Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਦੇ ਆਈ.ਏ.ਐਸ. ਅਧਿਕਾਰੀ ਹੁਸਨ ਲਾਲ ਨੂੰ ਸੇਵਾ ਮੁਕਤੀ `ਤੇ ਨਿੱਘੀ ਵਿਦਾਇਗੀ

Hussan Lal, Punjab IAS officer, Chandigarh, Punjab Admin

Web Admin

Web Admin

5 Dariya News

ਚੰਡੀਗੜ੍ਹ , 29 Jul 2022

Last updated on: Jul 29, 2022, 00:00 IST

ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਹੁਸਨ ਲਾਲ ਜੋ 31 ਜੁਲਾਈ ਨੂੰ ਸੇਵਾ ਮੁਕਤ ਹੋ ਰਹੇ ਹਨ, ਨੂੰ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਪੰਜਾਬ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ 1995 ਬੈਚ ਦੇ ਆਈ.ਏ.ਐਸ. ਅਧਿਕਾਰੀ ਹੁਸਨ ਲਾਲ, ਜੋ ਮੌਜੂਦਾ ਸਮੇਂ ਪ੍ਰਮੁੱਖ ਸਕੱਤਰ ਵਜੋਂ ਮੈਡੀਕਲ ਸਿੱਖਿਆ ਤੇ ਖੋਜ ਅਤੇ ਪ੍ਰਿੰਟਿੰਗ ਸਟੇਸ਼ਨਰੀ ਵਿਭਾਗ ਦਾ ਕੰਮਕਾਜ ਦੇਖ ਰਹੇ ਸਨ, ਲਈ ਸੇਵਾ ਮੁਕਤੀ ਤੋਂ ਬਾਅਦ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ।

ਸੇਵਾ ਮੁਕਤ ਅਧਿਕਾਰੀ ਵੱਲੋਂ ਨਿਭਾਈਆਂ ਸ਼ਾਨਦਾਰ ਅਤੇ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਦਿਆਂ ਮੁੱਖ ਸਕੱਤਰ ਵਿਜੈ  ਕੁਮਾਰ ਜੰਜੂਆ, ਪ੍ਰਧਾਨ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਏ ਵੇਣੂ ਪ੍ਰਸਾਦ, ਕੇ.ਏ.ਪੀ. ਸਿਨਹਾ, ਰਾਜੀ ਪੀ ਸ਼੍ਰੀਵਾਸਤਵ, ਵਿਕਾਸ ਪ੍ਰਤਾਪ, ਤੇਜਵੀਰ ਸਿੰਘ, ਜਸਪ੍ਰੀਤ ਤਲਵਾਰ, ਦਲੀਪ ਕੁਮਾਰ, ਰਾਹੁਲ ਭੰਡਾਰੀ, ਵੀ.ਕੇ. ਮੀਨਾ,  ਅਜੋਏ ਸ਼ਰਮਾ, ਅਲਕਨੰਦਾ ਦਿਆਲ ਅਤੇ ਗਿਰੀਸ਼ ਦਿਆਲਨ ਨੇ ਉਨ੍ਹਾਂ ਨਾਲ ਆਪਣੇ ਸੁਹਿਰਦ ਸਬੰਧਾਂ ਅਤੇ ਉਨ੍ਹਾਂ ਦੀ  ਦੋਸਤਾਨਾ ਕਾਰਜ ਸ਼ੈਲੀ ਤੋਂ ਸਿੱਖੇ ਤਜਰਬਿਆਂ ਨੂੰ ਸਾਂਝਾ ਕੀਤਾ।

ਇਨ੍ਹਾਂ ਅਧਿਕਾਰੀਆਂ ਨੇ ਸ੍ਰੀ ਹੁਸਨ ਲਾਲ ਵੱਲੋਂ ਬਤੌਰ ਪ੍ਰਮੁੱਖ ਸਕੱਤਰ ਸਿਹਤ ਦੇ ਕਾਰਜਕਾਲ ਦੌਰਾਨ ਕੋਵਿਡ ਮਹਾਂਮਾਰੀ ਦੇ ਸਮੇਂ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਵਿਸ਼ੇਸ਼ ਤੌਰ ਉਤੇ ਸ਼ਲਾਘਾ ਕੀਤੀ। ਹੁਸਨ ਲਾਲ ਦੇ ਸਾਧਾਰਨ ਪੇਂਡੂ ਪਿਛੋਕੜ ਦਾ ਜ਼ਿਕਰ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਸਿਵਲ ਅਧਿਕਾਰੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਮਾਰਗ ਦਰਸ਼ਕ ਬਣਿਆ ਰਹੇਗਾ ਅਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿਹਤ, ਗ੍ਰਹਿ, ਲੋਕ ਨਿਰਮਾਣ ਵਿਭਾਗ, ਸਿੱਖਿਆ, ਮੈਡੀਕਲ ਸਿੱਖਿਆ, ਸੱਭਿਆਚਾਰ ਅਤੇ ਸੈਰ ਸਪਾਟਾ, ਟਰਾਂਸਪੋਰਟ ਅਤੇ ਫੀਲਡ  ਵਿੱਚ ਵੱਖ-ਵੱਖ ਅਹਿਮ ਅਹੁਦਿਆਂ ਅਤੇ ਸੰਗਰੂਰ, ਮਾਨਸਾ, ਫਰੀਦਕੋਟ ਅਤੇ ਐਸ.ਬੀ.ਐਸ.ਨਗਰ ਵਿੱਚ ਬਤੌਰ ਡਿਪਟੀ ਕਮਿਸ਼ਨਰ ਦੇ ਨਾਲ-ਨਾਲ ਭਾਰਤ ਸਰਕਾਰ ਵਿੱਚ  ਨਿਭਾਈਆਂ ਵਡਮੁੱਲੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। 

ਸਾਰੇ ਅਧਿਕਾਰੀਆਂ ਨੇ ਸ੍ਰੀ ਹੁਸਨ ਲਾਲ ਨਾਲ ਸੇਵਾ ਦੌਰਾਨ ਆਪਣੀਆਂ ਨਿੱਜੀ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਲਈ ਜੀਵਨ ਦੀ ਦੂਜੀ ਪਾਰੀ ਵਿੱਚ ਉੱਜਵਲ ਅਤੇ ਸਿਹਤਮੰਦ ਭਵਿੱਖ ਦੀ ਕਾਮਨਾ ਕੀਤੀ। ਆਪਣੇ ਕਾਰਜਕਾਲ ਦੌਰਾਨ ਦਿੱਤੇ ਸਹਿਯੋਗ ਲਈ ਸਾਰੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਉਹ ਆਪਣੇ 27 ਸਾਲ ਦੇ ਸੇਵਾ ਕਾਲ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਤਕਰੀਬਨ ਤਿੰਨ ਦਹਾਕਿਆਂ ਤੱਕ ਦੇ ਆਪਣੇ ਕਾਰਜਕਾਲ ਦੌਰਾਨ ਦੀਆਂ ਯਾਦਾਂ ਤੇ ਤਜਰਬੇ ਸਾਂਝੇ ਕੀਤੇ।

ਇਸ ਮੌਕੇ ਆਈ.ਏ.ਐਸ. ਅਧਿਕਾਰੀ ਰਮੇਸ਼ ਕੁਮਾਰ ਗੰਟਾ, ਡੀ.ਕੇ ਤਿਵਾੜੀ, ਰਾਜ ਕਮਲ ਚੌਧਰੀ, ਕ੍ਰਿਸ਼ਨ ਕੁਮਾਰ, ਵਿਕਾਸ ਗਰਗ, ਕੁਮਾਰ ਰਾਹੁਲ, ਕੇ.ਕੇ ਯਾਦਵ, ਰਜਤ ਅਗਰਵਾਲ, ਕ੍ਰਿਸ਼ਨ ਕੁਮਾਰ, ਜਸਵਿੰਦਰ ਕੌਰ ਸਿੱਧੂ, ਗੁਰਪ੍ਰੀਤ ਕੌਰ ਸਪਰਾ, ਅਭਿਨਵ ਤ੍ਰਿਖਾ, ਮੁਹੰਮਦ ਤਇਅਬ, ਨੀਲਿਮਾ, ਵਰਿੰਦਰ ਕੁਮਾਰ ਸ਼ਰਮਾ, ਸੁਮੀਤ ਜਾਰੰਗਲ, ਅਪਨੀਤ ਰਿਆਤ ਅਤੇ ਡਾ. ਸੇਨੂੰ ਦੁੱਗਲ ਵੀ ਹਾਜ਼ਰ ਸਨ।

 

Tags: Hussan Lal , Punjab IAS officer , Chandigarh , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD