Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਉਣੇ ਤੇ ਉਨਾਂ ਸੰਭਾਲ ਕਰਨੀ ਬਹੁਤ ਜਰੂਰੀ : ਰਮਨ ਬਹਿਲ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਆਈ.ਟੀ.ਆਈ (ਲੜਕੀਆਂ) ਗੁਰਦਾਸਪੁਰ ਤਹਿਤ ਤ੍ਰਿਵੈਣੀ ਦੇ ਪੌਦੇ ਲਗਾਏ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 28 Jul 2022

Last updated on: Jul 28, 2022, 00:00 IST

ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਆਈ.ਟੀ.ਆਈ (ਇਸਤਰੀਆਂ) ਗੁਰਦਾਸਪੁਰ ਵਿਖੇ ਤ੍ਰਿਵੈਣੀ ਦੇ ਪੌਦੇ ਲਗਾਏ। ਇਸ ਮੌਕੇ ਰਮਨ ਬਹਿਲ, ਇੰਚਾਰਜ ਹਲਕਾ ਗੁਰਦਾਸਪੁਰ ਅਤੇ ਆਪ ਪਾਰਟੀ ਦੇ ਸੀਨੀਅਰ ਆਗੂ ਵਿਸ਼ੇਸ ਤੌਰ ’ਤੇ ਪਹੁੰਚੇ ਤੇ ਆਈ.ਟੀ.ਆਈ ਦੇ ਕੰਪਲੈਕਸ ਵਿਖੇ ਤ੍ਰਿਵੈਣੀ ਦੇ ਪੌਦੇ ਲਗਾਏ। 

ਇਸ ਮੌਕੇ ਅੰਜਨ ਸਿੰਘ, ਜ਼ਿਲ੍ਹਾ ਜੰਗਲਾਤ ਅਫਸਰ, ਕਰਨ ਸਿੰਘ ਪਿ੍ਰੰਸੀਪਲ ਆਈ.ਟੀ.ਆਈ (ਇਸਤਰੀਆਂ), ਭਾਰਤ ਭੂਸ਼ਣ ਜ਼ਿਲਾ ਸੈਕਰਟਰੀ ਆਪ ਪਾਰਟੀ, ਬਿ੍ਰਜੇਸ਼ ਚੋਪੜਾ ਬੋਬੀ, ਸ੍ਰੀਮਤੀ ਸਤਪਾਲ ਕੋਰ, ਜੀਤਾ ਮਸੀਹ ਸਾਬਕਾ ਡਾਇਰੈਕਟਰ ਐਮ.ਸੀ, ਰਘੁਬੀਰ ਕਾਲੜਾ, ਪਵਨ ਬੂਰਾ ਸਾਬਕਾ ਐਮ.ਸੀ, ਯੋਗੇਸ ਸ਼ਰਮਾ, ਵਿਕਾਸ ਮਹਾਜਨ, ਬਲਵਿੰਦਰਜੀਤ ਸਿੰਘ, ਵਿਕਾਸ ਮਹਾਜਨ, ਸਟਾਫ ਅਤੇ ਮੈਂਬਰ ਹਾਜਰ ਸਨ। 

ਇਸ ਮੌਕੇ ਵਿਦਿਆਰਥੀਆਂ ਵਲੋਂ ਵੀ ਪੌਦੇ ਲਗਾਏ ਗਏ।ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਤ੍ਰਿਵੈਣੀ ਦੇ ਪੌਦੇ ਲਗਾਏ ਗਏ ਹਨ ਅਤੇ ਪੂਰੇ ਜਿਲੇ ਅੰਦਰ ਹਰਿਆਵਲ ਲਹਿਰ ਤਹਿਤ ਪੌਦੇ ਲਗਾਏ ਜਾ ਰਹੇ ਹਨ। 

ਉਨਾਂ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਸਮੇਂ ਦੀ ਬਹੁਤ ਲੋੜ ਹੈ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਪੌਦਿਆਂ ਦੀ ਸੰਭਾਲ ਵੀ ਪੂਰੀ ਤਰਾਂ ਕੀਤੀ ਜਾਵੇ। ਉਨਾਂ ਕਿਹਾ ਕਿ ਰੁੱਖ, ਸਾਡੇ ਜੀਵਨ ਦਾ ਅਤੁੱਟ ਹਿੱਸਾ ਸਨ। ਉਨਾਂ ਦੱਸਿਆ ਕਿ ਰੁੱਖ ਸਾਨੂੰ ਆਕਸੀਜਨ ਦਿੰਦੇ ਹਨ। ਪੰਛੀਆਂ ਨੂੰ ਰੈਣ ਬਸੈਰਾ ਦਿੰਦੇ ਹਨ ਅਤੇ ਗਰਮੀ ਤੋਂ ਬਚਣ ਲਈ ਛਾਂ ਆਦਿ ਦਿੰਦੇ ਹਨ। ਇਸ ਲਈ ਲਈ ਰੁੱਖਾਂ ਦੀ ਸੰਭਾਲ ਕਰਨੀ ਸਾਡਾ ਪਹਿਲਾ ਫਰਜ਼ ਹੋਣਾ ਚਾਹੀਦਾ ਹੈ।

ਇਸ ਮੌਕੇ ਅੰਜਨ ਸਿੰਘ, ਜਿਲਾ ਜੰਗਲਾਤ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਵਿੱਢੀ ਗਈ ਹੈ, ਜਿਸ ਤਹਿਤ ਹਰ ਵਿਧਾਨ ਸਭਾ ਹਲਕੇ ਅੰਦਰ 50 ਹਜਾਰ ਪੌਦੇ ਅਤੇ 115 ਤ੍ਰਿਵੈਣੀ ਦੇ ਪੌਦੇ ( ਪਿੱਪਲ, ਕਿੱਕੜ ਅਤੇ ਨਿੰਮ) ਲਗਾਏ ਜਾ ਰਹੇ ਹਨ। 

ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਲਗਾਏ ਗਏ ਪੌਦਿਆਂ ਦੀ ਸੰਭਾਲ ਵੱਲ ਜਰੂਰ ਧਿਆਨ ਰੱਖਣ। ਇਸ ਮੌਕੇ ਪਿ੍ਰੰਸੀਪਲ ਕਰਨ ਸਿੰਘ ਨੇ ਭਰੋਸਾ ਦਿੱਤਾ ਕਿ ਆਈ.ਟੀ.ਆਈ ਵਿਖੇ ਲਗਾਏ ਗਏ ਪੋਦਿਆਂ ਦੀ ਸੰਭਾਲ ਪੂਰੀ ਤਰਾਂ ਕੀਤੀ ਜਾਵੇਗੀ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD