Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਟਿਕਾਊ ਵਿਕਾਸ ਲਈ ਸਨਅਤਾਂ ਦੀ ਮਦਦ ਕਰੇਗੀ : ਹਰਪਾਲ ਸਿੰਘ ਚੀਮਾ

ਯੂ.ਐਨ.ਡੀ.ਪੀ ਅਤੇ ਐਸੋਚੈਮ ਦੁਆਰਾ ਟਿਕਾਊ ਵਿਕਾਸ ਬਾਰੇ ਕਰਵਾਏ ਖੇਤਰੀ ਉਦਯੋਗ ਸੰਵਾਦ ਦੇ ਸੈਸ਼ਨ ਦੀ ਪ੍ਰਧਾਨਗੀ ਕੀਤੀ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, UNDP, ASSOCHAM

Web Admin

Web Admin

5 Dariya News

ਚੰਡੀਗੜ੍ਹ , 29 Jul 2022

Last updated on: Jul 29, 2022, 00:00 IST

ਪੰਜਾਬ ਦੇ ਮੱਧਮ, ਛੋਟੇ ਅਤੇ ਲਘੂ (ਐਮ.ਐਸ.ਐਮ.ਈ) ਕਲੱਸਟਰਾਂ ਦੇ ਟਿਕਾਊ ਵਿਕਾਸ ਲਈ ਉਦਯੋਗ ਅਤੇ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਅਤੇ ਪ੍ਰੋਗਰਾਮ ਲਾਗੂਕਰਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਾਨ ਨੇ ਇੱਕ ਬਹੁਪੱਖੀ ਪਹੁੰਚ ਅਪਣਾਉਣ ਅਤੇ ਉਪਲਬਧ ਵਿਕਾਸ ਸਰੋਤਾਂ ਅਤੇ ਹਿੱਸੇਦਾਰਾਂ ਵਿੱਚ ਤਾਲਮੇਲ ਰਾਹੀਂ ਮੱਧਮ, ਦਰਮਿਆਨੇ ਅਤੇ ਛੋਟੇ ਪੱਧਰ 'ਤੇ ਵੱਖ-ਵੱਖ ਹਿੱਸੇਦਾਰਾਂ ਨੂੰ ਸ਼ਾਮਲ ਕਰਨ ਦੀ ਯੋਜਨਾ ਬਣਾਈ ਹੈ।

ਅੱਜ ਇੱਥੇ ਯੂ.ਐਨ.ਡੀ.ਪੀ. ਅਤੇ ਐਸੋਚੈਮ (ਉੱਤਰੀ ਖੇਤਰ ਪਰਿਸ਼ਦ) ਵੱਲੋਂ ਟਿਕਾਊ ਵਿਕਾਸ ਬਾਰੇ ਖੇਤਰੀ ਉਦਯੋਗ ਸੰਵਾਦ ਦੇ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੱਧਮ, ਛੋਟੇ ਅਤੇ ਲਘੂ (ਐਮ.ਐਸ.ਐਮ.ਈ) ਕਲੱਸਟਰਾਂ ਦੇ ਟਿਕਾਊ ਵਿਕਾਸ ਲਈ ਉਦਯੋਗ ਅਤੇ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।ਵਿਤ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਮੱਧਮ, ਛੋਟੇ ਅਤੇ ਲਘੂ ਉਦਯੋਗਾਂ ਲਈ ਕਾਰਗਰ ਮਾਹੌਲ ਬਨਾਉਣ ਲਈ ਪੰਜਾਬ ਸਰਕਾਰ ਅਤੇ ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ਼ ਇੰਡੀਆ (ਐਸ.ਆਈ.ਡੀ.ਬੀ.ਆਈ) ਨੇ ਇੱਕ ਸਮਝੌਤਾ ਸਹੀਬੱਧ ਕੀਤਾ ਹੈ ਅਤੇ ਇਸ ਸਮਝੌਤੇ ਅਨੁਸਾਰ ਤਿੰਨ ਸਾਲਾਂ ਦੀ ਮਿਆਦ ਦੌਰਾਨ "ਮਿਸ਼ਨ ਸਵਾਵਲੰਬਨ" ਹੇਠ ਇੰਨ੍ਹਾਂ ਉਦਯੋਗਾਂ ਨੂੰ ਪ੍ਰਫੁਲਿਤ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਕੁਝ ਪਹਿਲਕਦਮੀਆਂ ਨੂੰ ਸਾਂਝਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਤੋਂ ਇਲਾਵਾ ਕੰਢੀ ਪੱਟੀ ਸਮੇਤ ਹੁਣ ਤੱਕ ਵਾਂਝੇ ਰਹਿ ਗਏ ਖੇਤਰਾਂ ਵਿੱਚ ਨਹਿਰਾਂ ਦੀ ਉਸਾਰੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਦੀਆਂ ਦੇ ਪਾਣੀ ਨੂੰ ਉਦਯੋਗਿਕ ਰਹਿੰਦ-ਖੂੰਹਦ ਤੋਂ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਾਈਕ੍ਰੋਫਾਈਨਾਂਸ ਸੈਕਟਰ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰੇਗੀ ਅਤੇ ਪ੍ਰਾਈਵੇਟ ਮਾਈਕ੍ਰੋਫਾਈਨਾਂਸ ਆਪਰੇਟਰਾਂ ਲਈ ਢੁਕਵਾਂ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੀ ਪਛੜੀ ਕੰਢੀ ਪੱਟੀ ਵਿੱਚ ਰੁਜ਼ਗਾਰ ਪੈਦਾ ਕਰਨ ਲਈ, ਰੋਪੜ ਵਿੱਚ ਅਤਿ-ਆਧੁਨਿਕ ਵਾਤਾਵਰਣ-ਪੱਖੀ ਆਈ.ਟੀ ਅਤੇ ਹੋਰ ਉਦਯੋਗਾਂ ਨੂੰ ਸ਼ੁਰੂ ਕਰਨ ਲਈ ਵਿਸ਼ੇਸ਼ ਰਿਆਇਤਾਂ ਨਾਲ ਇੱਕ ਨਵੀਂ ਉਦਯੋਗਿਕ ਟਾਊਨਸ਼ਿਪ ਵਿਕਸਤ ਕੀਤੀ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਰੋਪੜ ਵਿੱਚ ਅਤਿ ਆਧੁਨਿਕ, ਵਾਤਾਵਰਣ ਪੱਖੀ ਆਈ.ਟੀ. ਅਤੇ ਹੋਰ ਉਦਯੋਗਾਂ ਨੂੰ ਸ਼ੁਰੂ ਕਰਨ ਲਈ ਵਿਲੱਖਣ ਰਿਆਇਤਾਂ ਵਾਲਾ ਇੱਕ ਉਦਯੋਗਿਕ ਕੰਪਲੈਕਸ ਬਣਾਇਆ ਜਾਵੇਗਾ। ਸ੍ਰੀ ਚੀਮਾ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਵੀ ਜੈਵਿਕ ਖੇਤੀ ਰਾਹੀਂ ਪੈਦਾ ਹੋਣ ਵਾਲੀਆਂ ਫ਼ਸਲਾਂ ਦੀ ਵਿਕਰੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।ਇਸ ਸਮਾਗਮ ਦੌਰਾਨ ਆਪਣੀ ਕਿਸਮ ਦੇ ਪਹਿਲੇ ਉੱਤਰੀ ਭਾਰਤ ਦੇ ਟਿਕਾਊ ਆਰਥਿਕਤਾ ਫੋਰਮ ਵੀ ਕਾਇਮ ਕੀਤੀ ਗਈ। ਇਸ ਫੋਰਮ ਦੀ ਸਥਾਪਨਾ ਯੂ.ਐਨ.ਡੀ.ਪੀ. ਅਤੇ ਐਸੋਚੈਮ (ਉੱਤਰੀ ਖੇਤਰ ਪਰਿਸ਼ਦ) ਦੁਆਰਾ ਸਾਂਝੇ ਤੌਰ 'ਤੇ ਖੇਤਰੀ ਆਰਥਿਕ ਵਿਕਾਸ ਦੇ ਨਿਰਮਾਣ ਅਤੇ ਸਮਰਥਨ ਲਈ ਕੀਤੀ ਜਾ ਰਹੀ ਹੈ।

ਇਸ ਮੌਕੇ ਸ਼੍ਰੀ ਉਮਾ ਸ਼ੰਕਰ ਗੁਪਤਾ, ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਕਾਰਪੋਰੇਸ਼ਨ ਲਿਮਟਿਡ-ਕਮ-ਵਧੀਕ ਸੀ.ਈ.ਓ., ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ, ਸ਼੍ਰੀਮਤੀ ਸ਼ੋਕੋ ਨੋਡਾ, ਯੂ.ਐਨ.ਡੀ.ਪੀ ਸਥਾਨਕ ਪ੍ਰਤੀਨਿਧੀ ਭਾਰਤ, ਸ਼੍ਰੀ ਸਿਮਰਪ੍ਰੀਤ ਸਿੰਘ, ਸੰਸਥਾਪਕ ਅਤੇ ਸੀਈਓ ਹਾਰਟੇਕ ਸੋਲਰ ਪ੍ਰਾਈਵੇਟ ਲਿ. ਲਿਮਟਿਡ, ਸ਼੍ਰੀ ਮਨੋਜ ਰੁਸਤਗੀ, ਚੀਫ ਸਸਟੇਨੇਬਿਲਟੀ ਐਂਡ ਇਨੋਵੇਸ਼ਨ ਅਫਸਰ, ਜੇ.ਐਸ.ਡਬਲਯੂ., ਸ਼੍ਰੀ ਅਨਿਰਬਾਨ ਘੋਸ਼, ਚੀਫ ਸਸਟੇਨੇਬਿਲਿਟੀ ਅਫਸਰ, ਮਹਿੰਦਰਾ ਗਰੁੱਪ, ਸ਼੍ਰੀਮਤੀ ਪੱਲਵੀ ਅਤਰੇ, ਸਸਟੇਨੇਬਿਲਿਟੀ ਹੈੱਡ, ਗਲੋਬਲ ਰਿਪੋਰਟਿੰਗ ਇਨੀਸ਼ੀਏਟਿਵ ਅਤੇ ਸ਼੍ਰੀਮਤੀ ਰੁਹਾਨਾ ਜ਼ਰੀਵਾਲਾ, ਗਲੋਬਲ ਹੈੱਡ- ਸਸਟੇਨੇਬਿਲਟੀ, ਸਿਪਲਾ ਵੀ ਹਾਜਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , UNDP , ASSOCHAM

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD