Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਨਹਿਰੀ ਪ੍ਰਬੰਧ ਦੀ ਮਜ਼ਬੂਤੀ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਪੈਕੇਜ ਮੰਗਿਆ

ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਕਰ ਕੇ ਦਖ਼ਲ ਦੀ ਕੀਤੀ ਮੰਗ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gajendra Singh Shekhawat, BJP, Bharatiya Janata Party, Union Minister for Jal Shakti

Web Admin

Web Admin

5 Dariya News

ਨਵੀਂ ਦਿੱਲੀ , 26 Jul 2022

Last updated on: Jul 26, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਸੂਬੇ ਵਿੱਚ ਨਹਿਰੀ ਪ੍ਰਬੰਧ ਨੂੰ ਨਵਿਆਉਣ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ। ਕੇਂਦਰੀ ਮੰਤਰੀ ਸ਼ੇਖਾਵਤ ਨਾਲ ਅੱਜ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਮੌਜੂਦਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਮੁਰੰਮਤ ਕਰਨ ਲਈ ਵਿਸ਼ੇਸ਼ ਪੈਕੇਜ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਬਣੀ ਅਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਦਾ ਹੁਣ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਆਜ਼ਾਦੀ ਤੋਂ ਬਾਅਦ ਬਣੀਆਂ ਨਹਿਰਾਂ ਨੂੰ ਵੀ ਮਜ਼ਬੂਤ ਕਰਨ ਅਤੇ ਨਵਿਆਉਣ ਦੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਸੂਬੇ ਦੇ ਅਨਾਜ ਉਤਪਾਦਕਾਂ, ਜਿਨ੍ਹਾਂ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਨੂੰ ਸੂਬੇ ਵਿੱਚ ਖਸਤਾ ਹਾਲ ਨਹਿਰੀ ਸਿਸਟਮ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤੀਆਂ ਤਜਵੀਜ਼ਾਂ ਨੂੰ ਮਨਜ਼ੂਰੀ ਦੇਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। 

ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨਹਿਰਾਂ ਦੀ ਪਾਣੀ ਦੀ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਸੂਬੇ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਸਤਲੁਜ ਦਰਿਆ ਦੀ ਸਹਾਇਕ ਨਦੀ, ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜੋ ਲੁਧਿਆਣਾ ਜ਼ਿਲ੍ਹੇ ਵਿੱਚੋਂ ਲੰਘਦੇ ਦਰਿਆ ਦੇ ਲਗਭਗ ਬਰਾਬਰ ਚੱਲਦਾ ਹੈ ਅਤੇ ਆਖਰਕਾਰ ਦਰਿਆ ਵਿੱਚ ਰਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਾਲੇ ਦੀ ਕੁੱਲ ਲੰਬਾਈ 47.55 ਕਿਲੋਮੀਟਰ ਹੈ, ਜਿਸ ਵਿੱਚੋਂ 14 ਕਿਲੋਮੀਟਰ ਲੁਧਿਆਣਾ ਸ਼ਹਿਰ ਵਿੱਚੋਂ ਲੰਘਦਾ ਹੈ ਅਤੇ ਸ਼ਹਿਰ ਨੂੰ ਦੋ ਹਿੱਸਿਆਂ ਵਿੱਚ ਵੰਡਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨਾਲੇ ਦੀ ਸਫ਼ਾਈ ਲਈ 850 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜਿਸ ਵਿੱਚ ਨਵੇਂ ਐਸ.ਟੀ.ਪੀਜ਼ ਅਤੇ ਸੀ.ਈ.ਟੀ.ਪੀਜ਼ ਦੀ ਉਸਾਰੀ ਤੋਂ ਇਲਾਵਾ ਮੌਜੂਦਾ ਨਾਲੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੁੱਢੇ ਨਾਲੇ ਵਿੱਚ ਵੀ 200 ਕਿਊਸਿਕ ਤਾਜ਼ਾ ਪਾਣੀ ਛੱਡ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਪ੍ਰੋਜੈਕਟ ਦਾ 54 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਮਾਰਚ 2023 ਤੱਕ ਪੂਰਾ ਕਰ ਲਿਆ ਜਾਵੇਗਾ। 

ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਤਕਨੀਕਾਂ ਲਿਆਉਣ ਲਈ ਇਸ ਪ੍ਰੋਜੈਕਟ ਵਿੱਚ ਸੂਬਾ ਸਰਕਾਰ ਦੀ ਮਦਦ ਕਰੇ। ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰੇਗੀ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gajendra Singh Shekhawat , BJP , Bharatiya Janata Party , Union Minister for Jal Shakti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD