Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਮੀਤ ਸਿੰਘ ਪਠਾਣਮਾਜਰਾ, ਆਈ.ਜੀ. ਤੇ ਐਸ.ਐਸ.ਪੀ. ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ

ਐਮ.ਐਲ.ਏ. ਪਠਾਣਮਾਜਰਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦੇਵੀਗੜ੍ਹ , 27 Jul 2022

Last updated on: Jul 27, 2022, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਹਲਕਾ ਸਨੌਰ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਹਲਕੇ ਦੇ ਪੰਚ-ਸਰਪੰਚ, ਨੰਬਰਦਾਰ, ਚੌਕੀਦਾਰ, ਡਿਪੂ ਹੋਲਡਰ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਇਲਾਕੇ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ।

ਐਮ.ਐਲ.ਏ. ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕਾਂ ਨੂੰ ਆਪਣੇ ਪਿੰਡ ਨਸ਼ਾ ਮੁਕਤ ਕਰਨ ਲਈ ਤਹੱਈਆ ਕਰਨ ਦੀ ਅਪੀਲ ਕਰਦਿਆਂ ਜੈਕਾਰਾ ਲਗਾ ਕੇ ਪ੍ਰਣ ਕਰਵਾਇਆ ਕਿ ਉਹ ਆਪਣੇ ਫ਼ਰਜ਼ ਪਛਾਣਦੇ ਹੋਏ ਨਸ਼ੇ ਖਤਮ ਕਰਨ 'ਚ ਆਪਣਾ ਯੋਗਦਾਨ ਪਾਉਣਗੇ। ਪਠਾਣਮਾਜਰਾ ਨੇ ਲੋਕਾਂ ਨੂੰ ਆਪਸੀ ਲੜਾਈਆਂ ਖਤਮ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਹਲਕੇ 'ਚ 20 ਗਰਾਂਊਂਡ ਖਾਲੀ ਕਰਵਾ ਦਿੱਤੇ ਗਏ ਹਨ, ਇਸ ਲਈ ਲੋਕ ਆਪਣੇ ਬੱਚਿਆਂ ਨੂੰ ਸੰਭਾਲਦੇ ਹੋਏ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਗਰਾਂਊਂਡ 'ਚ ਜਾਣ ਲਈ ਪ੍ਰੇਰਤ ਕਰਨ।

ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬੀਆਂ ਨੇ ਪਾਕਿਸਤਾਨ ਦਾ ਮੂੰਹ ਮੋੜਿਆ, ਜਿਸ ਲਈ ਗਵਾਂਢੀ ਮੁਲਕ ਨੇ ਸਾਡੀ ਜਵਾਨੀ ਨੂੰ ਖ਼ਤਮ ਕਰਨ ਲਈ ਨਸ਼ੇ ਭੇਜਣੇ ਸ਼ੁਰੂ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਇਕਜੁਟ ਹੋਕੇ ਅੱਤਵਾਦ ਨੂੰ ਖ਼ਤਮ ਕੀਤਾ ਅਤੇ ਹੁਣ ਵਾਰੀ ਨਸ਼ਿਆਂ ਤੇ ਗੈਂਗਸਟਰਵਾਦ ਦੀ ਹੈ। ਆਈ.ਜੀ. ਛੀਨਾ ਨੇ ਲੋਕਾਂ ਨੂੰ ਗੁਰੂ ਸਾਹਿਬਾਨਾਂ ਤੋਂ ਪ੍ਰੇਰਨਾ ਲੈਕੇ ਨਸ਼ਿਆਂ ਨੂੰ ਜੜੋਂ ਮੁਕਾਉਣ ਲਈ ਪੁਲਿਸ ਦਾ ਸਾਥ ਦੇਣ ਦਾ ਵੀ ਸੱਦਾ ਦਿੱਤਾ।

ਐਸ.ਐਸ.ਪੀ. ਦੀਪਕ ਪਾਰੀਕ ਨੇ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਚਾਰ-ਨੁਕਾਤੀ ਪ੍ਰੋਗਰਾਮ ਤੋਂ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਨਸ਼ਾ ਵਰਤਣ ਵਾਲੇ ਵਿਰੁੱਧ ਪਰਚਾ ਦਰਜ ਨਹੀਂ ਕਰੇਗੀ ਸਗੋਂ ਉਸਦਾ ਇਲਾਜ ਕਰਵਾਇਆ ਜਾਵੇਗਾ। 

ਐਸ.ਐਸ.ਪੀ. ਨੇ ਕਿਹਾ ਕਿ ਪਿੰਡਾਂ 'ਚ ਨਸ਼ੇ ਵੇਚਣ ਵਾਲੇ, ਸਪਲਾਈ ਕਰਨ ਵਾਲੇ ਅਤੇ ਵੱਡੇ ਤਸਕਰਾਂ ਦੀਆਂ ਸੂਚੀਆਂ ਤਿਆਰ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਬਿਨ੍ਹਾਂ ਪੁਲਿਸ ਵਿਭਾਗ 'ਚ ਕਾਲੀਆਂ ਭੇਡਾਂ ਨੂੰ ਪਛਾਣ ਕੇ ਬਰਖਾਸਤ ਕੀਤਾ ਜਾ ਰਿਹਾ ਹੈ, ਇਸ ਲਈ ਲੋਕ ਬਿਨਾਂ ਝਿਜਕ ਤੇ ਬਿਨਾਂ ਕਿਸੇ ਡਰ ਤੋਂ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।

ਸਮਾਗਮ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ ਧਾਲੀਵਾਲ ਸਮੇਤ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤਹਿਸੀਲਦਾਰ, ਐਸ.ਐਮ.ਓ., ਸੀ.ਡੀ.ਪੀ.ਓ., ਬੀ.ਡੀ.ਪੀ.ਓ, ਐਸ.ਐਚ.ਓਜ਼ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD