Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਕੀਤੀ ਸੁਵਿਧਾਵਾਂ ਦੀ ਸਮੀਖਿਆ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਮਰੀਜ਼ਾਂ ਨੂੰ ਚੰਗੇਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸੰਗਰੂਰ , 28 Jul 2022

Last updated on: Jul 28, 2022, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਇੱਥੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਨੂੰ ਸੰਗਰੂਰ ਪੁਲਿਸ ਦੇ ਜਵਾਨਾਂ ਦੀ ਇੱਕ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ। ਉਨ੍ਹਾਂ ਨਾਲ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਆਗੂ ਗੁਰਮੇਲ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ‘ਚ ਸਥਾਨਕ ਆਗੂ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਪਹਿਲ ਹੈ ਅਤੇ ਇਸ ਲਈ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਇਹ ਦੌਰਾ ਵੀ ਸੰਗਰੂਰ ਸਿਵਲ ਹਸਪਤਾਲ ‘ਚ ਲੋੜੀਂਦੇ ਉਪਕਰਨਾਂ ਤੇ ਬੁਨਿਆਦੀ ਢਾਂਚੇ ਦਾ ਸਮੀਖਿਆ ਕਰਨਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਇਨ੍ਹਾਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਆਗਾਮੀ 15 ਅਗਸਤ ਨੂੰ ਪੰਜਾਬ ਸਰਕਾਰ ਸਿਹਤ ਦੇ ਖੇਤਰ ’ਚ ਵੱਡੀ ਕ੍ਰਾਂਤੀ ਲਿਆਉਣ ਜਾ ਰਹੀ ਹੈ ਜਿਸ ਤਹਿਤ ਪੂਰੇ ਸੂਬੇ ’ਚ 75 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜਿਨਾਂ ’ਚ ਡਾਕਟਰ ਤੋਂ ਲੈ ਕੇ ਸਵੀਪਰ ਤੱਕ ਲੋੜੀਂਦਾ ਪੂਰਾ ਸਟਾਫ਼ ਹੋਵੇਗਾ। ਉਨਾਂ ਕਿਹਾ ਕਿ ਮੁੱਢਲੀਆਂ ਸਿਹਤ ਸੁਵਿਧਾਵਾਂ ਦੇ ਨਾਲ-ਨਾਲ ਜ਼ਰੂਰੀ ਦਵਾਈਆਂ ਅਤੇ ਟੈਸਟ ਵੀ ਇੱਥੇ ਕਰਵਾਏ ਜਾ ਸਕਣਗੇ। 

ਉਨਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁੱਢਲੀ ਸਿਹਤ ਸੰਭਾਲ ਨੂੰ ਮਜਬੂਤ ਕਰਨ ’ਚ ਸਹਾਈ ਹੋਣਗੇ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨਾਂ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਦੀ ਹਰ ਇੱਕ ਵਰਗ ਤੱਕ ਪਹੁੰਚ, ਸਿਹਤ ਨਾਲ ਸਬੰਧਤ ਖਰਚੇ ਘਟਾਉਣ, ਰੋਗਾਂ ਦੀ ਜਲਦ ਪਛਾਣ ਅਤੇ ਵਿੱਤੀ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਰਕਾਰੀ ਸਿਹਤ ਪ੍ਰਣਾਲੀ ਨੂੰ ਮਜਬੂਤ ਕਰਨ ’ਚ ਸਹਾਇਤਾ ਮਿਲੇਗੀ।

ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨਾਂ ਕਿਹਾ ਕਿ ਵੇਲੇ ਸਿਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਿਹਤ ਸੰਸਥਾਵਾਂ ਦੀ ਸਾਫ਼-ਸਫ਼ਾਈ ਦਾ ਵੀ ਖ਼ਾਸ ਖਿਆਲ ਰੱਖਿਆ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਐਸ.ਐਮ.ਓ. ਡਾ. ਬਲਜੀਤ ਸਿੰਘ ਤੇ ਜ਼ਿਲਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD