂਦਿਆਂ ਲੋਕਾਂ ਨੂੰ ਹਰ ਮੁੱਢਲੀ ਸਹੂਲਤ ਪ੍ਰਦਾਨ ਕਰਵਾਈ ਜਾਵੇਗੀ। ਡਾ.ਨਿੱਝਰ ਨੇ ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਰਮਨ ਅਰੋੜਾ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਦੀ ਮੌਜੂਦਗੀ ਵਿੱਚ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦਾ ਜਾਇਜ਼ਾ ਲਿਆ, ਜਿਸ ਤਹਿਤ ਜਲੰਧਰ-ਨਕੋਦਰ ਨੈਸ਼ਨਲ ਹਾਈਵੇ ’ਤੇ 13.11 ਕਿਲੋਮੀਟਰ ਸੜਕ ਬਣਾਈ ਜਾ ਰਹੀ ਹੈ ਜਦਕਿ ਇਸੇ ਤਰ੍ਹਾਂ ਨਕੋਦਰ-ਜਗਰਾਓਂ ਰੋਡ ਤੋਂ ਮਹਿਤਪੁਰ ਅਤੇ ਪਰਜ਼ੀਆਂ ਕਲਾਂ ਤੋਂ ਸ਼ਾਹਕੋਟ ਲਈ ਬਣਨ ਵਾਲੀਆਂ ਸੜਕਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ।

 ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਾਭਪਾਤਰੀਆਂ ਨੂੰ ਜਾਰੀ ਕੀਤੀਆਂ ਜਾ ਰਹੀਆਂ ਕਿਸ਼ਤਾਂ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੱਲੋਂ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਰਹੇ ਫੰਡਾਂ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਦਿਹਾਤੀ) ਤਹਿਤ ਡਿਪਟੀ ਸੀ.ਈ.ਓ.ਜ਼ਿਲ੍ਹਾ ਪ੍ਰੀਸ਼ਦ ਵੱਲੋਂ ਲਾਭਪਾਤਰੀਆਂ ਨੂੰ ਜਾਰੀ ਕਿਸ਼ਤਾਂ, ਸਵੱਛ ਭਾਰਤ ਮਿਸ਼ਨ(ਦਿਹਾਤੀ), ਸਰਵ ਸਿੱਖਿਆ ਅਭਿਆਨ, ਮਿੱਡ-ਡੇ ਮੀਲ ਸਕੀਮ, ਏਕੀਕ੍ਰਿਤ ਬਾਲ ਵਿਕਾਸ ਸਕੀਮ, ਗ੍ਰਾਮੀਣ ਕੁਸ਼ੱਲਿਆ ਯੋਜਨਾ, ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ, ਐਨ.ਐਫ.ਐਸ.ਏ. ਆਦਿ ਸਕੀਮਾਂ ਦਾ ਵੀ ਸਥਾਨਕ ਸਰਕਾਰਾਂ ਮੰਤਰੀ ਨੇ ਜਾਇਜ਼ਾ ਲਿਆ।  

ਸਥਾਨਕ ਸਰਕਾਰਾਂ ਮੰਤਰੀ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਹਰਿਆਵਲ ਦਾ ਘੇਰਾ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਗਵਾਏ ਜਾਣ ਤਾਂ ਜੋ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਯੋਗਦਾਨ ਪਾਇਆ ਜਾ ਸਕੇ।  ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਸ਼ਹਿਰ ਅੰਦਰ ਸੀਵਰੇਜ ਪ੍ਰਾਜੈਕਟ ਸਬੰਧੀ ਮਾਮਲਾ ਰੱਖਣ ’ਤੇ ਸਥਾਨਕ ਸਰਕਾਰਾਂ ਮੰਤਰੀ ਨੇ ਸਬੰਧਿਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਪੂਰੀ ਤੇਜ਼ੀ ਲਿਆ ਕੇ ਘੱਟੋ-ਘੱਟ ਸਮੇਂ ਅੰਦਰ ਮੁਕੰਮਲ ਕਰਦਿਆਂ ਲੋਕਾਂ ਨੂੰ ਰਾਹਤ ਪਹੁੰਚਾਈ ਜਾਵੇ। 

ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵਲੋਂ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਪੀ.ਏ.ਪੀ. ਚੌਕ ਤੋਂ ਅੰਮ੍ਰਿਤਸਰ ਵਾਲੇ ਪਾਸੇ ਨੂੰ ਬਣਨ ਵਾਲੇ ਫਲਾਈ ਓਵਰ ਦੇ ਪ੍ਰਾਜੈਕਟ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਗੱਲ ਕਰਨ ’ਤੇ ਡਾ.ਨਿੱਝਰ ਨੇ ਭਰੋਸਾ ਦੁਆਇਆ ਕਿ ਇਸ ਸਬੰਧੀ ਜਲਦ ਹੀ ਡਿਪਟੀ ਕਮਿਸ਼ਨਰ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਵਿਕਾਸ ਕਾਰਜਾਂ ਨੂੰ ਲਾਗੂ ਕਰਨ ਵਿੱਚ ਬੇਲੋੜੀ ਦੇਰੀ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਕੰਮਾਂ ਦਾ ਮਿਆਰ ਪੂਰਾ ਬਣਾਕੇ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ।

 ਵਿਧਾਇਕ ਸ਼ੀਤਲ ਅੰਗੂਰਾਲ ਨੇ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਗੱਲ ਰੱਖੀ, ਜਿਸ ’ਤੇ ਮੰਤਰੀ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਹੋਰਨਾ ਤੋਂ ਇਲਾਵਾ ਨਗਰ ਨਿਗਮ ਦੇ ਕਮਿਸ਼ਨਰ ਦਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ , ਡੀ.ਸੀ.ਪੀ.(ਹੈਡਕੁਆਰਟਰ) ਵਤਸਲਾ ਗੁਪਤਾ, ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।  

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD