Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਦੇ ਡਵੀਜ਼ਨਲ ਕਮਿਸ਼ਨਰਾਂ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਲੋਕਪਾਲ ਵੱਲੋਂ ਮੀਟਿੰਗ

Lokpal Punjab,  Justice Vinod Kumar Sharma, Punjab Admin, Divisional Commissioners of Punjab

Web Admin

Web Admin

5 Dariya News

ਚੰਡੀਗੜ੍ਹ , 28 Jul 2022

Last updated on: Jul 28, 2022, 00:00 IST

ਜਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਰਾਜ ਦੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਹੈ।  ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਲੋਕਪਾਲ ਐਕਟ 1996 ਅਧੀਨ ਕਿਸੇ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਭੇਜੇ ਗਏ ਨਮੂਨੇ ਅਨੁਸਾਰ ਵੱਡੇ ਵੱਡੇ ਫਲੈਕਸ ਬੋਰਡ ਸਮੂਹ ਦਫਤਰਾਂ ਅਤੇ ਜਨਤਕ ਥਾਵਾਂ 'ਤੇ  15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ।

ਇਹ ਫਲੈਕਸ ਬੋਰਡ  ਸਮੂਹ ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਉਪ ਮੰਡਲ ਅਫਸਰ, ਤਹਿਸੀਲਾਂ, ਡੀ.ਡੀ.ਪੀ.ਓ., ਬੀ.ਡੀ.ਪੀ.ਓ., ਨਗਰ ਸੁਧਾਰ ਟਰੱਸਟਾਂ, ਨਗਰ ਨਿਗਮਾਂ, ਨਗਰ ਕੌਂਸਲਾਂ ਆਦਿ ਦੇ ਦਫਤਰਾਂ ਅਤੇ ਹੋਰ ਜਨਤਕ ਥਾਂਵਾਂ ਉੱਤੇ ਲਗਾਏ ਜਾਣ ਦੀਆਂ ਹਦਾਇਤਾਂ ਦਿਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿਚ ਪੰਜਾਬ ਲੋਕਪਾਲ ਐਕਟ ਸਬੰਧੀ ਜਾਗਰੂਕਤਾ ਫੈਲੇ ਕਿ ਉਹ ਕਿਹੜੇ ਨੁਮਾਇੰਦੇ, ਚੇਅਰਮੈਨ, ਮੇਅਰ, ਡਿਪਟੀ ਮੇਅਰ, ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਇਨ੍ਹਾਂ ਅਦਾਰਿਆਂ ਵਿਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਿਸ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਮੂਹ ਦਫਤਰਾਂ ਅਤੇ  ਪਬਲਿਕ ਥਾਵਾਂ 'ਤੇ ਵੀ ਫਲੈਕਸ ਬੋਰਡ 15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ, ਵਾਇਸ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਅਤੇ ਉਹਨਾਂ ਦੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸ਼ਿਕਾਇਤ ਦਰਜ ਕਰਾਉਣ ਬਾਰੇ ਲੋਕ ਜਾਗਰੂਕ ਹੋ ਸਕਣ। ਇਸ ਤੋਂ ਇਲਾਵਾ  ਕਿਸੇ ਵੀ ਸਰਕਾਰੀ ਕੰਪਨੀ ਦੇ ਚੇਅਰਮੈਨ, ਰਾਜ ਜਾਂ ਕੇਂਦਰੀ ਐਕਟ ਅਧੀਨ ਗਠਿਤ ਬੋਰਡਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਵਿਰੁੱਧ ਅਤੇ ਹੋਰ ਨੁਮਾਇੰਦਿਆਂ ਖਿਲਾਫ ਵੀ ਲੋਕ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਜਸਟਿਸ ਸ਼ਰਮਾ ਨੇ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕਾਂ ਵਿਚ ਜਾਗਰੂਕਤਾ ਦੀ ਘਾਟ ਹੋਣ ਕਰਕੇ ਇਹ ਜਾਣਕਾਰੀ ਨਹੀਂ ਹੈ ਕਿ ਲੋਕ ਨੁਮਾਇੰਦਿਆਂ ਖਿਲਾਫ ਸ਼ਿਕਾਇਤ ਕਿਵੇਂ ਅਤੇ ਕਿੱਥੇ ਕਰਨੀ ਹੈ। ਵੱਡੇ ਵੱਡੇ ਫਲੈਕਸ ਬੋਰਡ ਲਗਾਉਣ ਨਾਲ ਲੋਕ ਜਾਗਰੂਕ ਹੋਣਗੇ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਪਾਲ ਪੰਜਾਬ ਦਾ ਦਫਤਰ ਬਹੁਤ ਕਾਰਗਰ ਸਿੱਧ ਹੋ ਸਕਦਾ ਹੈ, ਇਸ ਲਈ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ।  ਇਸ ਮਕਸਦ ਲਈ ਸਮੂਹ  ਦਫਤਰਾਂ ਅਤੇ ਜਨਤਕ ਥਾਂਵਾਂ 'ਤੇ ਲੱਗੇ ਫਲੈਕਸ ਬੋਰਡਾਂ ਨੂੰ ਪੜ੍ਹ ਕੇ ਲੋਕ ਜਾਣਕਾਰੀ ਹਾਸਲ ਕਰਕੇ ਆਪਣੀ ਸਮੱਸਿਆ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭ੍ਰਿਸ਼ਟਾਚਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ &okpa&.punjab.{ov.}n ਵੈੱਬਸਾਈਟ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸ਼ਿਕਾਇਤ ਪੰਜਾਬ ਸਿਵਲ ਸਕੱਤਰੇਤ-2 , ਚੰਡੀਗੜ੍ਹ, ਲੋਕਪਾਲ ਪੰਜਾਬ ਦੇ ਦਫਤਰੀ ਕਮਰਾ ਨੰਬਰ 426/4 ਵਿਖੇ ਨਿੱਜੀ ਤੌਰ 'ਤੇ ਜਾਂ ਰਜਿਸਟਰਡ ਡਾਕ ਰਾਹੀਂ ਵੀ ਭੇਜੀ ਜਾ ਸਕਦੀ ਹੈ।

 

Tags: Lokpal Punjab , Justice Vinod Kumar Sharma , Punjab Admin , Divisional Commissioners of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD