Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਵੱਲੋਂ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ

Bhagwant Mann, Cabinet Decision Punjab, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 28 Jul 2022

ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਾਉਣੀ ਮੰਡੀਕਰਨ ਸੀਜ਼ਨ-2022-23 ਲਈ ਝੋਨੇ ਦੀ ਮਿਲਿੰਗ ਵਾਸਤੇ 'ਦਾ ਪੰਜਾਬ ਕਸਟਮ ਮਿਲਿੰਗ ਪਾਲਿਸੀ' ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਖਰੀਦੇ ਗਏ ਝੋਨੇ ਨੂੰ ਸੂਬੇ ਵਿਚ ਸਥਾਪਤ ਚੌਲ ਮਿੱਲਾਂ ਰਾਹੀਂ ਪੀੜ ਕੇ ਚੌਲ ਬਣਾਉਣ ਉਪਰੰਤ ਭਾਰਤੀ ਖੁਰਾਕ ਨਿਗਮ ਨੂੰ ਮੁਹੱਈਆ ਕਰਵਾਏ ਜਾ ਸਕਣ।

ਇਹ ਫੈਸਲਾ ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਪੰਜਾਬ ਦੀਆਂ ਖਰੀਦ ਏਜੰਸੀਆਂ (ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਰਾਜ ਗੁਦਾਮ ਨਿਗਮ ਅਤੇ ਭਾਰਤੀ ਖੁਰਾਕ ਨਿਗਮ) ਵਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਖਰੀਦੇ ਜਾਣ ਵਾਲੇ ਝੋਨੇ ਦੀ ਮਿਲਿੰਗ ਨੂੰ ਸਮੇਂ ਸਿਰ ਕੇਂਦਰੀ ਪੂਲ ਵਿਚ ਭੁਗਤਾਉਣ ਲਈ ਤਿਆਰ ਕੀਤੀ ਜਾਂਦੀ ਹੈ। 

ਇਸ ਨੀਤੀ ਦੇ ਮੁਤਾਬਕ ਵਿਭਾਗ ਵਲੋਂ ਜਾਰੀ ਕੀਤੀ ਖਰੀਦ ਕੇਂਦਰਾਂ ਦੀ ਅਲਾਟਮੈਂਟ ਸੂਚੀ ਦੇ ਮੁਤਾਬਕ ਚੌਲ ਮਿੱਲਾਂ ਦੀ ਖਰੀਦ ਕੇਂਦਰਾਂ ਨਾਲ ਲਿਕਿੰਗ ਵੀ ਸਮੇਂ ਸਿਰ ਕਰ ਦਿੱਤੀ ਜਾਵੇਗੀ। ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਚੌਲ ਮਿੱਲਾਂ ਦਰਮਿਆਨ ਸਮਝੌਤੇ ਅਤੇ ਯੋਗਤਾ ਦੇ ਮੁਤਾਬਕ ਮੰਡੀਆਂ ਵਿੱਚੋਂ ਝੋਨਾ ਯੋਗ ਚੌਲ ਮਿੱਲਾਂ ਵਿੱਚ ਭੰਡਾਰ ਕੀਤਾ ਜਾਵੇਗਾ। ਇਹ ਨੀਤੀ ਅਤੇ ਸਮਝੌਤਾ ਨਿਰਧਾਰਤ ਕਰਦਾ ਹੈ ਕਿ ਚੌਲ ਮਿੱਲ ਮਾਲਕ ਭੰਡਾਰ ਹੋਏ ਝੋਨੇ ਦੇ ਬਣਦੇ ਚੌਲ 31 ਮਾਰਚ, 2023 ਤੱਕ ਮੁਹੱਈਆ ਕਰਨਾ ਹੋਵੇਗਾ।

ਸਾਉਣੀ ਮੰਡੀਕਰਨ ਸੀਜ਼ਨ-2022-23 ਇਕ ਅਕਤੂਬਰ, 2022 ਤੋਂ ਸ਼ੁਰੂ ਹੋ ਕੇ 30 ਨਵੰਬਰ ਤੱਕ ਮੁਕੰਮਲ ਹੋਵੇਗਾ। ਇਸ ਸੀਜ਼ਨ ਦੌਰਾਨ ਖਰੀਦੇ ਜਾਣ ਵਾਲੇ ਝੋਨੇ ਨੂੰ ਸੂਬੇ ਵਿਚ ਯੋਗ ਚੌਲ ਮਿੱਲਾਂ ਵਿਚ ਭੰਡਾਰ ਕੀਤੀ ਜਾਵੇਗਾ। ਜ਼ਿਕਰਯੋਗ ਹੈ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਸਾਉਣੀ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਕਸਟਮ ਮਿਲਿੰਗ ਪਾਲਿਸੀ ਜਾਰੀ ਕਰਦਾ ਹੈ ਤਾਂ ਕਿ ਭਾਰਤ ਸਰਕਾਰ ਦੇ ਤੈਅ ਨਿਯਮਾਂ ਦੇ ਮੁਤਾਬਕ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਨੂੰ ਪੀੜ ਕੇ ਚੌਲ ਤਿਆਰ ਕੀਤਾ ਜਾ ਸਕੇ।

ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੀ.ਐਸ.ਪੀ.ਸੀ.ਐਲ. ਦੀ ਕਾਰਜ ਯੋਜਨਾ ਨੂੰ ਮਨਜ਼ੂਰੀ

ਕੈਬਨਿਟ ਨੇ 'ਰਿਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ' (ਆਰ.ਡੀ.ਐਸ.ਐਸ.) ਨੂੰ ਪ੍ਰਵਾਨ ਤੇ ਲਾਗੂ ਕਰਨ ਲਈ ਪੀ.ਐਸ.ਪੀ.ਸੀ.ਐਲ. ਦੀ ਕਾਰਜ ਯੋਜਨਾ ਨੂੰ ਅੱਜ ਮਨਜ਼ੂਰ ਕਰ ਲਿਆ। ਆਰ.ਡੀ.ਐਸ.ਐਸ. ਲਾਗੂ ਹੋਣ ਨਾਲ ਵੰਡ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਪੀ.ਐਸ.ਪੀ.ਸੀ.ਐਲ. ਦੀ ਕਾਰਜਕੁਸ਼ਲਤਾ ਅਤੇ ਵਿੱਤੀ ਪ੍ਰਬੰਧਨ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ-ਨਾਲ ਖਪਤਕਾਰਾਂ ਨੂੰ ਮਿਆਰੀ ਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣੇਗੀ। 25,237 ਕਰੋੜ ਰੁਪਏ ਦੀ ਇਸ ਕਾਰਜ ਯੋਜਨਾ ਵਿੱਚ ਡਿਸਟ੍ਰੀਬਿਊਸ਼ਨ ਦੇ ਬੁਨਿਆਦੀ ਢਾਂਚੇ, ਮੀਟਰਿੰਗ ਤੇ ਸੂਚਨਾ ਤਕਨਾਲੋਜੀ/ਐਸ.ਸੀ.ਏ.ਡੀ.ਏ ਨਾਲ ਸਬੰਧਤ ਕੰਮ ਸ਼ਾਮਲ ਹਨ।

ਨਾਗਰਿਕ ਕੇਂਦਰਿਤ ਈਕੋ-ਸਿਸਟਮ ਕਾਇਮ ਕਰਨ ਲਈ ਐਨ.ਐਲ.ਐਸ.ਐਫ. ਨਾਲ ਸਮਝੌਤੇ ਨੂੰ ਪ੍ਰਵਾਨਗੀ

ਨਾਗਰਿਕ ਕੇਂਦਰਿਤ, ਅਗਾਂਹਵਧੂ ਗਵਰਨੈਂਸ ਈਕੋ-ਸਿਸਟਮ ਬਣਾਉਣ ਲਈ ਵਧੇਰੇ ਪੇਸ਼ੇਵਰ ਮੁਹਾਰਤ ਲਿਆਉਣ ਵਾਸਤੇ ਪੰਜਾਬ ਕੈਬਨਿਟ ਨੇ 'ਨੱਜ ਲਾਈਫ ਸਕਿੱਲਜ਼ ਫਾਉਂਡੇਸ਼ਨ' (ਐਨ.ਐਲ.ਐਸ.ਐਫ.) ਨਾਲ 27 ਮਹੀਨਿਆਂ ਦੇ ਵਕਫ਼ੇ ਲਈ ਸਮਝੌਤੇ ਉਤੇ ਹਸਤਾਖ਼ਰ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਇਹ ਕਦਮ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਤੌਰ ਉੱਤੇ ਫੀਡਬੈਕ ਅਤੇ ਸਹਿਯੋਗ ਦੇਣ ਵਿੱਚ ਸਹਾਈ ਸਿੱਧ ਹੋਵੇਗਾ ਜਿਸ ਨਾਲ ਤਕਨੀਕੀ ਏਕੀਕਰਨ, ਪ੍ਰਬੰਧਨ ਨਵੀਨਤਾਕਾਰੀ, ਡੇਟਾ ਮੈਨੇਜਮੈਂਟ ਅਤੇ ਹੋਰ ਖੇਤਰਾਂ ਵਿੱਚ ਵਿਭਾਗੀ ਜਾਂ ਉਪ-ਵਿਭਾਗੀ ਪਹਿਲਕਦਮੀਆਂ ਰਾਹੀਂ ਪ੍ਰੋਗਰਾਮਾਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਆਏਗਾ।

ਮੂੰਗੀ ਦੀ ਖਰੀਦ ਅਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਲਈ ਮਿਆਰ ਮਾਪਦੰਡਾਂ ਵਿੱਚ ਛੋਟ ਨੂੰ ਕਾਰਜ-ਬਾਅਦ ਪ੍ਰਵਾਨਗੀ

ਰਾਜ ਦੇ ਮੂੰਗੀ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਮੂੰਗੀ ਦੀ ਖਰੀਦ ਲਈ ਭਾਰਤ ਸਰਕਾਰ ਵੱਲੋਂ ਤੈਅ ਮਿਆਰ ਮਾਪਦੰਡਾਂ ਵਿੱਚ ਛੋਟ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਛੋਟਾਂ ਮੁਤਾਬਕ ਸੂਬੇ ਦੀ ਨੋਡਲ ਏਜੰਸੀ ਮਾਰਕਫੈੱਡ 7225 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਮੌਜੂਦਾ ਖਰੀਦ ਸੀਜ਼ਨ 2022-23 ਦੌਰਾਨ ਸੂਬੇ ਦੇ ਪੂਲ ਵਾਸਤੇ ਵੱਧ ਤੋਂ ਵੱਧ ਮੂੰਗੀ ਦੀ ਖਰੀਦ ਦੇ ਯੋਗ ਬਣਾਇਆ ਜਾ ਸਕੇ। 

ਇਸ ਨਾਲ ਉਨ੍ਹਾਂ ਕਿਸਾਨਾਂ ਨੂੰ ਮਾਲੀ ਮਦਦ ਵੀ ਮਿਲੇਗੀ, ਜਿਨ੍ਹਾਂ ਨੂੰ ਆਪਣੀ ਫ਼ਸਲ ਐਮ.ਐਸ.ਪੀ. ਤੋਂ ਘੱਟ ਭਾਅ ਉਤੇ ਵੇਚਣੀ ਪਈ ਜਾਂ ਵੇਚਣੀ ਪਵੇਗੀ ਕਿਉਂਕਿ ਉਨ੍ਹਾਂ ਦੀ ਫ਼ਸਲ ਮਾਪਦੰਡਾਂ ਵਿੱਚ ਛੋਟ ਦੇ ਦਾਇਰੇ ਵਿੱਚ ਨਹੀਂ ਆਉਂਦੀ। ਜਿਨ੍ਹਾਂ ਕਿਸਾਨਾਂ ਦੀ ਉਪਜ ਮਾਪਦੰਡਾਂ ਵਿੱਚ ਛੋਟ ਦੇ ਦਾਇਰੇ ਵਿੱਚ ਵੀ ਨਹੀਂ ਆਵੇਗੀ ਅਤੇ ਜਿਨ੍ਹਾਂ ਨੂੰ ਆਪਣੀ ਫ਼ਸਲ 31 ਜੁਲਾਈ 2022 ਤੱਕ ਖੁੱਲ੍ਹੀ ਮੰਡੀ ਵਿੱਚ ਵੇਚਣੀ ਪਵੇਗੀ, ਉਨ੍ਹਾਂ ਨੂੰ ਪ੍ਰਤੀ ਕੁਇੰਟਲ ਵੱਧ ਤੋਂ ਵੱਧ ਇਕ ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਪਹਿਲਕਦਮੀ ਉਨ੍ਹਾਂ ਕਿਸਾਨਾਂ ਉਤੇ ਵੀ ਲਾਗੂ ਹੋਵੇਗੀ, ਜਿਨ੍ਹਾਂ ਪਹਿਲਾਂ ਹੀ ਆਪਣੀ ਫ਼ਸਲ ਖੁੱਲ੍ਹੀ ਮੰਡੀ ਵਿੱਚ ਐਮ.ਐਸ.ਪੀ. ਤੋਂ ਘੱਟ ਭਾਅ ਉਤੇ ਵੇਚ ਦਿੱਤੀ ਹੈ।

ਸੂਬਾ ਸੰਕਟ ਰਾਹਤ ਫੰਡ ਲਈ ਮਨਜੂਰੀ

ਕੁਦਰਤੀ ਆਫਤਾਂ ਦੇ ਜੋਖਮ ਨੂੰ ਘਟਾਉਣ ਲਈ ਵਿਸ਼ੇਸ਼ ਉਪਾਵਾਂ ਦੀ ਸ਼ੁਰੂਆਤ ਦੇ ਮੰਤਵ ਨਾਲ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਸੂਬਾ ਸੰਕਟ ਰਾਹਤ ਫੰਡ (ਐਸ.ਡੀ.ਐਮ.ਐਫ) ਹੋਂਦ ਵਿਚ ਲਿਆਉਣ ਲਈ ਮੰਨਜੂਰੀ ਦੇ ਦਿੱਤੀ ਗਈ ਹੈ। ਇਸ ਫੰਡ ਦੇ ਹੋਂਦ ਵਿਚ ਆਉਣ ਨਾਲ ਕੁਦਰਤੀ ਸੰਕਟਾਂ ਨਾਲ ਨਿਪਟਣ ਅਤੇ ਉਨ੍ਹਾਂ ਦੇ ਜੋਖਮਾਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਜਾਂਦੇ ਯਤਨਾਂ ਨੂੰ ਹੋਰ ਬਲ ਮਿਲੇਗਾ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਆਜਾਦੀ ਦਾ ਮਹਾਂਉਤਸਵ ਮਨਾਉਣ ਲਈ ਉਮਰ ਕੈਦੀਆਂ ਦੀ ਸਜਾ ਮੁਆਫੀ ਲਈ ਵਿਸ਼ੇਸ਼ ਕੇਸ ਭੇਜਣ ਨੂੰ ਮੰਨਜੂਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਵਜਾਰਤ ਦੁਆਰਾ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਉਮਰ ਕੈਦ ਸਜਾ ਯਾਫਤਾ/ਕੈਦੀਆਂ ਦੀ ਵਿਸ਼ੇਸ਼ ਸਜਾ ਮੁਆਫੀ ਦੇ ਕੇਸ ਭੇਜਣ ਲਈ ਵੀ ਮਨਜੂਰੀ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ 15 ਅਗਸਤ, 2022 ਨੂੰ ਭਾਰਤ ਦੇ 75ਵੇਂ ਆਜਾਦੀ ਦਿਵਸ ਨੂੰ ਆਜਾਦੀ ਦੇ ਮਹਾਂਉਤਸਵ ਵਜੋਂ ਮਨਾਉਣ ਲਈ ਸੂਬੇ ਦੀਆਂ ਜੇਲ੍ਹਾਂ ਵਿਚ ਨਜਰਬੰਦ ਕੈਦੀਆਂ ਦੇ ਵਿਸ਼ੇਸ਼ ਸਜਾ ਮੁਆਫੀ ਦੇ ਕੇਸ ਭੇਜਣ ਲਈ ਵੀ ਮਨਜੂਰੀ ਦਿੱਤੀ ਗਈ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਵੱਲੋਂ ਮਨਜੂਰੀ ਦੇਣ ਤੋਂ ਬਾਅਦ ਸਜਾ ਘਟਾਉਣ ਦੇ ਇਹ ਵਿਸ਼ੇਸ਼ ਮਾਮਲੇ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ। .

ਰੁਜਗਾਰ ਪੈਦਾਵਾਰ ਤੇ ਸਿਖਲਾਈ ਵਿਭਾਗ ਦੀ ਸਲਾਨਾ ਪ੍ਰਸ਼ਾਸਨਿਕ ਰਿਪੋਰਟ

ਵਜਾਰਤ ਵੱਲੋਂ ਸਾਲ 2020-21 ਲਈ ਰੁਜਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਸਲਾਨਾ ਪ੍ਰਸ਼ਾਸਨਿਕ ਰਿਪਰੋਟ ਨੂੰ ਵੀ ਮਨਜੂਰੀ ਦਿੱਤੀ ਗਈ ਹੈ।

 

Tags: Bhagwant Mann , Cabinet Decision Punjab , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD