Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਸਰਕਾਰ ਅਧਿਕਾਰਤ ਕਲੋਨੀਆਂ ਵਿੱਚ ਆਲਾ ਦਰਜੇ ਦੀਆਂ ਸਹੂਲਤਾਂ ਯਕੀਨੀ ਬਣਾਏਗੀ : ਅਮਨ ਅਰੋੜਾ

ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਮੰਤਰੀ ਵੱਲੋਂ ਪੀਡੀਏ ਦੇ ਕੰਮਕਾਜ ਅਤੇ ਵੱਖ-ਵੱਖ ਪ੍ਰਾਜੈਕਟਾਂ ਦੀ ਸਮੀਖਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

5 Dariya News

5 Dariya News

5 Dariya News

ਪਟਿਆਲਾ , 26 Jul 2022

Last updated on: Jul 26, 2022, 00:00 IST

ਸੂਬੇ ਦੇ ਸਹਿਰੀ ਇਲਾਕਿਆਂ ਵਿਚ ਨਾਗਰਿਕਾਂ ਨੂੰ ਸਾਰੀਆਂ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਯਕੀਨੀ ਬਣਾਏਗੀ। 

 ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਸੂਬਾ ਸਰਕਾਰ ਸਹਿਰੀ ਖੇਤਰਾਂ ਵਿੱਚ ਇਸ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਕਾਸ ਅਥਾਰਟੀ ਅਧੀਨ ਆਉਂਦੀਆਂ ਵੱਖ-ਵੱਖ ਥਾਵਾਂ ਦੀ ਨਿਲਾਮੀ ਤੋਂ ਇਲਾਵਾ ਨਵੀਂ ਸਕੀਮ ਲਾਂਚ ਕਰਨ ਜਾ ਰਹੀ ਹੈ।ਅੱਜ ਪਟਿਆਲਾ ਵਿਕਾਸ ਅਥਾਰਟੀ ਦੇ ਕੰਮ ਕਾਜ ਦਾ ਜਾਇਜਾ ਲੈਂਦਿਆਂ ਅਮਨ ਅਰੋੜਾ ਨੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ 34.64 ਏਕੜ ਵਾਲੇ ਪ੍ਰਾਜੈਕਟ ‘ਪੀਡੀਏ ਇਨਕਲੇਵ ਧੂਰੀ‘ ਦੀ ਅਸਲ ਸਥਿਤੀ ਦਾ ਮੁਲਾਂਕਣ ਵੀ ਕੀਤਾ।

 ਇਸ ਮੌਕੇ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਪਟਿਆਲਾ ਵਿਕਾਸ ਅਥਾਰਟੀ ਦੇ ਡਿਪਟੀ ਕਮਿਸਨਰ-ਕਮ-ਮੁੱਖ ਪ੍ਰਸਾਸਕ ਸਾਕਸੀ ਸਾਹਨੀ ਨੇ ਉਨਾਂ ਨੂੰ ਦੱਸਿਆ ਕਿ ਪੀਡੀਏ ਆਜਾਦੀ ਦਿਵਸ ਦੀ 75ਵੀਂ ਵਰੇਗੰਢ ‘ਤੇ ਇਸ ਦੀਆਂ ਵੱਖ-ਵੱਖ ਸਾਈਟਾਂ ਦੀ ਨਿਲਾਮੀ ਕਰੇਗੀ। ਅਮਨ ਅਰੋੜਾ ਨੇ ਕਿਹਾ ਕਿ ਸਹਿਰੀ ਖੇਤਰਾਂ ਵਿੱਚ ਨਵੀਂ ਯੋਜਨਾਬੱਧ ਟਾਊਨਸ਼ਿਪ ਲਿਆਉਣ ਪ੍ਰਤੀ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਹੀ ਸੂਬੇ ਦੇ ਸਹਿਰੀ ਖੇਤਰਾਂ ਵਿੱਚ ਗੈਰ-ਕਾਨੂੰਨੀ ਕਲੋਨੀਆਂ ਅਤੇ ਬੇਤਰਤੀਬੇ ਵਿਕਾਸ ਦਾ ਮੁੱਖ ਕਾਰਨ ਹਨ, ਜੋ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਰੁਕਾਵਟ ਬਣ ਰਹੀਆਂ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਰਹਿਣਾ ਪੈ ਰਿਹਾ ਹੈ। 

 ਮੰਤਰੀ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਐਨਓਸੀ ਜਾਰੀ ਕਰਨ ਲਈ ਢੁਕਵੀਂ ਵਿਧੀ ਬਣਾਉਣ ਲਈ ਪੀ.ਡੀ.ਏ. ਦੀ ਸਲਾਘਾ ਕੀਤੀ। ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਪੀ.ਡੀ.ਏ. ਨੇ ਲੋਕਾਂ ਦੀ ਸਹੂਲਤ ਲਈ ਇਸ ਸਬੰਧ ਵਿੱਚ ਇੱਕ ਹੈਲਪਲਾਈਨ ਨੰਬਰ 0175-5020555 ਸੁਰੂ ਕਰਨ ਤੋਂ ਇਲਾਵਾ ਸਿੰਗਲ ਵਿੰਡੋ ਸਿਸਟਮ ਸੁਰੂ ਕੀਤਾ ਹੈ। ਉਨਾਂ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਪੀਡੀਏ ਦੇ ਆਨਲਾਈਨ ਪੋਰਟਲ ‘ਤੇ ਕੋਈ ਵੀ ਕੇਸ ਬਕਾਇਆ ਨਹੀਂ ਹੈ।

 ਕੈਬਨਿਟ ਮੰਤਰੀ ਨੇ 208 ਕਰੋੜ ਰੁਪਏ ਦੀ ਲਾਗਤ ਵਾਲੇ ‘ਵੱਡੀ ਨਦੀ ਅਤੇ ਛੋਟੀ ਨਦੀ ਦੀ ਮੁੜ ਸੁਰਜੀਤੀ ਪ੍ਰਾਜੈਕਟ, ਕਿਲਾ ਮੁਬਾਰਕ ਦੇ ਆਲੇ-ਦੁਆਲੇ ਹੈਰੀਟੇਜ ਸਟਰੀਟ ਦੀ ਉਸਾਰੀ ਅਤੇ ਪਟਿਆਲਾ ਸਹਿਰੀ ਵਿਕਾਸ ਅਥਾਰਟੀ ਦੇ ਹੋਰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਵੀ ਜਾਇਜਾ ਲਿਆ।  ਇਸ ਉਪਰੰਤ ਰੈਜੀਡੈਂਟ ਵੈਲਫੇਅਰ ਐਸੋਸੀਏਸਨਾਂ ਅਤੇ ਕਲੋਨਾਈਜਰਾਂ ਨੂੰ ਦਰਪੇਸ ਸਮੱਸਿਆਵਾਂ ਨੂੰ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਅਧਿਕਾਰਤ ਕਾਲੋਨੀਆਂ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਉਨਾਂ ਨੇ ਓਮੈਕਸ ਪੀਡੀਏ ਪਟਿਆਲਾ ਅਤੇ ਪੁੱਡਾ ਪ੍ਰਵਾਨਿਤ ਕਲੋਨੀਆਂ ਦੇ ਵਸਨੀਕਾਂ ਵੱਲੋਂ ਉਠਾਏ ਮੁੱਦਿਆਂ ਬਾਬਤ ਭਰੋਸਾ ਦਿੰਦਿਆਂ ਕਿਹਾ ਕਿ ਇਨਾਂ ਕਲੋਨੀਆਂ ਨੂੰ ਦਰਪੇਸ ਮੁਸਕਿਲਾਂ ਦੇ ਹੱਲ ਲਈ ਅਗਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਵਿਕਾਸ ਕਾਰਜ ਮੁਕੰਮਲ ਕਰਵਾਏ ਜਾਣਗੇ ਅਤੇ ਉਹ ਖੁਦ ਮੁੜ ਪਟਿਆਲਾ ਦਾ ਦੌਰਾ ਕਰਨਗੇ। ਇਸ ਤੋਂ  ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਯੋਜਨਾਬੱਧ ਸਹਿਰੀ ਵਿਕਾਸ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ।

ਉਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਹਿਰੀ ਵਿਕਾਸ ਨੂੰ ਤਰਜੀਹ ਦੇਣ ਦੀ ਬਜਾਏ ਪਿਛਲੀਆਂ ਸਰਕਾਰਾਂ ਦੇ ਕਈ ਆਗੂ ਖੁਦ ਡਿਵੈਲਪਰ ਬਣ ਗਏ ਅਤੇ ਸੂਬੇ ਵਿੱਚ 14,000 ਤੋਂ ਵੱਧ ਅਣ-ਅਧਿਕਾਰਤ ਕਲੋਨੀਆਂ ਹੋਂਦ ਵਿੱਚ ਆ ਗਈਆਂ। ਇਹ ਮੁੱਖ ਕਾਰਨ ਸੀ ਕਿ ਯੋਜਨਾਬੱਧ ਕਲੋਨੀਆਂ ਦਾ ਵਿਕਾਸ ਨਹੀਂ ਹੋ ਸਕਿਆ। ਉਨਾਂ ਕਿਹਾ  ਕਿ ਐਨ.ਓ.ਸੀਜ ਦਾ ਮੁੱਦਾ ਅਗਲੇ ਕੁਝ ਦਿਨਾਂ ਵਿੱਚ ਹੱਲ ਕਰ ਲਿਆ ਜਾਵੇਗਾ।

 ਮੀਡੀਆ ਦੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਅਰੋੜਾ ਨੇ ਕਿਹਾ ਕਿ ਲੋਕਾਂ ਤੋਂ ਫੀਡਬੈਕ ਲੈਣ ਅਤੇ ਵਿਭਾਗ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਲਈ ਉਨਾਂ ਨੇ ਅੱਜ ਪਟਿਆਲਾ ਤੋਂ ਪੰਜਾਬ ਦੌਰੇ ਦੀ ਸੁਰੂਆਤ ਕੀਤੀ ਹੈ। ਉਨਾਂ ਭਰੋਸਾ ਦਿਵਾਇਆ ਕਿ ਬਹੁਤ ਜਲਦ ਹੀ ਲੋਕ ਸੂਬੇ ਦੇ ਸਹਿਰਾਂ ਦੀ ਹਾਲਤ ਵਿੱਚ ਜਬਰਦਸਤ ਸੁਧਾਰ ਦੇਖਣਗੇ। ਪੱਤਰਕਾਰਾਂ ਦੀ ਭਲਾਈ ਬਾਰੇ ਪੁੱਛੇ ਸਵਾਲ ‘ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਪੰਜਾਬ ਸਰਕਾਰ ਮੀਡੀਆ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਮੀਡੀਆ ਵਾਲਿਆਂ ਲਈ ਉਨਾਂ ਦੇ ਦਰਵਾਜੇ ਹਮੇਸਾ ਖੁੱਲੇ ਹਨ।

 ਨਵੀਂ ਅਤੇ ਨਵਿਆਉਣਯੋਗ ਊਰਜਾ ਵਿਭਾਗ ਦੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਪੰਜਾਬ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੰਯੁਕਤ ਰਾਸਟਰ ਨਾਲ ਕੀਤੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਨਾਲ ਸੂਬਾ ਜਲਦ ਹੀ ਨਵਿਆਉਣਯੋਗ ਊਰਜਾ ਵਿੱਚ ਨੰਬਰ ਇੱਕ ਬਣ ਜਾਵੇਗਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ: ਬਲਬੀਰ ਸਿੰਘ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜੀਗਰ ਤੇ ਗੁਰਲਾਲ ਘਨੌਰ ਨੇ ਵੀ ਆਪਣੇ ਹਲਕਿਆਂ ਨਾਲ ਸਬੰਧਤ ਕਲੋਨੀਆਂ ਦੇ ਵਸਨੀਕਾਂ ਨੂੰ ਦਰਪੇਸ ਸਮੱਸਿਆਵਾਂ ਮੰਤਰੀ ਅੱਗੇ ਰੱਖੀਆਂ, ਜਿਸ ‘ਤੇ ਸ੍ਰੀ ਅਰੋੜਾ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।  

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD