Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਵਿੱਤ ਤੇ ਠੇਕਾ ਕਮੇਟੀ ਦੇ ਅਧਿਕਾਰ ਵਾਪਸ ਲੈਣ ਲਈ ਦਿੱਤੇ ਨੋਟਿਸ ਸਬੰਧੀ ਵਿਰੋਧੀ ਧਿਰ 26 ਕੌਂਸਲਰ ਨਿਗਮ ਦੀ ਮੀਟਿੰਗ ਵਿੱਚ ਦਿਖਾਉਣ ਤੋਂ ਰਹੀ ਨਾਕਾਮਯਾਬ

ਮੇਅਰ ਜੀਤੀ ਸਿੱਧੂ ਨੇ ਕਿਹਾ, ਵਿਧਾਇਕ ਕੁਲਵੰਤ ਸਿੰਘ ਦਾ ਪਹਿਲੀ ਮੀਟਿੰਗ ਵਿੱਚ ਆਉਣ ਤੇ ਕੀਤਾ ਸੀ ਸਨਮਾਨ : ਨਹੀਂ ਸੀ ਪਤਾ ਕਿ ਲੂੰਬੜ ਚਾਲਾਂ ਚੱਲਣ ਆਏ ਹਨ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 29 Jul 2022

ਮੁਹਾਲੀ ਨਗਰ ਨਿਗਮ ਦੀ ਅੱਜ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵਿਧਾਇਕ  ਕੁਲਵੰਤ ਸਿੰਘ ਪਹਿਲੀ ਵਾਰ ਹਾਜ਼ਰ ਹੋਏ ਜਿਨ੍ਹਾਂ ਦਾ ਬੁੱਕੇ ਦੇ ਕੇ ਸਨਮਾਨ ਕੀਤਾ ਗਿਆ। ਮੀਟਿੰਗ ਵਿਚ ਵਿਰੋਧੀ ਧਿਰ ਵੱਲੋਂ ਵਿੱਤ ਤੇ ਠੇਕਾ ਕਮੇਟੀ ਦੇ ਅਧਿਕਾਰ ਖ਼ਤਮ ਕਰਨ ਸਬੰਧੀ ਛੱਬੀ ਬੰਦਿਆਂ ਦੇ ਦਸਤਖਤ ਵਾਲਾ ਇਕ ਪੱਤਰ ਪੇਸ਼ ਕੀਤਾ ਗਿਆ ਪਰ ਦਿਲਚਸਪ ਗੱਲ ਇਹ ਰਹੀ ਕਿ ਵਿਰੋਧੀ ਧਿਰ ਜਿਸ ਵਿੱਚ ਕਾਂਗਰਸ ਦੇ ਕੁਝ ਕੌਂਸਲਰ ਵੀ ਸ਼ਾਮਲ ਸਨ  ਮੀਟਿੰਗ ਦੌਰਾਨ 26 ਕੌਂਸਲਰ ਦਿਖਾਉਣ ਤੋਂ ਅਸਮਰੱਥ ਰਿਹਾ। 

ਹਾਲਾਂਕਿ ਵਿਰੋਧੀ ਧਿਰ ਜਿਸ ਵਿੱਚ ਆਜ਼ਾਦ ਗਰੁੱਪ (ਹੁਣ ਆਮ ਆਦਮੀ ਪਾਰਟੀ) ਤੇ ਕੁਝ ਕਾਂਗਰਸ ਦੇ ਕੌਂਸਲਰ ਸ਼ਾਮਲ ਸਨ, ਦਾ ਇਹ ਕਹਿਣਾ ਸੀ ਕਿ  ਇਹ ਉਨ੍ਹਾਂ ਦਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪਹਿਲਾ ਝਟਕਾ ਸੀ ਪਰ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੀਟਿੰਗ ਵਿੱਚ ਸਥਿਤੀ ਨੂੰ ਪੂਰੀ ਤਰ੍ਹਾਂ ਸਾਂਭਦਿਆਂ ਖ਼ੁਦ ਖੜ੍ਹੇ ਹੋ ਕੇ ਕੌਂਸਲਰਾਂ ਦੀ ਕਾਊਂਟਿੰਗ ਕਰਵਾ ਕੇ  ਵਿਰੋਧੀ ਧਿਰ ਦੀ ਚਾਲ ਨੂੰ ਬੁਰੀ ਤਰ੍ਹਾਂ ਫੇਲ੍ਹ ਕਰ ਦਿੱਤਾ।

ਮੀਟਿੰਗ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 26 ਕੌਂਸਲਰਾਂ  ਦੇ ਦਸਤਖਤ ਕਰਵਾ ਕੇ ਦਿੱਤੇ ਗਏ ਹਨ ਅਤੇ  ਇਸ ਤੋਂ ਬਾਅਦ ਹੁਣ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਮਤੇ ਲਿਆਂਦੇ ਤੇ ਜਾ ਸਕਣਗੇ ਪਰ ਪਾਸ ਨਹੀਂ ਕੀਤੇ ਜਾ ਸਕਣਗੇ ਅਤੇ ਹਾਊਸ ਦੀ ਮੀਟਿੰਗ ਵਿੱਚ ਹੀ ਪਾਸ ਹੋ ਸਕਣਗੇ। ਦੂਜੇ ਪਾਸੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਮੀਟਿੰਗ ਵਿਚ ਵਿਧਾਇਕ ਦਾ ਪੂਰਾ ਮਾਣ ਸਨਮਾਨ ਕੀਤਾ ਪਰ  ਵਿਧਾਇਕ ਕੁਲਵੰਤ ਸਿੰਘ ਨੇ ਲੂੰਬੜ ਚਾਲਾਂ ਖੇਡ ਕੇ ਸ਼ਹਿਰ ਦੇ ਵਿਕਾਸ ਨੂੰ ਪਿੱਛੇ ਪਾਉਣ ਦਾ ਯਤਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਕਤ ਕਥਿਤ ਚਿੱਠੀ ਉੱਤੇ  ਜੋ ਦਸਤਖਤ ਕਰਵਾਏ ਗਏ ਹਨ  ਉਹ ਕੌਂਸਲਰਾਂ ਨੂੰ ਧੋਖੇ ਨਾਲ ਮੀਟਿੰਗ ਦੀ ਹਾਜ਼ਰੀ ਵਿੱਚ ਦਸਤਖਤ ਕਰਨ ਦੀ ਗੱਲ ਕਹਿ ਕੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਇਨ੍ਹਾਂ ਲੂੰਬੜ ਚਾਲਾਂ ਦੇ ਬਾਵਜੂਦ ਵਿਧਾਇਕ ਆਪਣੇ ਧੜੇ ਦੇ 26 ਕੌਂਸਲਰ ਮੀਟਿੰਗ ਵਿੱਚ  ਇਕੱਠੇ ਦੁਖਾਉਣ ਵਿੱਚ ਨਾਕਾਮਯਾਬ ਰਹੇ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਮੁਹਾਲੀ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਜੇਕਰ ਕੁਲਵੰਤ ਸਿੰਘ ਨੇ  ਇਸੇ ਤਰ੍ਹਾਂ ਸਿਆਸੀ ਚਾਲਾਂ  ਚਲਣੀਆਂ ਹਨ ਤਾਂ ਅਗਲੀ ਵਾਰ ਉਹ ਵੀ ਤਿਆਰੀ ਖਿੱਚ ਕੇ ਆਉਣਗੇ।

ਉਨ੍ਹਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਆਪਣੀ ਸਰਕਾਰ ਦੇ ਰਾਹੀਂ ਉਨ੍ਹਾਂ ਦੇ ਸਾਥੀ ਕੌਂਸਲਰਾਂ ਤੇ  ਦਬਾਅ ਪਾਉਣ ਦਾ ਯਤਨ ਕਰ ਰਹੇ ਹਨ ਜੋ ਕਿ ਬੜੀ ਮੰਦਭਾਗੀ ਗੱਲ ਹੈ ਅਤੇ ਜੇਕਰ ਨਗਰ ਨਿਗਮ ਵੱਲੋਂ  ਸ਼ਹਿਰ ਦੇ ਵਿਕਾਸ ਨਾਲ ਸਬੰਧਤ ਕੰਮਾਂ ਵਿਚ ਵਿਧਾਇਕ ਕੁਲਵੰਤ ਸਿੰਘ ਦਖਲਅੰਦਾਜ਼ੀ ਕਰਵਾ ਕੇ ਉਨ੍ਹਾਂ ਨੂੰ ਰੁਕਵਾਉਣ ਦੀ ਥਾਂ ਤੇ ਮੋਹਾਲੀ ਸ਼ਹਿਰ ਦੇ ਵਿਕਾਸ ਵਿਚ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਇੰਜ ਜਾਪਦਾ ਹੈ ਕਿ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੇ ਪ੍ਰਭਾਵ 'ਚ ਆਏ ਕੌਂਸਲਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰੁਕਵਾ ਕੇ ਕਾਬਜ਼ ਧਿਰ ਦੀ ਛਵੀ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ ਪਰ ਉਹ ਆਪਣੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋ ਸਕਣਗੇ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਮੀਟਿੰਗ ਪੂਰੀ ਤਰ੍ਹਾਂ ਸਫਲ ਸਾਬਤ ਹੋਈ ਹੈ ਅਤੇ ਉਨ੍ਹਾਂ ਦੇ ਸਾਰੇ ਮਤੇ ਪਾਸ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ  ਇਲਾਵਾ ਟੇਬਲ ਆਈਟਮਾਂ ਵੀ ਸਰਬਸੰਮਤੀ ਨਾਲ ਪਾਸ ਹੋਈਆਂ  ਹਨ। ਉਨ੍ਹਾਂ ਕਿਹਾ ਕਿ ਬਹੁਗਿਣਤੀ ਕੌਂਸਲਰ ਉਨ੍ਹਾਂ ਦੇ ਨਾਲ ਖਡ਼੍ਹੇ ਹਨ ਕਿਉਂਕਿ ਉਹ ਸ਼ਹਿਰ ਦੇ ਬਹੁਪੱਖੀ ਵਿਕਾਸ ਵਾਲੀ ਸੋਚ ਰੱਖਦੇ ਹਨ  ਅਤੇ ਲੋਕਾਂ ਨੇ ਉਨ੍ਹਾਂ ਨੂੰ ਚੁਣ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਜਿਸ ਨੂੰ ਨਿਭਾਉਣ ਲਈ ਹਰ ਉਪਰਾਲਾ ਕਰਦੇ ਰਹਿਣਗੇ।

26 ਕੌਂਸਲਰਾਂ ਦੇ ਦਸਤਖ਼ਤਾਂ ਵਾਲਾ ਪੱਤਰ ਜੀਤੀ ਸਿੱਧੂ ਨੇ ਕੀਤਾ ਜਾਰੀ  

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਛੱਬੀ ਕੌਂਸਲਰਾਂ ਦੇ ਦਸਤਖ਼ਤਾਂ ਵਾਲਾ ਪੱਤਰ ਵੀ ਜਾਰੀ ਕੀਤਾ ਜਿਸ ਵਿੱਚ ਪਿਛਲੀਆਂ ਮੀਟਿੰਗਾਂ ਦੀ ਪੁਸ਼ਟੀ ਕੀਤੀ ਗਈ ਅਤੇ ਇਸ ਦੇ ਨਾਲ ਨਾਲ ਵਿੱਤ ਅਤੇ ਠੇਕਾ ਕਮੇਟੀ ਦੀਆਂ ਮੀਟਿੰਗਾਂ ਦੀ ਪੁਸ਼ਟੀ ਕੀਤੀ ਗਈ। ਇਸ ਪੱਤਰ ਉੱਤੇ ਪਰਮਜੀਤ ਸਿੰਘ, ਦਵਿੰਦਰ ਕੌਰ ਵਾਲੀਆ,  ਜਸਬੀਰ ਸਿੰਘ ਮਣਕੂ, ਪਰਵਿੰਦਰ ਕੌਰ, ਰੁਪਿੰਦਰ ਕੌਰ ਰੀਨਾ, ਬਲਰਾਜ ਕੌਰ ਧਾਲੀਵਾਲ,  ਕੁਲਜਿੰਦਰ   ਕੌਰ ਬਾਛਲ, ਅਨੁਰਾਧਾ ਆਨੰਦ, ਹਰਜੀਤ ਸਿੰਘ, ਹਰਸ਼ਪ੍ਰੀਤ ਕੌਰ ਭੰਮਰਾ,  ਵਿਨੀਤ ਮਲਿਕ, ਕਮਲਜੀਤ ਸਿੰਘ, ਜਗਦੀਸ਼ ਸਿੰਘ, ਸੁੱਚਾ ਸਿੰਘ ਕਲੌੜ, ਗੁਰਪ੍ਰੀਤ ਕੌਰ, ਕੁਲਵੰਤ ਕੌਰ, ਰਾਜਿੰਦਰ ਰਾਣਾ, ਹਰਵਿੰਦਰ, ਮੀਨਾ ਕੌਂਡਲ, ਮਨਜੀਤ ਕੌਰ, ਨਮਰਤਾ ਢਿੱਲੋਂ, ਸੁਮਨ, ਕੁਲਜੀਤ ਸਿੰਘ ਬੇਦੀ, ਰਵਿੰਦਰ ਸਿੰਘ, ਅਮਰੀਕ ਸਿੰਘ ਸੋਮਲ, ਅਮਰਜੀਤ ਸਿੰਘ ਜੀਤੀ ਸਿੱਧੂ ਦੇ ਨਾ ਸ਼ਾਮਲ ਹਨ। 

ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਅੱਜ ਸਾਧਾਰਨ ਹਾਊਸ ਦੀ ਮੀਟਿੰਗ ਦੇ ਏਜੰਡਾ ਨੰਬਰ 2 ਮਿਉਂਸਪਲ ਕਾਰਪੋਰੇਸ਼ਨ ਐਸਏਐਸ ਨਗਰ ਦੀ ਪਿਛਲੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮਿਤੀ 12.5.2022,  9.6.2032 ਅਤੇ 7.7.2022 ਦੀ ਕਾਰਵਾਈ ਦੀ ਪੁਸ਼ਟੀ  ਕਰਨ ਸਬੰਧੀ ਅਸੀਂ ਹੇਠ ਲਿਖੇ ਕੌਂਸਲਰ ਪੂਰੀ ਤਰ੍ਹਾਂ ਸਹਿਮਤ ਹਾਂ ਅਤੇ ਏਜੰਡਾ ਨੰਬਰ 2 ਸਮੇਤ ਸਾਰੇ ਏਜੰਡੇ ਦੀ ਪੁਸ਼ਟੀ ਕਰਦੇ ਹਾਂ। ਮੀਟਿੰਗ ਵਿੱਚ ਪੇਸ਼ ਕੀਤੇ ਗਏ ਸਾਇਨਾ ਵਾਲੀ ਚਿੱਠੀ ਨੂੰ ਸਾਡੇ ਵਿਚੋਂ ਕਈਆਂ ਦੇ ਦਸਤਖ਼ਤ  ਭੁਲੇਖੇ/ ਬਗੈਰ ਵਿਸ਼ਾ ਦੱਸਣ ਤੋਂ ਕਰਵਾਏ ਗਏ ਹਨ ਜਿਸ ਨਾਲ ਅਸੀਂ  ਸਹਿਮਤ ਨਹੀਂ ਹਾਂ ਅਸੀਂ ਮਤਾ ਨੰਬਰ ਦੋ ਅਤੇ ਟੇਬਲ ਆਈਟਮਾਂ ਸਮੇਤ ਸਾਰੇ ਏਜੰਡੇ ਦੀ ਪੁਸ਼ਟੀ ਕਰਦੇ ਹਾਂ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD