Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

‘Ujjwal Bharat Ujjwal Bhavishya ’ ਤਹਿਤ ਬਿਜਲੀ ਖੇਤਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ ਸਮਾਗਮ ਆਯੋਜਿਤ

Ujjwal Bharat Ujjwal Bhavishya, Power @ 2047, Bijli Mahotsav, NHPC, JPDCL,  Dhuri, Sangrur, Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਧੂਰੀ/ਸੰਗਰੂਰ , 28 Jul 2022

Last updated on: Jul 28, 2022, 00:00 IST

ਬਿਜਲੀ ਖੇਤਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ ਅਜ਼ਾਦੀ ਦੇ ਅੰਮਿ੍ਰਤ ਮਹਾਂਉਤਸਵ ਦੀ ਲੜੀ ਤਹਿਤ ਪੀ.ਐਸ.ਪੀ.ਸੀ.ਐਲ. ਵੱਲੋਂ ਪੇਡਾ ਦੇ ਸਹਿਯੋਗ ਨਾਲ ‘ਉਜਵਲ ਭਾਰਤ ਉਜਵਲ ਭਵਿੱਖ’ ਸਮਾਗਮ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ (ਜ਼ਿਲਾ ਸੰਗਰੂਰ) ਵਿਖੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਲਤੀਫ਼ ਅਹਿਮਦ ਨੇ ਬਿਜਲੀ ਦੀ ਮਹੱਤਤਾ ਅਤੇ ਭਵਿੱਖੀ ਚੁਣੌਤੀਆਂ ਬਾਰੇ ਚਾਨਣਾ ਪਾਇਆ ਅਤੇ ਲੋਕਾਂ ਨੂੰ ਕੁਦਤਰੀ ਸੋਮਿਆਂ ਰਾਹੀਂ ਮਿਲਦੀ ਨਵਿਆਉਣਯੋਗ ਉੂਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਬਿਜਲੀ ਦੀ ਬੱਚਤ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜੁਆਇੰਟ ਡਾਇਰੈਕਟਰ ਪੇਡਾ ਸ਼੍ਰੀ ਮੱਖਣ ਲਾਲ ਅਰੋੜਾ ਨੇ ਦੱਸਿਆ ਕਿ ਸੋਲਰ ਪੰਪਾਂ ਲਈ ਕੇਂਦਰ ਅਤੇ ਰਾਜ ਸਰਕਾਰ ਵੱਲੋਂ 60 ਫ਼ੀਸਦ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਇਨਾਂ ’ਤੇ 30 ਫ਼ੀਸਦ ਲੋਨ ਦੀ ਸਹੂਲਤ ਵੀ ਮਿਲਦੀ ਹੈ।ਉਪ ਮੱਖ ਇੰਜੀਨੀਅਰ ਵੰਡ ਹਲਕਾ ਸੰਗਰੂਰ ਇੰਜੀ. ਰਤਨ ਕੁਮਾਰ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਬਿਜਲੀ ਮੰਤਰੀ ਪੰਜਾਬ  ਹਰਭਜਨ ਸਿੰਘ ਈ.ਟੀ.ਓ. ਦੀ ਯੋਗ ਅਗਵਾਈ ਹੇਠ ਪੀ.ਐਸ.ਪੀ.ਸੀ.ਐਲ. ਵੱਲੋਂ ਖਪਤਕਾਰਾਂ ਨੂੰ ਬੇਹਤਰੀਨ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਗਰਮੀ ਦੇ ਇਸ ਸੀਜ਼ਨ ਦੌਰਾਨ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਹੋਰਨਾ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਕੱਟ ਦੇ 24 ਘੰਟੇ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਇਸ ਸਾਲ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ, ਇਹ ਸਪਲਾਈ ਪਿਛਲੇ ਸਾਲ ਦੇ ਮੁਕਾਬਲੇ 6.5% ਵੱਧ ਹੈ। ਉਨਾਂ ਕਿਹਾ ਕਿ ਇਸ ਸਾਲ ਪੀ.ਐਸ.ਪੀ.ਸੀ.ਐਲ. ਨੇ 14207 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ ਦੇ 13431 ਮੈਗਾਵਾਟ ਦੇ ਬਿਜਲੀ ਸਪਲਾਈ ਦਾ ਰਿਕਾਰਡ ਵੀ ਤੋੜ ਦਿੱਤਾ ਹੈ।ਇਸ ਮਹਾਂਉਤਸਵ ਵਿੱਚ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਅਤੇ ਵਸੰਤ ਵੈਲੀ ਪਬਲਿਕ ਸਕੂਲ ਲੱਡਾ (ਧੂਰੀ) ਦੇ ਬੱਚਿਆਂ ਵੱਲੋਂ ਨੁੱਕੜ ਨਾਟਕ ਅਤੇ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਬਿਜਲੀ ਸੈਕਟਰ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ ਗਿਆ ਅਤੇ ਪਾਵਰ ਸੈਕਟਰ 'ਤੇ ਫਿਲਮਾਂ ਰਾਹੀਂ ਭਵਿੱਖੀ ਚੁਣੌਤੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਦੇਸ਼ ਦੀ ਬਿਜਲੀ ਉਤਪਾਦਨ ਸਮਰੱਥਾ ਸਾਲ 2014 ਵਿੱਚ 2,48,554 ਮੈਗਵਾਟ ਸੀ ਜੋ ਅੱਜ 4,00,000 ਮੈਗਾਵਾਟ ਹੋ ਗਈ ਹੈ, ਜਿਹੜੀ ਕਿ ਦੇਸ਼ ਦੀ ਮੰਗ ਨਾਲੋ 1,85,000 ਮੈਗਾਵਾਟ ਵੱਧ ਹੈ ਅਤੇ ਹੁਣ ਭਾਰਤ ਆਪਣੇ ਗੁਆਂਢੀ ਦੇਸ਼ਾਂ ਨੂੰ ਬਿਜਲੀ ਨਿਰਯਾਤ ਕਰ ਰਿਹਾ ਹੈ। 

ਉਨਾਂ ਕਿਹਾ ਕਿ ਬਿਜਲੀ ਖਪਤਕਾਰਾਂ ਦੇ ਅਧਿਕਾਰ ਨਿਯਮ-2020 ਅਨੁਸਾਰ ਨਵੇਂ ਕੁਨੈਕਸ਼ਨ ਲੈਣ ਲਈ, ਮੀਟਰ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੇਂ ਦੀ ਹੱਦ ਨਿਸ਼ਚਿਤ ਕੀਤੀ ਗਈ ਹੈ ਅਤੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ 24x7 ਕਾਲ ਸੈਂਟਰ ਸਥਾਪਤ ਕੀਤੇ ਗਏ ਹਨ।ਇਸ ਸਮਾਗਮ ’ਚ ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਸੀਨੀਅਰ ਕਾਰਜਕਾਰੀ ਇੰਜੀਨੀਅਰ/ਟੈਕ. ਵੰਡ ਹਲਕਾ ਸੰਗਰੂਰ ਇੰਜ. ਅਵਤਾਰ ਕਿ੍ਰਸ਼ਨ, ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਧੂਰੀ ਇੰਜ. ਮਨੋਜ਼ ਗਰਗ, ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਸੰਗਰੂਰ ਇੰਜ. ਵਰਿੰਦਰ ਦੀਪਕ, ਡਾਇਰੈਕਟਰ ਮਾਡਰਨ ਗਰੁੱਪ ਆਫ ਇੰਸਟੀਚਿਊਟਸ ਧੂਰੀ ਜਗਜੀਤ ਸਿੰਘ, ਪਿ੍ਰੰਸੀਪਲ ਗੁਰਵਿੰਦਰ ਕੌਰ, ਚੇਅਰਮੈਨ ਵਸੰਤ ਵੈਲੀ ਪਬਲਿਕ ਸਕੂਲ ਸੰਜੇ ਗੁਪਤਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

 

Tags: Ujjwal Bharat Ujjwal Bhavishya , Power @ 2047 , Bijli Mahotsav , NHPC , JPDCL , Dhuri , Sangrur , Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD