Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੀਬੀ ਸਰਵਜੀਤ ਕੌਰ ਮਾਣੂੰਕੇ ਸਦਕਾ ਨਗਰ ਕੌਂਸਲ ਨੂੰ ਮਿਲੀਆਂ ਕੂੜਾ ਚੁੱਕਣ ਲਈ ਨਵੀਆਂ ਗੱਡੀਆਂ

ਰੌਸ਼ਨੀਆਂ ਦੇ ਸ਼ਹਿਰ ਨੂੰ ਗੰਦਗੀ ਢੇਰਾਂ ਤੋਂ ਮੁਕਤ ਕਰਵਾਕੇ ਹਟਾਂਗੀ : ਬੀਬੀ ਸਰਵਜੀਤ ਕੌਰ ਮਾਣੂੰਕੇ

Sarvjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 29 Jul 2022

Last updated on: Jul 29, 2022, 00:00 IST

ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਜਗਰਾਉਂ ਹਲਕੇ ਦੀ ਨੁਹਾਰ ਬਦਲਣ ਅਤੇ ਨਗਰ ਕੌਂਸਲ ਜਗਰਾਉਂ ਨੂੰ ਅਤਿ-ਅਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਜੰਗੀ ਪੱਧਰ ਤੇ ਜੁਟੇ ਹੋਏ ਹਨ। ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ 'ਸਵੱਛ ਭਾਰਤ ਮਿਸ਼ਨ' ਤਹਿਤ ਜਗਰਾਉਂ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਵਧਾਉਣ ਲਈ 3 ਟਾਟਾ ਏਸ ਗੱਡੀਆਂ ਦਿੱਤੀਆਂ ਗਈਆਂ ਹਨ। 

ਨਗਰ ਕੌਂਸਲ ਵੱਲੋਂ ਇਹਨਾਂ ਗੱਡੀਆਂ ਦੀ ਕਾਗਜ਼ੀ ਕਾਰਵਾਈ ਮੁਕੰਮਲ ਹੋਣ ਉਪਰੰਤ ਇਹ ਗੱਡੀਆਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਚਲਾ ਦਿੱਤੀਆਂ ਜਾਣਗੀਆਂ, ਜੋ ਸ਼ਹਿਰ ਦੇ ਗਲੀ-ਮੁਹੱਲਿਆਂ ਵਿੱਚ ਜਾ ਕੇ ਲੋਕਾਂ ਦੇ ਘਰਾਂ ਅੱਗੇ ਤੋਂ ਕੂੜਾ ਚੁੱਕਣਗੀਆਂ ਅਤੇ ਇਹਨਾਂ ਗੱਡੀਆਂ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਚੁੱਕਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਜਗਰਾਉਂ ਸ਼ਹਿਰ ਨੂੰ ਅਤਿ-ਅਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ਦੇ ਕੌਂਸਲਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਵਿਧਾਇਕਾ ਮਾਣੂੰਕੇ ਦਾ ਧੰਨਵਾਦ ਕਰਦੇ ਹੋਏ ਸਨਮਾਨਿਤ ਵੀ ਕੀਤਾ ਗਿਆ। 

ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਉਹ ਸਿਆਸਤ ਵਿੱਚ ਇੱਕ ਮਿਸ਼ਨ ਤਹਿਤ ਆਏ ਹਨ ਅਤੇ ਰੌਸ਼ਨੀਆਂ ਦੇ ਸ਼ਹਿਰ ਜਗਰਾਉਂ ਨੂੰ ਸੁੰਦਰ ਬਨਾਉਣ ਲਈ ਹਰ ਸੰਭਵ ਯਤਨ ਕਰਨਗੇ ਅਤੇ ਸ਼ਹਿਰ ਨੂੰ ਗੰਦਗੀ ਦੇ ਢੇਰਾਂ ਤੋਂ ਮੁਕਤ ਕਰਵਾਉਣਗੇ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਜਗਰਾਉਂ ਨੂੰ ਤਿੰਨ ਨਵੀਆਂ ਗੱਡੀਆਂ ਮਿਲਣ ਨਾਲ ਜਗਰਾਉਂ ਸ਼ਹਿਰ ਵਿੱਚ ਥਾਂ-ਥਾਂ ਤੇ ਲੱਗਦੇ ਕੂੜੇ ਦੇ ਢੇਰ ਵੀ ਖਤਮ ਹੋ ਜਾਣਗੇ, ਕਿਉਂਕਿ ਇਹ ਗੱਡੀਆਂ ਲੋਕਾਂ ਦੇ ਘਰਾਂ ਵਿੱਚੋਂ ਕੂੜਾ ਚੁੱਕਕੇ ਸ਼ਹਿਰ ਤੋਂ ਬਾਹਰ ਨਿਰਧਾਰਿਤ ਜਗ੍ਹਾ ਉਪਰ ਕੂੜਾ ਸੁੱਟਣਗੀਆਂ। 

ਇਸ ਨਾਲ ਜਿੱਥੇ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਉਥੇ ਹੀ ਸ਼ਹਿਰ ਵਾਸੀਆਂ ਨੂੰ ਗਲੇ-ਸੜੇ ਕੂੜੇ ਦੀ ਸੜਾਂਦ ਤੋਂ ਵੀ ਨਿਯਾਤ ਮਿਲੇਗੀ। ਬੀਬੀ ਮਾਣੂੰਕੇ ਨੇ ਆਖਿਆ ਕਿ ਜਗਰਾਉਂ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਵੱਡੀ ਲੀਡ ਨਾਲ ਵੋਟਾਂ ਪਾ ਕੇ ਜਿਤਾਇਆ ਹੈ ਅਤੇ ਹਲਕੇ ਦੇ ਲੋਕਾਂ ਦੀ ਬਿਹਤਰੀ ਅਤੇ ਸਹੂਲਤਾਂ ਲਈ ਉਹ ਪੰਜਾਬ ਸਰਕਾਰ ਦਾ ਬੂਹਾ ਖੜਕਾਉਂਦੇ ਰਹਿਣਗੇ।

 ਉਹਨਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਲੋਕ ਵਿਸ਼ਵਾਸ਼ ਬਣਾਕੇ ਥੋੜਾ ਸਬਰ ਰੱਖਣ, ਕਿਉਂਕਿ ਹਰ ਇੱਕ ਕੰਮ ਨੂੰ ਸਮਾਂ ਲੱਗਦਾ ਹੈ। ਇਸ ਲਈ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਜਗਰਾਉਂ ਸ਼ਹਿਰ ਲਈ ਨਵੀਆਂ ਗੱਡੀਆਂ ਦੇਣ ਤੇ ਨਗਰ ਕੌਂਸਲ ਜਗਰਾਉਂ ਵੱਲੋਂ ਕਾਰਜ ਸਾਧਕ ਅਧਿਕਾਰੀ ਮਨੋਹਰ ਸਿੰਘ ਨੇ ਪੰਜਾਬ ਸਰਕਾਰ ਅਤੇ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਵਿਸ਼ੇਸ਼ ਤੌਰਤੇ ਧੰਨਵਾਦ ਕੀਤਾ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਐਸ.ਓ.ਅਸ਼ੋਕ ਕੋਚਰ, ਐਡਵੋਕੇਟ ਕਰਮ ਸਿੰਘ ਸਿੱਧੂ, ਅਮਰਦੀਪ ਸਿੰਘ ਟੂਰੇ, ਸਾਜਨ ਮਲਹੋਤਰਾ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਕੰਵਰਵਾਲ ਸਿੰਘ, ਕੌਂਸਲਰ ਅਨਮੋਲ ਗੁਪਤਾ, ਰਾਜ ਭਾਰਦਵਾਜ, ਰਵਿੰਦਰ ਸੱਭਰਵਾਲ ਫੀਨਾਂ, ਅਮਰਨਾਥ ਕਲਿਆਣ, ਆਪ ਆਗੂ ਗੁਰਪ੍ਰੀਤ ਸਿੰਘ ਨੋਨੀਂ ਸੈਂਭੀ, ਪੱਪੂ ਭੰਡਾਰੀ, ਮਨਪ੍ਰੀਤ ਸਿੰਘ ਮੰਨਾਂ, ਕਰਮ ਸਿੰਘ ਸੰਧੂ, ਮੇਹਰ ਸਿੰਘ, ਨਿਰਮਲ ਸਿੰਘ ਨਿੰਮਾਂ, ਲਖਵੀਰ ਸਿੰਘ ਲੱਕੀ, ਬਲਜੀਤ ਸਿੰਘ ਵਿੱਕੀ, ਲਖਵੀਰ ਸਿੰਘ ਲੱਖਾ, ਡਾ:ਕੇਵਲ ਕ੍ਰਿਸ਼ਨ ਮਲਹੋਤਰਾ ਆਦਿ ਵੀ ਹਾਜ਼ਰ ਸਨ।

 

Tags: Sarvjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD