Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਪੰਜਾਬ ਨੇ ਕੌਮਾਂਤਰੀ ਸੰਸਥਾ ਨਾਲ ਕੀਤਾ ਸਮਝੌਤਾ

Rahul Tewari, Dr. Manish Kumar, Divya Sharma, India Executive Director, Climate Group

Web Admin

Web Admin

5 Dariya News

ਚੰਡੀਗੜ੍ਹ , 28 Jul 2022

Last updated on: Jul 28, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ, ਜਿਸ ਨਾਲ ਜਲਵਾਯੂ ਤਬਦੀਲੀ ਦੀ ਗੰਭੀਰ ਮਾਮਲੇ ਤੇ ਤੇਜ਼ੀ ਨਾਲ ਕਾਰਵਾਈ ਹੋਵੇਗੀ। ਪੰਜਾਬ ਸਰਕਾਰ ਵਲੋਂ ਜਲਵਾਯੂ ਸੰਬੰਧੀ ਚਿੰਤਾਵਾਂ ਨੂੰ ਮੁਕੰਮਲ ਰੂਪ ਵਿੱਚ ਸੰਬੋਧਨ ਕਰਨ ਲਈ ਯੂ.ਕੇ. ਸਥਿਤ ਵਿਸਵ ਵਿਆਪੀ ਨੈਟਵਰਕ ਵਾਲੀ ਅੰਡਰ 2 ਕੁਲੀਸ਼ਨ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਹੋਇਆ।

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਸਮਝੌਤੇ ਦੇ ਨਾਲ ਹੀ ਪੰਜਾਬ ਸੂਬਾ 43 ਦੇਸ਼ਾਂ ਦੇ 221 ਰਾਜਾਂ ਦੇ ਮਜਬੂਤ ਨੈੱਟਵਰਕ ਦਾ ਮੈਂਬਰ ਬਣ ਗਿਆ ਜੋ ਪੈਰਿਸ ਸਮਝੌਤੇ ਦੀ ਭਾਵਨਾ ਅਨੁਸਾਰ ਕਾਰਬਨ-ਡਾਇਓਕਸਾਈਡ ਅਤੇ ਗਰੀਨ ਹਾਊਸ ਗੈਸਾਂ ਦੇ ਰਿਸਾਵ ਨੂੰ ਘਟਾਉਣ ਲਈ ਕੰਮ ਕਰ ਰਿਹਾ ਹੈ। ਪੈਰਿਸ ਸਮਝੌਤਾ ਸਾਲ 2015 ਵਿੱਚ ਕਰਵਾਈ ਯੂ.ਐਨ.ਐਫ.ਸੀ.ਸੀ. - ਸੀ.ਓ.ਪੀ. 21 ਦੌਰਾਨ ਅਪਣਾਇਆ ਗਿਆ ਸੀ ਅਤੇ ਇਹ ਇੱਕ ਕਾਨੂੰਨੀ ਤੌਰ ਉਤੇ ਬਾਈਡਿੰਗ ਕੌਮਾਂਤਰੀ ਸੰਧੀ ਹੈ ਜਿਸਦਾ ਉਦੇਸ਼ ਆਲਮੀ ਤਪਸ ਨੂੰ 2 ਡਿਗਰੀ ਸੈਲਸੀਅਸ ਤੱਕ ਸੀਮਤ ਰੱਖਣ ਅਤੇ ਤਰਜੀਹੀ ਤੌਰ ਉਤੇ ਪੂਰਵ ਉਦਯੋਗਿਕ ਪੱਧਰ ਦੇ ਪੱਧਰ ਉਤੇ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨਾ ਹੈ ਤਾਂ ਜੋ ਜਲਵਾਯੂ ਤਬਦੀਲੀ ਦੇ ਜੋਖਮ ਅਤੇ ਮਾੜੇ ਪ੍ਰਭਾਵ ਤੋਂ ਬਚਿਆ ਜਾ ਸਕੇ। 

ਪੰਜਾਬ ਇਸ ਅੰਤਰਰਾਸ਼ਟਰੀ ਫੋਰਮ ਵਿੱਚ ਸ਼ਾਮਲ ਹੋਣ ਵਾਲਾ ਉੱਤਰ ਭਾਰਤ ਦਾ ਜੰਮੂ ਕਸ਼ਮੀਰ ਤੋਂ ਬਾਅਦ ਦੂਜਾ ਅਤੇ ਛੱਤੀਸਗੜ੍ਹ, ਜੰਮੂ ਅਤੇ ਕਸ਼ਮੀਰ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਮਹਾਰਾਸ਼ਟਰ ਸਮੇਤ ਛੇਵਾਂ ਸੂਬਾ ਹੈ।ਇਸ ਸਮਝੌਤੇ ਦਾ ਮਹੱਤਵ ਹੋਰ ਵੱਧ ਜਾਂਦਾ ਹੈ ਜਦੋਂ ਜਲਵਾਯੂ ਤਬਦੀਲੀ ਦੇ ਮਾੜੇ ਪ੍ਰਭਾਵ ਜਿਵੇਂ ਕਿ ਮੌਸਮ ਦੇ ਪੈਟਰਨ ਵਿੱਚ ਤਬਦੀਲੀ ਜਿਸ ਕਾਰਨ ਭੋਜਨ ਉਤਪਾਦਨ ਉਤੇ ਪੈ ਰਹੇ ਮਾੜੇ ਅਸਰ, ਸਮੁੰਦਰ ਦੇ ਵਧਦੇ ਪੱਧਰ ਨਾਲ ਵਿਨਾਸ਼ਕਾਰੀ ਹੜ੍ਹ ਅਤੇ ਸਿਹਤ ਸੰਬੰਧੀ ਜੋਖਮ ਵੱਧ ਰਹੇ ਹਨ। 

ਭਾਰਤ ਆਲਮੀ ਜਲਵਾਝੂ ਜੋਖਮ ਸੂਚੀ 2021 ਵਿੱਚ ਸੱਤਵੇਂ ਸਥਾਨ ਉਤੇ ਹੋਣ ਨਾਲ ਉੱਚ ਜੋਖਮ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਪੰਜਾਬ ਸਮੇਤ ਭਾਰਤ ਦੇ ਖੇਤੀ ਪ੍ਰਧਾਨ ਸੂਬਿਆਂ ਨੂੰ ਪੇਂਡੂ ਆਰਥਿਕਤਾ ਤੇ ਪੈਣ ਵਾਲੇ ਗੰਭੀਰ ਨੁਕਸਾਨਦੇਹ ਪ੍ਰਭਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਵਾਤਾਵਰਣ ਮੰਤਰੀ ਨੇ ਇਸ ਉੱਦਮ ਦੀ ਸ਼ਲਾਘਾ ਕਰਦੇ ਹੋਏ ਆਸ ਪ੍ਰਗਟਾਈ ਕਿ ਇਹ ਸਮਝੌਤਾ ਜਲਵਾਯੂ ਤਬਦੀਲੀ ਦੇ ਖਤਰਿਆਂ ਦਾ ਮੁਕਾਬਲਾ ਕਰਨ ਲਈ ਵਿਆਪਕ ਗਤੀਵਿਧੀਆਂ ਕਰਨ, ਰਣਨੀਤਕ ਗਿਆਨ ਪ੍ਰਾਪਤ ਕਰਨ ਅਤੇ ਤਕਨੀਕੀ ਸਹਾਇਤਾ ਦੀ ਵਰਤੋਂ ਕਰਨ ਵਿੱਚ ਮਦਦ ਕਰੇਗਾ। 

ਉਨ੍ਹਾਂ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਵਾਤਾਵਰਣ ਅਤੇ ਕੁਦਰਤ ਦੇ ਅਨੁਕੂਲ ਜੀਵਨ ਢੰਗ ਅਪਣਾਉਣ ਦੀ ਵੀ ਅਪੀਲ ਕੀਤੀ।ਸ੍ਰੀ ਮੀਤ ਹੇਅਰ ਨੇ ਜਲਵਾਯੂ ਸੰਬੰਧੀ ਪੇਸ਼ ਆ ਰਹੀਆਂ ਚੁਣੌਤੀਆਂ ਨੂੰ ਮੌਕੇ ਵਿੱਚ ਤਬਦੀਲ ਕਰਕੇ ਇੱਕ ਮਜਬੂਤ ਅਤੇ ਜਲਵਾਝੂ ਮਜਬੂਤ ਈਕੋ ਸਿਸਟਮ ਤਿਆਰ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਜਲਵਾਯੂ ਤਬਦੀਲੀ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਲਈ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਸੰਗਠਤ ਏਜੰਸੀਆਂ ਨਾਲ ਸਹਿਯੋਗ ਕਰਨ ਦੀ ਇੱਛੁਕ ਹੈ।

ਇਸ ਸਮਝੌਤਾ ਪੰਜਾਬ ਸਰਕਾਰ ਦੀ ਤਰਫੋਂ ਵਾਤਾਵਰਣ ਤੇ ਜਲਵਾਯੂ ਤਬਦੀਲੀ ਦੇ ਡਾਇਰੈਕਟਰ ਡਾ. ਮਨੀਸ਼ ਕੁਮਾਰ ਅਤੇ ਅੰਡਰ 2 ਕੁਲੀਸ਼ਨ ਵੱਲੋਂ ਭਾਰਤ ਵਿੱਚ ਕਲਾਈਮੇਟ ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀਮਤੀ ਦਿਵਿਆ ਸਰਮਾ ਨੇ ਹਸਤਾਖਰ ਕੀਤਾ ਗਿਆ। ਕਲਾਈਮੈਂਟ ਗਰੁੱਪ ਜੋ ਕਿ ਅੰਡਰ ਕੁਲੀਸ਼ਨ ਲਈ ਬਤੌਰ ਸਕੱਤਰੇਤ ਕੰਮ ਕਰ ਰਿਹਾ ਹੈ, ਇੱਕ ਅੰਤਰਾਸ਼ਟਰੀ ਗੈਰ ਲਾਭਕਾਰੀ ਸੰਸਥਾ ਹੈ ਜਿਸ ਦਾ ਹੈੱਡ ਕੁਆਟਰ ਲੰਡਨ ਵਿਖੇ ਹੈ ਅਤੇ ਨਵੀਂ ਦਿੱਲੀ ਅਤੇ ਨਿਊਯਾਰਕ ਵਿਖੇ ਇਸ ਸੰਸਥਾ ਦੇ ਦਫਤਰ ਹਨ।

ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਵੱਖ-ਵੱਖ ਅੰਤਰਰਾਸ਼ਟਰੀ ਫੋਰਮਾਂ ਉਤੇ ਸੂਬੇ ਦੀਆਂ ਪ੍ਰਮੁੱਖ ਪ੍ਰਾਪਤੀਆਂ ਨੂੰ ਪ੍ਰਦਰਸ਼ਿਤ ਕਰਨ ਤੋਂ ਇਲਾਵਾ ਗਿਆਨ ਅਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਦੁਆਰਾ ਜਲਵਾਯੂ ਸਮੂਹ ਅਤੇ ਅੰਡਰ 2 ਕੁਲੀਸਨ ਗੱਠਜੋੜ ਦੇ ਮੈਂਬਰਾਂ ਦੀ ਤਕਨੀਕੀ ਸਹਾਇਤਾ ਨਾਲ ਜਲਵਾਯੂ ਅਨੁਕੂਲ ਦੇ ਆਪਣੇ ਯਤਨਾਂ ਨੂੰ ਮਜਬੂਤ ਕਰਨ ਵਿੱਚ ਸਹਿਯੋਗ ਪ੍ਰਾਪਤ ਹੋਣਾ ਯਕੀਨੀ ਤੌਰ ਉਤੇ ਪੰਜਾਬ ਲਈ ਲਾਹੇਵੰਦ ਹੋਵੇਗਾ। 

ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਮਝੌਤਾ ਜਲਵਾਯੂ ਤਬਦੀਲੀ ਸੰਬੰਧੀ ਪੈਰਿਸ ਸਮਝੌਤੇ (ਜਿਸ ਤੇ ਭਾਰਤ ਇੱਕ ਹਸਤਾਖਰੀ ਹੈ) ਦੇ ਅਨੁਕੂਲ ਗਰੀਨ ਹਾਊਸ ਗੈਸਾਂ ਨੂੰ ਘਟਾਉਣ ਲਈ ਰਾਸਟਰੀ ਵਚਨਬੱਧਤਾ ਨੂੰ ਪੂਰਾ ਕਰਨ ਵਿੱਚ ਸਹਾਈ ਹੋਵੇਗਾ।ਅੰਡਰ 2 ਕੁਲੀਸ਼ਨ ਦੇ ਡਾਇਰੈਕਟਰ ਟਿਮ ਐਸ ਵਾਈ ਨੇ ਕਿਹਾ ਕਿ ਇਹ ਸਮਝੌਤਾ ਜਲਵਾਯੂ ਤਬਦੀਲੀ ਅਨੁਕੂਲਨ ਅਤੇ ਗਲੋਬਲ ਸਿਧਾਂਤਾ ਅਨੁਸਾਰ 2050 ਤੱਕ ਗਰੀਨ ਹਾਊਸ ਗੈਸਾਂ ਦੇ ਰਿਸਾਵ ਨੂੰ ਘਟਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰੇਗਾ।ਇਸ ਮੌਕੇ ਵਾਤਾਵਰਣ ਅਤੇ ਜਲਵਾਯੂ ਤਬਦੀਲੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਗੁਰਹਰਮਿੰਦਰ ਸਿੰਘ ਅਤੇ ਦੱਖਣੀ ਏਸ਼ੀਆ ਸਰਕਾਰੀ ਸੰਪਰਕ ਕਲਾਈਮੇਟ ਗਰੁੱਪ ਦੇ ਮੈਨੇਜਰ ਰਾਣਾ ਪੁਜਾਰੀ ਵੀ ਹਾਜਰ ਸਨ।

 

Tags: Rahul Tewari , Dr. Manish Kumar , Divya Sharma , India Executive Director , Climate Group

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD