Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਬਿਜਲੀ ਸੁਧਾਰਾਂ ਵਿੱਚ ਰਾਹ ਦਸੇਰਾ ਬਣਿਆ-ਐਮ ਐਲ ਏ ਸੰਤੋਸ਼ ਕਟਾਰੀਆ

ਉਜਵਲ ਭਾਰਤ ਉਜਵਲ ਭਵਿੱਖ ਦੇਸ਼ ਅਤੇ ਪੰਜਾਬ ਦੀਆਂ ਪ੍ਰਾਪਤੀਆਂ ਦਾ ਸੰਗ੍ਰਹਿ

Azadi Ka Amrit Mahotsav, 75th Anniversary of Indian Independence, 75th years of Independence, Har ghar Tiranga, Ujjwal Bharat Ujjwal Bhavishya, Power @ 2047, Bijli Mahotsav, NHPC, JPDCL

Web Admin

Web Admin

5 Dariya News

ਪੋਜੇਵਾਲ (ਸ਼ਹੀਦ ਭਗਤ ਸਿੰਘ ਨਗਰ) , 28 Jul 2022

Last updated on: Jul 28, 2022, 00:00 IST

ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਮਨਾਏ ਜਾ ਰਹੇ ਆਜ਼ਾਦੀ ਦਾ ਅਮਿ੍ਰਤ ਮਹਾਂਉਤਸਵ ਤਹਿਤ ਅੱਜ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ‘ਉਜਵਲ ਭਾਰਤ ਉਜਵਲ ਭਵਿੱਖ: ਊਰਜਾ 2047’ ਤਹਿਤ ਬਿਜਲੀ ਮੰਤਰਾਲਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਪੰਜਾਬ ਰਾਜ ਪਾਵਰ ਟਰਾਂਸਮਿਸ਼ਨ ਲਿਮਟਿਡ, ਐਸ ਜੇ ਵੀ ਐਨ ਲਿਮਿਟਡ ਸ਼ਿਮਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ‘ਬਿਜਲੀ ਮਹਾਂਉਤਸਵ’ ਮਨਾਇਆ ਗਿਆ।

ਇਸ ਸਮਾਗਮ ਵਿੱਚ ਦੇਸ਼ ਅਤੇ ਪੰਜਾਬ ਵੱਲੋਂ ਇਨ੍ਹਾਂ ਸਾਲਾਂ ਵਿੱਚ ‘ਉਜਵਲ ਭਾਰਤ ਉਜਵਲ ਭਵਿੱਖ’ ਤਹਿਤ ਕੀਤੇ ਗਏ ਬਿਜਲੀ ਸੁਧਾਰਾਂ ਅਤੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ ਗਈ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਬਲਾਚੌਰ ਹਲਕੇ ਦੇ ਵਿਧਾਇਕ ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ ਨੇ ਰਸਮੀ ਤੌਰ ’ਤੇ ਸ਼ਮਾ ਰੌਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਐਸ ਡੀ ਐਮ ਬਲਾਚੌਰ ਸੂਬਾ ਸਿੰਘ, ਡਿਪਟੀ ਚੀਫ਼ ਇੰਜੀਨੀਅਰ ਨਵਾਂਸ਼ਹਿਰ ਸਰਕਲ ਇੰਜ. ਕੁਲਵਿੰਦਰ ਸਿੰਘ ਅਤੇ ਸਕੂਲ ਦੇ ਪਿ੍ਰੰਸੀਪਲ ਰਵਿੰਦਰ ਕੁਮਾਰ ਤੋਂ ਇਲਾਵਾ ਐਸ ਜੇ ਵੀ ਐਨ ਲਿਮਿਟਡ ਸ਼ਿਮਲਾ ਦੇ ਸੀਨੀਅਰ ਏ ਜੀ ਐਮ ਆਰ ਪੀ ਐਸ ਸਿੱਧੂ ਵੀ ਮੌਜੂਦ ਸਨ।

ਸਮਾਗਮ ਨੂੰ ਸੰਬੋਧਨ ਕਰਦਿਆ ਐਮ ਐਲ ਏ ਸੰਤੋਸ਼ ਕੁਮਾਰੀ ਕਟਾਰੀਆ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਬਿਜਲੀ ਦੇ ਖੇਤਰ ਵਿੱਚ ਦੇਸ਼ ’ਚ ਅਨੇਕਾਂ ਸੁਧਾਰ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾਂ ਵਾਂਗ ਬਿਜਲੀ ਸੁਧਾਰਾਂ ’ਚ ਵੀ ਦੇਸ਼ ਵਾਸਤੇ ਰਾਹ ਦਸੇਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਜ ਬਿਜਲੀ ਸਪਲਾਈ ਨੈਟਵਰਕ ਨੂੰ ਲਗਾਤਾਰ ਸੁਧਾਰਿਆ ਜਾ ਰਿਹਾ ਹੈ ਤਾਂ ਲੋਕਾਂ ਨੂੰ ਮਜ਼ਬੂਤ ਨੈਟਵਰਕ ਰਾਹੀਂ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੰਜਾਬ ਸੂਬੇ ਨੇ ਹੀ ਸਭ ਤੋਂ ਪਹਿਲਾਂ ਘਰੇਲੂ ਅਤੇ ਖੇਤੀਬਾੜੀ ਸਪਲਾਈ ਨੂੰ ਅਲੱਗ ਕਰਨ ਦਾ ਬੀੜਾ ਚੁੱਕਿਆ। ਉਨ੍ਹਾਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਦੋ ਮਹੀਨਿਆਂ ਦੇ 600 ਯੂਨਿਟ ਬਿਜਲੀ ਮੁਆਫ਼ ਕਰਨ ਦੇ ਉਪਰਾਲੇ ਨੂੰ ਗਰੀਬ ਲੋਕਾਂ ਲਈ ਸਭ ਤੋਂ ਵੱਡੀ ਖੁਸ਼ੀ ਕਰਾਰ ਦਿੱਤਾ। ਉਨ੍ਹਾਂ ਪਾਵਰਕਾਮ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਬੇਹਤਰੀਨ ਬਿਜਲੀ ਸਪਲਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

ਐਸ ਡੀ ਐਮ ਸੂਬਾ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ’ਚ ਕਿਹਾ ਕਿ ਅਸੀਂ ਅੱਜ ਉਸ ਸਮੇਂ ’ਚ ਹਾਂ, ਜਿੱਥੇ ਸੁੱਖ-ਸਹੂਲਤਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਅੱਜ ਬਿਜਲੀ ਦੀ ਬਹੁਤਾਤ ਕਾਰਨ ਹੀ ਵਿਕਾਸ ਸੰਭਵ ਹੋ ਪਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਬਿਜਲੀ ਉਤਪਾਦਨ ਲਈ ਵਰਤੇ ਜਾਂਦੇ ਬਾਲਣ ਦੇ ਲੁਪਤ ਹੋਣ ਅਤੇ ਮਹਿੰਗੇ ਹੋਣ ਦੀ ਸਮੱਸਿਆ ਨਾਲ ਨਿਪਟਣ ਲਈ ਸੂਰਜੀ ਊਰਜਾ ਜਿਹੇ ਬਦਲ ਨੂੰ ਵੀ ਅਪਣਾਈਏ। 

ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਬਚਾਉੁਣ ਲਈ ਸਾਨੂੰ ਬਿਜਲੀ ਦੀ ਬੱਚਤ ਅਤੇ ਸੂਰਜੀ ਊਰਜਾ ਵੱਲ ਜਾਣਾ ਪਵੇਗਾ।ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸਵਾਗਤੀ ਗੀਤ, ਲੋਕ ਗੀਤ, ਦੇਸ਼ ਭਗਤੀ ਗੀਤ, ਗਿੱਧੇ ਦੀ ਪੇਸ਼ਕਾਰੀ ਕਰਕੇ ਆਪਣੀ ਹਾਜ਼ਰੀ ਲਗਵਾਈ ਗਈ। ਬਿਜਲੀ ਖ਼ਪਤਕਾਰ ਜੋ ਵੱਖ-ਵੱਖ ਸਕੀਮਾਂ ਤਹਿਤ ਬਿਜਲੀ ਵਿਭਾਗ ਦੇ ਲਾਭਪਾਤਰੀ ਵੀ ਹਨ, ਵੱਲੋਂ ਆਪਣੇ ਤਜਰਬੇ ਵੀ ਸਾਂਝੇ ਕੀਤੇ ਗਏ।

ਇਸ ਮੌਕੇ ਦੇਸ਼ ’ਚ ਬਿਜਲੀ ਸੁਧਾਰਾਂ ’ਤੇ ਬਣਾਈ ਗਈ ਵੀਡਿਓ ਫ਼ਿਲਮ ਵਿੱਚ ਦੱਸਿਆ ਕਿ ਬਿਜਲੀ ਉਤਪਾਦਨ ਸਮਰੱਥਾ 2014 ਵਿੱਚ 2,48,554 ਮੈਗਾਵਾਟ ਤੋਂ ਵਧਾ ਕੇ ਅੱਜ 4,00,000 ਮੈਗਾਵਾਟ ਹੋ ਗਈ ਜੋ ਸਾਡੀ ਮੰਗ ਨਾਲੋਂ 1,85,000 ਮੈਗਾਵਾਟ ਵੱਧ ਹੈ। ਭਾਰਤ ਹੁਣ ਆਪਣੇ ਗੁਆਂਢੀ ਦੇਸ਼ਾਂ ਨੂੰ ਬਿਜਲੀ ਨਿਰਯਾਤ ਕਰ ਰਿਹਾ ਹੈ। ਇਸੇ ਤਰ੍ਹਾਂ 01,63,000 ਸਰਕਟ ਕਿਲੋਮੀਟਰ ਟਰਾਂਸਮਿਸ਼ਨ ਲਾਈਨਾਂ ਰਾਹੀਂ ਪੂਰੇ ਦੇਸ਼ ਨੂੰ ਇੱਕ ਗਰਿਡ ਨਾਲ ਜੋੜਿਆ ਗਿਆ ਹੈ। 

ਲੱਦਾਖ ਤੋਂ ਕੰਨਿਆਕੁਮਾਰੀ ਤੱਕ ਅਤੇ ਕੱਛ ਤੋਂ ਮਿਆਂਮਾਰ ਦੀ ਸਰਹੱਦ ਤੱਕ ਇਹ ਦੁਨੀਆਂ ਦਾ ਸਭ ਤੋਂ ਵੱਡਾ ਏਕੀਕਿ੍ਰਤ ਗਰਿੱਡ ਬਣ ਕੇ ਉਭਰਿਆ ਹੈ। ਇਸ ਗਰਿੱਡ ਦੀ ਵਰਤੋਂ ਕਰ ਕੇ 1,12,000 ਮੈਗਾਵਾਟ ਬਿਜਲੀ ਦੇਸ਼ ਦੇ ਇੱਕ ਕੋਨੇ ਤੋਂ ਦੂਜੇ ਕੋਨੇ ਤੱਕ ਪੁੱਜ ਸਕਦੀ ਹੈ। ਅੱਜ ਨਵਿਆਉਣਯੋਗ ਊਰਜਾ ਸਰੋਤਾਂ ਰਾਹੀਂ 1,63,000 ਮੈਗਾਵਾਟ ਬਿਜਲੀ ਪੈਦਾ ਹੁੰਦੀ ਹੈ। ਦੇਸ਼ ਅੱਜ ਦੁਨੀਆਂ ਵਿੱਚ ਤੇਜ਼ੀ ਨਾਲ ਨਵਿਆਉਣਯੋਗ ਊਰਜਾ ਸਮਰੱਥਾ ਨੂੰ ਸਥਾਪਿਤ ਕਰ ਰਿਹਾ ਹੈ।

ਇਸ ਤੋਂ ਇਲਾਵਾ 02 ਲੱਖ 1,722 ਕਰੋੜ ਰੁਪਏ ਦੇ ਕੁੱਲ ਖਰਚੇ ਨਾਲ ਪਿਛਲੇ ਪੰਜ ਸਾਲਾਂ ਵਿੱਚ ਵੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 2,921 ਨਵੇਂ ਸਬ-ਸਟੇਸ਼ਨ ਬਣਾ ਕੇ, 3,926 ਸਬ-ਸਟੇਸ਼ਨਾਂ ਨੂੰ ਵਧਾ ਕੇ, 6,04,465 ਈ.ਕੇ.ਐਮ.  ਐਲ.ਟੀ.ਲਾਈਨਾਂ ਸਥਾਪਤ ਕਰਕੇ, 2,68,8138 ਕੇ.ਵੀ.ਐਚ. ਟੀ. ਲਾਈਨਾਂ, 1,22,123 ਸੀ.ਕੇ.ਐਮ. ਦਾ ਫੀਡਰ ਵੱਖਰਾ ਤੇ ਖੇਤੀਬਾੜੀ ਫੀਡਰ ਅਤੇ ਇੰਸਟਾਲ ਕਰਨਾ ਸ਼ਾਮਿਲ ਹੈ। 2015 ਵਿੱਚ ਪੇਂਡੂ ਖੇਤਰਾਂ ਵਿੱਚ ਸਪਲਾਈ ਦੇ ਔਸਤ ਘੰਟੇ 12.5 ਘੰਟੇ ਸਨ ਜੋ ਹੁਣ ਵਧ ਕੇ ਔਸਤ 22.5 ਘੰਟੇ ਹੋ ਗਏ ਹਨ।ਨਵਾਂਸ਼ਹਿਰ ਸਰਕਲ ਦੇ ਡਿਪਟੀ ਚੀਫ਼ ਇੰਜੀਨੀਅਰ ਕੁਲਵਿੰਦਰ ਸਿੰਘ ਅਤੇ ਐਸ ਜੇ ਵੀ ਐਨ ਲਿਮਿਟਡ ਦੇ ਸੀਨੀਅਰ ਏ ਜੀ ਐਮ ਵੱਲੋਂ ਸਭਨਾਂ ਦਾ ਧੰਨਵਾਦ ਪ੍ਰਗਟਾਇਆ ਗਿਆ।

 

Tags: Azadi Ka Amrit Mahotsav , 75th Anniversary of Indian Independence , 75th years of Independence , Har ghar Tiranga , Ujjwal Bharat Ujjwal Bhavishya , Power @ 2047 , Bijli Mahotsav , NHPC , JPDCL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD