Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸੂਬੇ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਜੰਗਲਾਤ ਵਿਭਾਗ ਨਾਲ ਸਬੰਧਤ ਜੱਥੇਬੰਦੀਆਂ ਨਾਲ ਵਣ ਮੰਤਰੀ ਵੱਲੋਂ ਮੁਲਾਕਾਤ

Lal Chand, Lal Chand Kataruchak, Forest Minister, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮੋਹਾਲੀ , 27 Jul 2022

ਸੂਬਾ ਸਰਕਾਰ ਹਰ ਵਰਗ ਦੀ ਭਲਾਈ ਹਿੱਤ ਹਰ ਸੰਭਵ ਯਤਨ ਕਰਨ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੰਗਲਾਤ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਜਥੇਬੰਦੀ ਨਾਲ ਅੱਜ ਮੋਹਾਲੀ ਦੇ ਸਥਾਨਕ ਸੈਕਟਰ-68 ਦੇ ਵਣ ਕੰਪਲੈਕਸ ਵਿਖੇ ਮੀਟਿੰਗ ਕਰਦੇ ਹੋਏ ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਹ ਕਿਹਾ ਕਿ ਸੂਬਾ ਸਰਕਾਰ ਦੀ ਇਹ ਪੂਰਜ਼ੋਰ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਜਿਸ ਲਈ ਇੱਕ ਸਬ-ਕਮੇਟੀ ਵੀ ਬਣਾਈ ਜਾ ਚੁੱਕੀ ਹੈ।

ਮੰਤਰੀ ਨੇ ਅਗਾਂਹ ਦੱਸਿਆ ਕਿ ਸੂਬਾ ਸਰਕਾਰ ਵੱਲੋਂ 26454 ਅਸਾਮੀਆਂ ਵੱਖੋ-ਵੱਖ ਵਿਭਾਗਾਂ ਵਿੱਚ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਤਾਂ ਜੋ ਲੋੜੀਂਦੀ ਭਰਤੀ ਕਰਕੇ ਸੂਬੇ ਦਾ ਕੰਮਕਾਜ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ। ਜੰਗਲਾਤ ਵਿਭਾਗ ਦੇ ਵਰਕਰਾਂ ਦੀਆਂ ਬਕਾਇਆ ਤਨਖਾਹਾਂ ਬਾਰੇ ਮੰਤਰੀ ਨੇ ਦੱਸਿਆ ਕਿ ਕੈਂਪਾ ਸਕੀਮ ਨਾਲ ਸਬੰਧਤ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦੀਆਂ ਤਨਖਾਹਾਂ ਕੇਂਦਰ ਸਰਕਾਰ ਵੱਲੋਂ 1 ਅਗਸਤ ਤੱਕ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ ।

ਵਿਭਾਗ ਦੀ ਇਹ ਕੋਸ਼ਿਸ਼ ਹੋਵੇਗੀ ਕਿ 10 ਅਗਸਤ ਹਰੇਕ ਵਰਗ ਦੇ ਖਾਤੇ ਵਿੱਚ ਤਨਖਾਹਾਂ ਪਾ ਦਿੱਤੀਆਂ ਜਾਣ। ਮੁਲਾਜ਼ਮਾਂ ਦੀ ਸੀਨੀਆਰਤਾ ਸੂਚੀ ਬਾਰੇ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਤਰੁੱਟੀਆਂ ਇਸ ਵਿੱਚ ਹੋਣ ਤਾਂ ਉਹਨਾਂ ਨੂੰ ਦਰੁਸਤ ਕਰਕੇ ਇਹ ਸੂਚੀ ਮੁਲਾਜ਼ਮ ਜਥੇਬੰਦੀ ਨੂੰ ਪ੍ਰਦਾਨ ਕੀਤੀ ਜਾਵੇ। ਉਹਨਾਂ ਇਹ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।

ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਜਾਇਜ ਕਬਜ਼ਾ ਹਟਾਉਣ ਦੀ ਮੁਹਿੰਮ ਬਾਰੇ ਉਹਨਾਂ ਜਾਣਕਾਰੀ ਦਿੱਤੀ ਕਿ ਲਗਭਗ 400 ਏਕੜ ਜ਼ਮੀਨ ਨੂੰ ਨਜਾਇਜ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ। ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਹੋਰ ਕਦਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਵਿਭਾਗ ਦਾ ਟੀਚਾ 1 ਕਰੋੜ 20 ਲੱਖ ਬੂਟੇ ਲਗਾਉਣ ਦਾ ਹੈ ਜਦੋਂ ਕਿ ਕੈਂਪਾ ਸਕੀਮ ਅਧੀਨ 52 ਲੱਖ ਅਤੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਅਧੀਨ 58 ਲੱਖ ਬੂਟੇ ਲਗਾਏ ਜਾਣਗੇ ਅਤੇ 40 ਹਜ਼ਾਰ ਤ੍ਰਿਵੈਣੀਆਂ ਵੀ ਸਥਾਪਤ ਕੀਤੀਆਂ ਜਾਣਗੀਆਂ। ਉਹਨਾਂ ਇਹ ਹਦਾਇਤ ਕੀਤੀ ਕਿ ਇੱਕ ਵੀ ਬੂਟਾ ਕਿਸੇ ਨਿੱਜੀ ਨਰਸਰੀ ਤੋਂ ਬਿਲਕੁਲ ਨਾ ਖਰੀਦਿਆ ਜਾਵੇ।

 

Tags: Lal Chand , Lal Chand Kataruchak , Forest Minister , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD