Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਹਲਕਾ ਕੇਂਦਰੀ ਦੇ ਸਰਕਾਰੀ ਸਕੂਲ 'ਚ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਅਸ਼ੋਕ ਪਰਾਸ਼ਰ ਪੱਪੀ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 26 Jul 2022

Last updated on: Jul 26, 2022, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ (ਪੱਪੀ) ਵੱਲੋਂ ਅੱਜ ਸਥਾਨਕ ਡਵੀਜ਼ਨ ਨੰਬਰ 3 ਨੇੜੇ, ਸਰਕਾਰੀ ਸਕੂਲ (ਇਸਲਾਮੀਆ ਸਕੂਲ) ਵਿਖੇ ਵਿਦਿਆਰਥੀਆਂ ਨੂੰ 450 ਦੇ ਕਰੀਬ ਸਕੂਲ ਦੀਆਂ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਪੱਪੀ ਵੱਲੋਂ ਸਕੂਲ ਵਿੱਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ'ੋਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ।

ਵਿਧਾਇਕ ਪੱਪੀ ਨੇ ਅੱਗੇ ਦੱਸਿਆ ਕਿ ਹਲਕਾ ਕੇਂਦਰੀ ਵਿੱਚ ਸਕੂਲਾਂ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ। ਇਸੇ ਕਰਕੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂਕਿ ਉਨ੍ਹਾਂ ਦੇ ਹਲਕੇ ਦੇ ਲੋਕ ਹੋਰ ਅਮੀਰ ਬਣ ਸਕਣ।

ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ'ੋਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD