Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਇਤਿਹਾਸਕ ਪਹਿਲ ਕਰਦੇ ਹੋਏ ਮੁੱਖ ਮੰਤਰੀ ਨੇ ਰਸੂਖਦਾਰਾਂ ਤੋਂ 2828 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖੁਦ ਸੰਭਾਲੀ

ਸੰਗਰੂਰ ਦੇ ਸੰਸਦ ਮੈਂਬਰ ਦੇ ਪੁੱਤਰ, ਧੀ ਤੇ ਜਵਾਈ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੇ ਪੁੱਤਰ ਵੀ ਕਾਬਜ਼ਕਾਰਾਂ ਵਿਚ ਸ਼ਾਮਲ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Kuldeep Singh Dhaliwal

Web Admin

Web Admin

5 Dariya News

ਮਾਜਰੀ , 29 Jul 2022

ਇਤਹਿਸਾਕ ਕਾਰਵਾਈ ਨੂੰ ਅੰਜ਼ਾਮ ਦਿੰਦੇ ਹੋਏ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਬਲਾਕ ਮਾਜਰੀ ਵਿਚ 350 ਕਰੋੜ ਰੁਪਏ ਦੀ ਕੀਮਤ ਵਾਲੀ 2828 ਏਕੜ ਜ਼ਮੀਨ ਤੋਂ ਕਬਜ਼ਾ ਛੁਡਵਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਦੀ ਵਾਗਡੋਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲੀ। ਇਹ ਜ਼ਮੀਨ 15 ਰਸੂਖਵਾਨ ਕਾਬਜ਼ਕਾਰਾਂ ਕੋਲੋਂ ਛੁਡਵਾਈ ਗਈ ਜਿਨਾਂ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਵੀ ਸ਼ਾਮਲ ਹਨ।

ਪਿੰਡ ਛੋਟੀ ਬੜੀ ਨਗਲ ਵਿਚ ਕਬਜ਼ਾ ਲੈਣ ਦੀ ਮੁਹਿੰਮ ਦੀ ਖੁਦ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਿੰਗੀ ਜ਼ਮੀਨ ਪਹਾੜੀਆਂ ਦੀਆਂ ਜੜਾਂ ਵਿਚ ਸਥਿਤ ਹੈ ਅਤੇ ਇਸ ਜ਼ਮੀਨ ਉਪਰ ਕੁਝ ਰਸੂਖਵਾਨ ਅਫਸਰਾਂ ਅਤੇ ਸਿਆਸਤਦਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕੀਤਾ ਹੋਇਆ ਸੀ। ਉਨਾਂ ਕਿਹਾ ਕਿ ਇਨਾਂ ਅਣਅਧਿਕਾਰਤ ਕਾਬਜ਼ਕਾਰਾਂ ਵਿਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਈਮਾਨਜੀਤ ਸਿੰਘ ਮਾਨ ਨੇ 125 ਏਕੜ ਉਤੇ ਕਬਜ਼ਾ ਕੀਤਾ ਹੋਇਆ ਸੀ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਹਰਮਨਦੀਪ ਸਿੰਘ ਨੇ ਪੰਜ ਏਕੜ ਉਤੇ ਕਾਬਜ਼ ਸੀ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੇ ਸੰਸਦ ਮੈਂਬਰ ਦੀ ਸਪੁੱਤਰੀ ਅਤੇ ਜਵਾਈ ਨੇ ਵੀ ਅਣ-ਅਧਿਕਾਰਤ ਤੌਰ ਉਤੇ ਮਹਿੰਗੇ ਭਾਅ ਵਾਲੀ 28 ਏਕੜ ਜ਼ਮੀਨ ਉਤੇ ਕਬਜ਼ਾ ਕੀਤਾ ਹੋਇਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ 1100 ਏਕੜ ਜ਼ਮੀਨ ਉਤੇ ਫੌਜਾ ਸਿੰਘ ਨੇ ਕਬਜ਼ਾ ਕੀਤਾ ਹੋਇਆ ਸੀ ਜੋ ਇਨਫਰਾਸਟਰੱਕਚਰ ਕੰਪਨੀ ਚਲਾਉਂਦਾ ਹੈ। ਉਨਾਂ ਕਿਹਾ ਕਿ ਬਾਕੀ ਕਾਬਜ਼ਕਾਰਾਂ ਵਿਚ ਈਮਾਨ ਸਿੰਘ (125 ਏਕੜ), ਅੰਕੁਰ ਧਵਨ (103 ਏਕੜ), ਜਤਿੰਦਰ ਸਿੰਘ ਦੂਆ ਅਤੇ ਪੁਖਰਾਜ ਸਿੰਘ ਦੂਆ (40 ਏਕੜ), ਪ੍ਰਭਦੀਪ ਸਿੰਘ ਸੰਧੂ, ਗੋਬਿੰਦ ਸਿੰਘ ਸੰਧੂ ਅਤੇ ਨਾਨਕੀ ਕੌਰ (28 ਏਕੜ), ਰਿਪੁਦਮਨ ਸਿੰਘ (25 ਏਕੜ), ਨਵਦੀਪ ਕੌਰ (15 ਏਕੜ), ਦੀਪਕ ਬਾਂਸਲ (12 ਏਕੜ), ਕੇ.ਐਫ. ਫਾਰਮਜ਼ (11 ਏਕੜ), ਤੇਜਵੀਰ ਸਿੰਘ ਢਿੱਲੋਂ (8 ਏਕੜ), ਇੰਦਰਜੀਤ ਸਿੰਘ ਢਿੱਲੋਂ (8 ਏਕੜ), ਦੀਪਇੰਦਰ ਪਾਲ ਚਾਹਲ (8 ਏਕੜ), ਸੰਦੀਪ ਬਾਂਸਲ (6 ਏਕੜ), ਹਰਮਨਦੀਪ ਸਿੰਘ ਧਾਲੀਵਾਲ (5 ਏਕੜ), ਮਨਦੀਪ ਸਿੰਘ ਧਨੋਆ (5 ਏਕੜ) ਅਤੇ ਰੀਟਾ ਸ਼ਰਮਾ (4 ਏਕੜ) ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 9053 ਏਕੜ ਕੀਮਤੀ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ ਜਿਸ ਉਪਰ ਕੁਝ ਲੋਕਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕੀਤਾ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਉਨਾਂ ਦੀ ਪਾਰਟੀ ਦੀ ਚੋਣ ਮੁਹਿੰਮ ਦੌਰਾਨ ਲੋਕਾਂ ਨੂੰ ਦਿੱਤੀ ਚੋਣ ਗਾਰੰਟੀ ਦੇ ਤਹਿਤ ਕੀਤੀ ਗਈ ਹੈ ਕਿਉਂ ਜੋ ਪਾਰਟੀ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜਿਹੜੇ ਰਸੂਖਵਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕਰਕੇ ਬੇਰਹਿਮੀ ਨਾਲ ਪੈਸੇ ਦੀ ਲੁੱਟ-ਖਸੁੱਟ ਕੀਤੀ, ਉਨਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜਾ ਕੀਤਾ ਜਾਵੇਗਾ।

ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਹਮੇਸ਼ਾ ਇਹ ਸਵਾਲ ਉਠਾਉਂਦੀਆਂ ਰਹੀਆਂ ਹਨ ਕਿ ਜਿਹੜੇ ਉਨਾਂ ਵਾਅਦੇ ਕੀਤੇ ਹਨ, ਉਨਾਂ ਲਈ ਫੰਡ ਕਿੱਥੋਂ ਆਵੇਗਾ।ਮੁੱਖ ਮੰਤਰੀ ਨੇ ਇਨਾਂ ਆਗੂਆਂ ਨੂੰ ਚੇਤੇ ਕਰਵਾਇਆ ਕਿ ਇਹ ਫੰਡ ਸ਼ਿਵਾਲਿਕ ਦੀਆਂ ਪਹਾੜੀਆਂ ਦੀਆਂ ਜੜਾਂ ਵਿੱਚੋਂ ਉਦੋਂ ਆਵੇਗਾ, ਜਦੋਂ ਬੇਸ਼ਕੀਮਤੀ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ। 

ਉਨਾਂ ਕਿਹਾ ਕਿ ਇਸ 2828 ਏਕੜ ਜ਼ਮੀਨ ਵਿੱਚੋਂ 265 ਏਕੜ ਜ਼ਮੀਨ ਮੈਦਾਨੀ ਇਲਾਕੇ ਦੀ, ਜਦੋਂ ਕਿ 2563 ਏਕੜ ਪਹਾੜੀ ਹੈ। ਉਨਾਂ ਕਿਹਾ ਕਿ ਇਸ ਜ਼ਮੀਨ ਵਿੱਚ ਮਹਿੰਗੀ ਲੱਕੜ ਵਾਲੇ ਦਰੱਖਤ ਵੱਡੀ ਗਿਣਤੀ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਜ਼ਮੀਨ ਤੋਂ ਸਿਰਫ਼ ਪ੍ਰਭਾਵਸ਼ਾਲੀ ਵਿਅਕਤੀਆਂ ਦਾ ਹੀ ਗੈਰ ਕਾਨੂੰਨੀ ਕਬਜ਼ਾ ਹਟਾਇਆ ਜਾ ਰਿਹਾ ਹੈ, ਜਦੋਂ ਕਿ ਜ਼ਮੀਨ ਤੋਂ ਆਪਣੀ ਰੋਜ਼ੀ-ਰੋਟੀ ਕਮਾ ਰਹੇ ਗਰੀਬ ਤੇ ਲੋੜਵੰਦ ਵਿਅਕਤੀਆਂ ਨੂੰ ਉਥੋਂ ਨਹੀਂ ਹਟਾਇਆ ਜਾ ਰਿਹਾ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਇਸ ਮੁਹਿੰਮ ਦੀ ਅਗਵਾਈ ਕਰਨ ਦੀ ਸ਼ਲਾਘਾ ਕੀਤੀ। ਉਨਾਂ ਸਪੱਸ਼ਟ ਤੌਰ ਉਤੇ ਦੱਸਿਆ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਾਰੀ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਨਹੀਂ ਕਰਵਾ ਲਿਆ ਜਾਂਦਾ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਇਸ ਗੱਲ ਦੀ ਵਿਸਤਾਰ ਨਾਲ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ ਕਿ ਇਨਾਂ ਕਾਬਜ਼ਕਾਰਾਂ ਨੇ ਇਸ ਜ਼ਮੀਨ ਉਤੇ ਕਿਵੇਂ ਕਬਜ਼ਾ ਕੀਤਾ। ਉਨਾਂ ਕਿਹਾ ਕਿ ਜਿਨਾਂ ਅਧਿਕਾਰੀਆਂ ਨੇ ਇਨਾਂ ਕਾਬਜ਼ਕਾਰਾਂ ਨਾਲ ਗੰਢ-ਤੁੱਪ ਕੀਤੀ, ਉਨਾਂ ਉਤੇ ਵੀ ਕੇਸ ਦਰਜ ਹੋਣਗੇ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਦਾ ਇਸ ਮੁਹਿੰਮ ਲਈ ਉਤਸ਼ਾਹ ਵਧਾਉਣ ਵਾਸਤੇ ਧੰਨਵਾਦ ਕੀਤਾ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Kuldeep Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD