Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸਿਹਤ ਵਿਭਾਗ ਨੇ ਮਨਾਇਆ World Hepatitis Day

Dr. Jasbir Singh Aulakh, Barnala, World Hepatitis Day, Health

Web Admin

Web Admin

5 Dariya News

ਬਰਨਾਲਾ , 28 Jul 2022

Last updated on: Jul 28, 2022, 00:00 IST

ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ਵ ਹੈਪਾਟਾਇਟਸ ਦਿਵਸ ਜਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਚ ਮਨਾਇਆ ਜਾ ਰਿਹਾ ਹੈ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸ਼ਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਕੀਤਾ ਗਿਆ।ਡਾ ਔਲ਼ਖ ਨੇ ਦੱਸਿਆ ਕਿ ਹੈਪਾਟਾਇਟਸ ਤੋਂ ਬਚਾਅ ਲਈ ਸਾਨੂੰ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਜਰੂਰਤ ਹੈ ਤਾਂ ਜੋ ਸਮੇਂ ਸਿਰ ਇਸ ਦਾ ਪਤਾ ਲਗਾ ਕੇ ਇਲਾਜ ਕਰਵਾਇਆ ਜਾ ਸਕੇ। 

ਹੈਪਾਟਾਇਟਸ ਜਿਗਰ ਦੀ ਬਿਮਾਰੀ ਹੈ ਜਿਹੜੀ ਕਿ ਵਾਇਰਸ ਕਾਰਨ ਫੈਲਦੀ ਹੈ। ਸਮੇਂ ਸਿਰ ਇਲਾਜ ਨਾਂ ਕਰਵਾਉਣ ਤੇ ਬਹੁਤ ਖ਼ਤਰਨਾਕ ਅਤੇ ਜਾਨਲੇਵਾ ਹੋ ਸਕਦੀ ਹੈ।ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਹੈਪਾਟਾਇਟਸ ਦਾ ਟੈਸਟ ਸਰਜਰੀ ਤੋਂ ਪਹਿਲਾਂ, ਦੰਦਾ ਦੇ ਇਲਾਜ ਸਮੇਂ , ਮੌਕੇ ਤੇ ਖ਼ੂਨ-ਦਾਨ ਮੌਕੇ ਜ਼ਰੂਰ ਕਰਵਾਉਣਾ ਚਾਹੀਦਾ ਹੈ ।

ਉਹਨਾਂ ਦੱਸਿਆ ਕਿ ਉੱਚ ਜੋਖਿਮ ਵਾਲੇ ਮਰੀਜਾਂ,ਟੈਟੂ ਖੁਦਵਾਉਣ ਵਾਲੇ,ਗਰਭਵਤੀ ਔਰਤਾਂ ਤੇ ਹੈਲਥ ਕੇਅਰ ਵਰਕਰ  ਨੂੰ ਇਹ ਟੈਸਟ ਜ਼ਰੂਰ ਕਰਵਾਉਣ ਚਾਹੀਦਾ ਹੈ।ਇਸ ਸਮੇਂ ਡਾ.ਪਰਵੇਸ ਕੁਮਾਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਤੇ ਡਾ ਤਪਿੰਦਰਜੋਤ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ  ਨੇ ਦੱਸਿਆ ਕਿ ਹੈਪਾਟਾਇਟਸ ਏ ਤੇ ਈ ਦੂਸ਼ਿਤ ਪਾਣੀ ਪੀਣ, ਗਲੇ ਸੜੇ ਫਲ ਖਾਣ , ਮੱਖੀਆਂ ਦੁਆਰਾਂ ਦੂਸ਼ਿਤ ਫਲ ਜਾਂ ਖਾਣਾ ਖਾਣ ਨਾਲ ਜਾਂ ਬਿਨਾ ਹੱਥ ਧੋਏ ਖਾਣਾ ਖਾਣ ਨਾਲ ਫੈਲਦਾ ਹੈ ਤੇ ਇਸਦੇ ਲੱਛਣ ਹਲਕਾ ਬੁਖ਼ਾਰ ਤੇ ਮਾਸਪੇਸ਼ੀਆਂ ਵਿੱਚ ਦਰਦ ਹੋਣ ਨਾਲ , ਭੁੱਖ ਨਾ ਲਗਣਾ ਤੇ ਉਲਟੀਆਂ ਆਉਣਾ, ਪਿਸ਼ਾਬ ਦਾ ਰੰਗ ਗੂੜ੍ਹਾ ਪੀਲ਼ਾ ਹੋਣਾ , ਕਮਜ਼ੋਰੀ ਮਹਿਸੂਸ ਕਰਨਾ ਤੇ ਜਿਗਰ ਖ਼ਰਾਬ ਹੋਣਾ ਆਦਿ ਹੋ ਸਕਦੇ ਹਨ।

ਡਾ.ਮੁਨੀਸ ਕੁਮਾਰ ਜਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਮੁੱਖ ਮੰਤਰੀ ਹੈਪੇਟਾਈਟਸ ਰਲੀਫ ਫੰਡ ਤਹਿਤ ਜੂਨ 2016 ਤੋਂ ਹੁਣ ਤੱਕ 3321 ਮਰੀਜ ਇਲਾਜ ਕਰਵਾ ਚੁੱਕੇ ਹਨ । ਕੁਲਦੀਪ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਤੇ ਹਰਜੀਤ ਸਿੰਘ ਜਿਲਾ ਬੀ.ਸੀ.ਸੀ. ਕੋਆਰਡੀਨੇਟਰ ਦੇ ਦੱਸਿਆ ਕਿ ਹੈਪਾਟਾਇਟਸ ਬੀ ਤੇ ਸੀ ( ਕਾਲਾ ਪੀਲੀਆ) ਬਹੁਤ ਗੰਭੀਰ ਹੈ ਇਸਦੇ ਫੈਲਣ ਦੇ ਕਾਰਨ ਨਸ਼ਿਆਂ ਦੇ ਟੀਕੇ ਜਾਂ ਇਸਤੇਮਾਲ ਕਰਨ ਨਾਲ, ਦੂਸ਼ਿਤ ਖੂਨ ਚੜਾਉਣ ਨਾਲ , ਦੂਸ਼ਿਤ ਸੂਈਆਂ ਦੇ ਸਾਂਝੇ ਇਸਤੇਮਾਲ ਕਰਨ ਨਾਲ,ਗ੍ਰਸਤ ਮਰੀਜਾਂ ਦੇ ਖੂਨ ਦੇ ਸੰਪਰਕ ਵਿੱਚ ਆਉਣ ਨਾਲ , ਟੂਥ ਬਰਸ਼ ਤੇ ਰੇਜਰ ਆਪਸ ਵਿੱਚ ਸਾਂਝੇ ਕਰਨ ਨਾਲ, ਗ੍ਰਸਤ ਵਿਅਕਤੀ ਨਾਲ ਸੰਭੋਗ ਕਰਨ ਨਾਲ, ਲੰਮੇ ਸਮੇਂ ਤੱਕ ਗੁਰਦਿਆਂ ਦਾ ਡਾਇਲੇਸਿਸ ਹੋਣ ਨਾਲ , ਸਰੀਰ ਉੱਤੇ ਟੈਟੂ ਬਣਵਾਉਣ ਨਾਲ, ਗ੍ਰਸਤ ਮਾਂ ਤੋਂ ਨਵਜੰਮੇ ਬੱਚੇ ਨੂੰ ਹੋ ਸਕਦੇ ਹਨ ।

ਉਹਨਾਂ ਦੱਸਿਆ ਕਿ ਹੈਪਾਟਾਇਟਸ ਬੀ ਤੇ ਸੀ ( ਕਾਲਾ ਪੀਲੀਆ) ਦੇ ਲੱਛਣ  ਬੁਖ਼ਾਰ ਤੇ ਕਮਜ਼ੋਰੀ ਮਹਿਸੂਸ ਕਰਨਾ , ਭੁੱਖ ਨਾ ਲੱਗਣਾ ਤੇ ਪਿਸ਼ਾਬ ਦਾ ਪੀਲ਼ਾ ਪਨ , ਜਿਗਰ ਦਾ ਕੈਂਸਰ ਹੋਣਾ ਆਦਿ ਹੋ ਸਕਦੇ ਹਨ ਤੇ ਇਸਤੋਂ ਬਚਾਅ ਲਈ ਨਸ਼ੀਲੇ ਟੀਕਿਆਂ ਦੀ ਵਰਤੋਂ ਨਾ ਕਰੋ, ਸੂਈਆਂ ਦਾ ਸਾਂਝਾਂ ਇਸਤੇਮਾਲ ਨਾ ਕਰੋ, ਸਮੇਂ ਸਮੇਂ ਸਿਰ ਤੇ ਡਾਕਟਰੀ ਜਾਂਚ ਕਰਵਾਓ , ਸੁਰੱਖਿਅਤ ਸੰਭੋਗ ਸਬੰਧ, ਸਿਹਤ ਕਰਮਚਾਰੀ ਸੁਰੱਖਿਅਤ ਤਰੀਕੇ ਨਾਲ ਕੰਮ ਕਰਨ , ਜ਼ਖ਼ਮਾਂ ਨੂੰ ਖੁੱਲਾ ਨਾ ਛੱਡੋ, ਸਰਕਾਰ ਤੋਂ ਮਨਜ਼ੂਰ ਸ਼ੂਦਾ ਬਲੱਡ ਬੈਂਕ ਤੋਂ ਹੀ ਮਰੀਜਾਂ ਲਈ ਟੈਸਟ ਕੀਤਾ ਖੂਨ ਵਰਤੋਂ ਵਿੱਚ ਲਿਆਓ ਤੇ ਮੇਲ਼ਿਆ ਤੇ ਟੈਟੂ ਆਦਿ ਨਾ ਬਣਵਾਏ ਜਾਣ ।ਸੈਮੀਨਾਰ ਦੱਸਿਆ ਕਿ ਸਾਰੇ ਜਿਲਾ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਵਿੱਚ ਹੈਪਾਟਾਇਟਸ ਸੀ ਤੇ ਬੀ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।ਇਸ ਸਮੇਂ ਭੁਪਿੰਦਰ ਸਿੰਘ,ਵਿੱਪਨ ਗੁਪਤਾ , ਸੁਰਿੰਦਰ ਸਿੰਘ ਵਿਰਕ ,ਜਗਜੀਤ ਸਿੰਘ ,ਗਣੇਸ ਦੱਤ,ਰੁਪਿੰਦਰ ਸਿੰਘ ਹਾਜ਼ਰ ਸਨ ।

 

Tags: Dr. Jasbir Singh Aulakh , Barnala , World Hepatitis Day , Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD